ਕੋਰੋਨਾ ਮਹਾਮਾਰੀ ਦੌਰਾਨ ਵਿਧਾਇਕ ਵੱਲੋਂ ਕੀਤੀ ਬਿਆਨਬਾਜ਼ੀ ਨਿੰਦਣਯੋਗ

05/21/2020 2:00:33 PM

ਜਲੰਧਰ (ਚੋਪੜਾ) : ਵਿਧਾਇਕ ਪਰਗਟ ਸਿੰਘ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਉਂਗਲ ਚੁੱਕਣ ਤੋਂ ਪਹਿਲਾਂ ਖੁਦ ਆਪਣੇ ਵੱਲ ਝਾਤ ਮਾਰਨੀ ਚਾਹੀਦੀ ਹੈ । ਉਕਤ ਸ਼ਬਦ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਅਤੇ ਪ੍ਰਦੇਸ਼ ਕਾਂਗਰਸ ਦੇ ਸਕੱਤਰ ਰਾਜਿੰਦਰਪਾਲ ਸਿੰਘ ਰਾਣਾ ਰੰਧਾਵਾ ਨੇ ਇਕ ਬਿਆਨ ਜਾਰੀ ਕਰਦੇ ਹੋਏ ਪ੍ਰਗਟਾਏ ਹਨ। ਉਨ੍ਹਾਂ ਨੇ ਵਿਧਾਇਕ ਪਰਗਟ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਅੱਜ ਪੰਜਾਬ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਿਹਾ ਹੈ, ਅਜਿਹੇ ਗੰਭੀਰ ਹਾਲਤਾਂ ਵਿਚ ਕਾਂਗਰਸੀ ਵਿਧਾਇਕ ਵੱਲੋਂ ਆਪਣੀ ਹੀ ਸਰਕਾਰ ਖ਼ਿਲਾਫ਼ ਦਿੱਤਾ ਗਿਆ ਬਿਆਨ ਬੇਬੁਨਿਆਦ ਅਤੇ ਨਿੰਦਣਯੋਗ ਹੈ । ਉਨ੍ਹਾਂ ਕਿਹਾ ਕਿ ਵਿਧਾਇਕ ਪਰਗਟ ਨੂੰ ਪਹਿਲਾਂ ਆਪਣੀ ਕਾਰਜਸ਼ੈਲੀ ਨੂੰ ਦੇਖਣਾ ਚਾਹੀਦਾ ਹੈ । ਉਹ ਦੱਸਣ ਕਿ ਪਿਛਲੇ ਸਮੇਂ ਦੌਰਾਨ ਉਹ ਕਿੰਨੀ ਵਾਰ ਆਪਣੇ ਹਲਕੇ ਵਿਚ ਗਏ ਅਤੇ ਲੋਕਾਂ ਦੀ ਕੀ ਸੇਵਾ ਕੀਤੀ ਹੈ ।

ਇਹ ਵੀ ਪੜ੍ਹੋ ► ਚੀਫ਼ ਸੈਕਟਰੀ ਵਿਵਾਦ 'ਚ ਆਇਆ ਨਵਾਂ ਮੋੜ, ਮੁੱਖ ਮੰਤਰੀ ਅਮਰਿੰਦਰ ਸਿੰਘ ਦੀ 'ਲੰਚ ਡਿਪਲੋਮੈਸੀ' ਫਲਾਪ 

ਉਨ੍ਹਾਂ ਕਿਹਾ ਕਿ ਅਜਿਹੇ ਸੰਕਟ ਦੇ ਸਮੇਂ ਵਿਧਾਇਕ ਪਰਗਟ ਸਿੰਘ ਸਿਰਫ ਸਸਤੀ ਸ਼ੋਹਰਤ ਪ੍ਰਾਪਤ ਕਰਨ ਲਈ ਕਦੇ ਮੁੱਖ ਮੰਤਰੀ ਨੂੰ ਪੱਤਰ ਜਾਰੀ ਕਰ ਰਹੇ ਹਨ ਅਤੇ ਕਦੇ ਗਲਤ ਬਿਆਨਬਾਜ਼ੀ ਕਰਕੇ ਕਾਂਗਰਸ ਪਾਰਟੀ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਇਸ ਲਈ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ। ਰਾਣਾ ਰੰਧਾਵਾ ਨੇ ਕਿਹਾ ਕਿ ਵਿਧਾਇਕ ਪਰਗਟ ਸਿੰਘ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਦੋਂ ਅਕਾਲੀ ਦਲ ਨੇ ਉਨ੍ਹਾਂ ਨਾਲ ਅਣਡਿਠ ਕਰ ਦਿੱਤਾ ਸੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਹੀ ਉਨ੍ਹਾਂ ਦਾ ਹੱਥ ਫੜਿਆ ਸੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਮੈਡੀਕਲ ਸਟਾਫ, ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬਹੁਤ ਵਧੀਆ ਢੰਗ ਨਾਲ ਕੋਰੋਨਾ ਮਹਾਮਾਰੀ ਖਿਲਾਫ ਲੜਾਈ ਜਾਰੀ ਰੱਖੀ ਹੋਈ ਹੈ, ਜਿਸ ਕਾਰਨ ਸੂਬੇ ਦੇ ਲੋਕ ਆਪਣੇ ਮੁੱਖ ਮੰਤਰੀ 'ਤੇ ਬੇਹੱਦ ਮਾਣ ਮਹਿਸੂਸ ਕਰ ਰਹੇ ਹਨ ।

ਇਹ ਵੀ ਪੜ੍ਹੋ ► ਪ੍ਰਤਾਪ ਬਾਜਵਾ ਦਾ ਫਿਰ ਤੋਂ ਸਰਕਾਰ 'ਤੇ ਹਮਲਾ, 3 ਸਾਲਾਂ 'ਚ 2700 ਕਰੋੜ ਦਾ ਹੋਇਆ ਨੁਕਸਾਨ


Anuradha

Content Editor

Related News