ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਘੁੰਮਣ ਦੇ ਨਾਂ ’ਤੇ ਬਣੇਗਾ ਪਾਰਕ
Saturday, Oct 18, 2025 - 03:28 PM (IST)

ਜਲੰਧਰ (ਮਨੋਜ)–ਫਿੱਟ ਸੈਂਟਰਲ ਮੁਹਿੰਮ ਤਹਿਤ ਡੀ. ਸੀ. ਅਤੇ ਪੁਲਸ ਕਮਿਸ਼ਨਰ ਰੈਜ਼ੀਡੈਂਸ ਪਾਰਕ ਵਿਚ ਬਣਾਏ ਗਏ ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਇਨ੍ਹਾਂ ਖੇਡ ਸਹੂਲਤਾਂ ਦਾ ਰਸਮੀ ਉਦਘਾਟਨ ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਵੱਲੋਂ 23 ਅਕਤੂਬਰ ਨੂੰ ਕੀਤਾ ਜਾਵੇਗਾ। ਖ਼ਾਸ ਗੱਲ ਇਹ ਹੈ ਕਿ ਇਸ ਪਾਰਕ ਦਾ ਨਾਂ ਭਾਰਤ ਹੀ ਨਹੀਂ, ਸਗੋਂ ਵਿਸ਼ਵ ਪ੍ਰਸਿੱਧ ਸ਼ਾਕਾਹਾਰੀ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੇ ਨਾਂ ’ਤੇ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਇੰਗਲੈਂਡ ਜਾਣ ਦੀ ਇੱਛਾ 'ਚ ਗਈ ਜਾਨ, ਸਮੁੰਦਰ ਵਿਚਕਾਰ ਜਲੰਧਰ ਦੇ ਨੌਜਵਾਨ ਦੀ ਕਿਸ਼ਤੀ ਪਲਟੀ, ਪੈਰਿਸ ਤੋਂ ਮਿਲੀ ਲਾਸ਼
ਇਸ ਮੌਕੇ ਨਿਤਿਨ ਕੋਹਲੀ ਨੇ ਕਿਹਾ ਕਿ ਵਰਿੰਦਰ ਸਿੰਘ ਘੁੰਮਣ ਦੀ ਬੇਵਕਤੀ ਮੌਤ ਪੂਰੇ ਸ਼ਹਿਰ ਅਤੇ ਖੇਡ ਜਗਤ ਲਈ ਇਕ ਡੂੰਘਾ ਸਦਮਾ ਹੈ। ਘੁੰਮਣ ਦੀ ਯਾਦ ਵਿਚ ਸ਼ਹਿਰ ਵਿਚ ਕੈਂਡਲ ਮਾਰਚ ਕੱਢਿਆ ਗਿਆ ਸੀ। ਇਸ ਦੌਰਾਨ ਮੈਂ ਘੁੰਮਣ ਦੀ ਯਾਦ ਵਿਚ ਕੁਝ ਕਰਨ ਦਾ ਸੋਚਿਆ, ਜੋਕਿ ਨੌਜਵਾਨਾਂ ਲਈ ਇਕ ਮਿਸਾਲ ਹੋਵੇ। ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਨੂੰ ਯਾਦ ਰੱਖ ਸਕਣ। ਕੈਂਡਲ ਮਾਰਚ ਤੋਂ ਬਾਅਦ ਮੇਅਰ ਵਿਨੀਤ ਧੀਰ ਦੇ ਨਾਲ ਮਿਲ ਕੇ ਇਹ ਫ਼ੈਸਲਾ ਲਿਆ ਗਿਆ ਕਿ ਘੁੰਮਣ ਦੇ ਨਾਂ ’ਤੇ ਖੇਡ ਸਹੂਲਤਾਂ ਅਤੇ ਜਨਤਕ ਸਥਾਨ ਸਮਰਪਿਤ ਕੀਤੇ ਜਾਣਗੇ।
ਕੋਹਲੀ ਨੇ ਦੱਸਿਆ ਕਿ ਡੀ. ਸੀ. ਅਤੇ ਪੁਲਸ ਕਮਿਸ਼ਨਰ ਰੈਜ਼ੀਡੈਂਸ ਪਾਰਕ ਦਾ ਨਾਂ ਵਰਿੰਦਰ ਸਿੰਘ ਘੁੰਮਣ ਦੇ ਨਾਂ ’ਤੇ ਰੱਖਿਆ ਜਾਵੇਗਾ। ਇਸ ਤੋਂ ਬਾਅਦ ਮੇਅਰ ਵਨੀਤ ਧੀਰ ਵੱਲੋਂ ਜਲਦ ਇਕ ਸੜਕ ਅਤੇ ਇਕ ਚੌਕ ਦਾ ਨਾਂ ਵੀ ਉਨ੍ਹਾਂ ਦੇ ਨਾਂ ’ਤੇ ਰੱਖਿਆ ਜਾਵੇਗਾ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਖਿਡਾਰੀ ਨੂੰ ਯਾਦ ਰੱਖ ਸਕਣ।
ਉਨ੍ਹਾਂ ਕਿਹਾ ਕਿ ਵਰਿੰਦਰ ਸਿੰਘ ਘੁੰਮਣ ਸਿਰਫ ਇਕ ਬਾਡੀ ਬਿਲਡਰ ਨਹੀਂ, ਸਗੋਂ ਨੌਜਵਾਨਾਂ ਲਈ ਇਕ ਪ੍ਰੇਰਣਾ-ਸਰੋਤ ਸਨ। ਉਨ੍ਹਾਂ ਇਹ ਸਾਬਿਤ ਕੀਤਾ ਕਿ ਸ਼ਾਕਾਹਾਰੀ ਹੋ ਕੇ ਵਿਸ਼ਵ ਪੱਧਰ ’ਤੇ ਫਿਟਨੈੱਸ ਅਤੇ ਬਾਡੀ ਬਿਲਡਿੰਗ ਵਿਚ ਉੱਤਮਤਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਫਿੱਟ ਸੈਂਟਰਲ ਮੁਹਿੰਮ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਅਤੇ ਸ਼ਹਿਰ ਵਿਚ ਫਿਟਨੈੱਸ ਦਾ ਮਾਹੌਲ ਬਣਾਉਣਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਸੁਨਿਆਰੇ ਦੀ ਦੁਕਾਨ 'ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਲਾਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8