ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਜਲੰਧਰ ਸਿਵਲ ਹਸਪਤਾਲ ਦਾ ਕੀਤਾ ਦੌਰਾ

Thursday, Sep 08, 2022 - 04:07 PM (IST)

ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਜਲੰਧਰ ਸਿਵਲ ਹਸਪਤਾਲ ਦਾ ਕੀਤਾ ਦੌਰਾ

ਜਲੰਧਰ (ਸੋਨੂੰ, ਬਿਊਰੋ)– ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਬੁੱਧਵਾਰ ਜਲੰਧਰ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ, ਜਿਸ ਵਿਚ ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ, ਜਿਸ ਵਿਚ ਡੇਂਗੂ ਵਾਰਡ ਅਤੇ ਬਲੱਡ ਬੈਂਕ ਵੀ ਸ਼ਾਮਲ ਸਨ। ਇਕ ਘੰਟੇ ਦੇ ਦੌਰੇ ਦੌਰਾਨ ਸੰਸਦ ਮੈਂਬਰ ਚੌਧਰੀ ਨੇ ਅਧਿਕਾਰੀਆਂ, ਡਾਕਟਰਾਂ, ਨਰਸਾਂ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਡੇਂਗੂ ਵਾਰਡ ਵਿਚ ਹਾਲੇ ਸਿਰਫ਼ ਇਕ ਹੀ ਮਰੀਜ਼ ਸੀ ਪਰ ਫਿਰ ਵੀ ਹਸਪਤਾਲ ਵਿਚ ਆਉਣ ਵਾਲੇ ਦਿਨਾਂ ਵਿਚ ਡੇਂਗੂ ਨੂੰ ਲੈ ਕੇ ਸਾਵਧਾਨ ਰਹਿਣਾ ਹੋਵੇਗਾ।

ਹਸਪਤਾਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸਟਾਫ਼ ਅਤੇ ਦਵਾਈਆਂ ਦੀ ਕਮੀ ਦਾ ਮਾਮਲਾ ਉਠਾਉਂਦਿਆਂ ਕਿਹਾ ਕਿ ਇਸ ਨੂੰ ਜਲਦ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਸੰਸਦ ਮੈਂਬਰ ਨੂੰ ਦੱਸਿਆ ਕਿ ਸਿੰਗਲ ਡੋਨਰ ਪਲੇਟਲੈਟਸ (ਐੱਸ. ਡੀ. ਪੀ) ਦੀ ਕਮੀ ਚੱਲ ਰਹੀ ਹੈ, ਜਿਸ ਦੀ ਵਰਤੋਂ ਡੇਂਗੂ ਮਰੀਜ਼ਾਂ ਲਈ ਜ਼ਰੂਰੀ ਹੈ। ਉਨ੍ਹਾਂ ਨੇ ਹਸਪਤਾਲ ਦੀ ਖਸਤਾ ਹਾਲ ਇਮਾਰਤ ਦਾ ਜ਼ਿਕਰ ਕੀਤਾ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਜਲਦ ਹੀ ਇਸਦੀ ਮੁਰੰਮਤ ਅਤੇ ਕੁਝ ਹਿੱਸੇ ਦਾ ਪੁਨਰ ਨਿਰਮਾਣ ਕਰਵਾਇਆ ਜਾਵੇ।

ਇਹ ਵੀ ਪੜ੍ਹੋ: ਜਲੰਧਰ ਪੁਲਸ ਦੀ ਵੱਡੀ ਸਫ਼ਲਤਾ, ਗੁੱਜਰ ਗੈਂਗ ਦੇ ਤਿੰਨ ਸ਼ੂਟਰ ਹਥਿਆਰਾਂ ਸਣੇ ਕੀਤੇ ਗ੍ਰਿਫ਼ਤਾਰ

 

PunjabKesariਸੰਸਦ ਮੈਂਬਰ ਸੰਤੋਖ ਚੌਧਰੀ ਨੇ ਕਿਹਾ ਕਿ ਹਸਪਤਾਲ ਵਿਚ ਮੁੱਢਲਾ ਢਾਂਚਾ ਹੋਰ ਸੁਧਾਰਨ ਦੀ ਲੋੜ ਹੈ। ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਿਤ ਕਰਨ ਦਾ ਮਾਮਲਾ ਉਠਾਇਆ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਨੂੰ ਤਨਖ਼ਾਹ ਨਹੀਂ ਮਿਲੀ। ਚੌਧਰੀ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਉਚਿਤ ਹਨ ਅਤੇ ਸਰਕਾਰ ਨੂੰ ਉਨ੍ਹਾਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਸੰਸਦ ਮੈਂਬਰ ਸੰਤੋਖ ਚੌਧਰੀ ਨੇ ਇਸ ਮੌਕੇ ਪੰਜਾਬ ਸਿਹਤ ਪ੍ਰਣਾਲੀ ਨਿਗਮ ਦੇ ਚੇਅਰਮੈਨ ਰਮਨ ਬਹਿਲ ਨੂੰ ਫੋਨ ਕਰ ਕੇ ਕਿਹਾ ਕਿ ਹਸਪਤਾਲ ਵਿਚ ਦਵਾਈਆਂ ਜਲਦ ਉਪਲੱਬਧ ਕਰਵਾਈਆਂ ਜਾਣ। ਇਸ ਮੌਕੇ ਰਾਜਿੰਦਰ ਬੇਰੀ ਸਾਬਕਾ ਵਿਧਾਇਕ, ਮੇਅਰ ਜਗਦੀਸ਼ ਰਾਜਾ, ਜ਼ਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਬਲਰਾਜ ਠਾਕੁਰ, ਸਿਵਲ ਸਰਜਨ ਡਾ. ਰਮਨ ਸ਼ਰਮਾ ਅਤੇ ਮੈਡੀਕਲ ਸੁਪਰਿੰਟੈਂਡੈਂਟ ਰਾਜੀਵ ਸ਼ਰਮਾ ਵੀ ਹਾਜ਼ਰ ਸਨ।

PunjabKesari

ਸਿਵਲ ਸਰਜਨ ਦੀ ਕਾਰਗੁਜ਼ਾਰੀ ਨੂੰ ਸਰਾਹਿਆ ਗਿਆ
ਇਸ ਮੌਕੇ ਸੰਸਦ ਮੈਂਬਰ ਸੰਤੋਖ ਚੌਧਰੀ ਨੇ ਸਿਵਲ ਸਰਜਨ ਡਾ. ਰਮਨ ਸ਼ਰਮਾ ਦੀ ਕਾਰਗੁਜ਼ਾਰੀ ਨੂੰ ਸਰਾਹਿਆ ਅਤੇ ਕਿਹਾ ਕਿ ਉਹ ਬਿਹਤਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਗੇ ਅਧਿਕਾਰੀਆਂ ਦੀ ਸਾਰੇ ਤਾਰੀਫ਼ ਕਰਦੇ ਹਨ। ਸਿਹਤ ਸੇਵਾਵਾਂ ਵਿਚ ਸੁਧਾਰ ਲਿਆਉਣ ਲਈ ਡਾਕਟਰ ਸ਼ਰਮਾ ਆਪਣਾ ਪੂਰਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਡੀਕਲ ਸੁਪਰਿੰਟੈਂਡੈਂਟ ਡਾ. ਰਾਜੀਵ ਸ਼ਰਮਾ ਵੀ ਦਿਨ-ਰਾਤ ਮਿਹਨਤ ਕਰ ਕੇ ਸਿਹਤ ਸੇਵਾਵਾਂ ਨੂੰ ਸੁਧਾਰਨ ਦਾ ਯਤਨ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ: ਅਟੁੱਟ ਸ਼ਰਧਾ ਤੇ ਅਥਾਹ ਆਸਥਾ ਦਾ ਪ੍ਰਤੀਕ ਹਨ 'ਬਾਬਾ ਸੋਢਲ' ਜੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News