ਪਰਮਿੰਦਰ ਢੀਂਡਸਾ ਵੱਲੋਂ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

04/23/2021 5:25:00 PM

ਗੜ੍ਹਦੀਵਾਲਾ (ਜਤਿੰਦਰ)- ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ ਉਤੇ ਜਿਲ੍ਹਾ ਪ੍ਰਧਾਨ ਸਤਵਿੰਦਰ ਸਿੰਘ ਢੱਟ ਰਮਦਾਸਪੁਰ ਵੱਲੋਂ ਨਿਯੁਕਤ ਕੀਤੇ ਗਏ ਜਿਲ੍ਹਾ ਜਰਨਲ ਸਕੱਤਰ ਪਰਮਿੰਦਰ ਸਿੰਘ ਪੰਨੂ, ਗੜ੍ਹਦੀਵਾਲਾ ਦਿਹਾਤੀ ਸਰਕਲ ਪ੍ਰਧਾਨ ਜਗਤਾਰ ਸਿੰਘ ਬਲਾਲਾ, ਸ਼ਹਿਰੀ ਪ੍ਰਧਾਨ ਮਨਜੀਤ ਸਿੰਘ ਰੋਬੀ ਨੂੰ ਪਰਮਿੰਦਰ ਸਿੰਘ ਢੀਂਡਸਾ, ਮਨਜੀਤ ਸਿੰਘ ਦਸੂਹਾ ਜਰਨਲ ਸਕੱਤਰ ਪੰਜਾਬ, ਅਵਤਾਰ ਸਿੰਘ ਜੌਹਲ ਜ/ਸ ਪੰਜਾਬ, ਜਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਰਮਦਾਸਪੁਰ, ਗੁਰਤੇਜ ਸਿੰਘ ਕੰਢਾਲ ਅਤੇ ਹਰਕਮਲਜੀਤ ਸਿੰਘ ਸਹੋਤਾ ਵੱਲੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਉਕਤ ਅਹੁਦੇਦਾਰਾਂ ਨੇ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਗਾਂਧੀ ਵਨੀਤਾ ਆਸ਼ਰਮ ਦੀਆਂ 40 ਤੋਂ ਵੱਧ ਕੁੜੀਆਂ ਕੋਰੋਨਾ ਪਾਜ਼ੇਟਿਵ, ਸਿਹਤ ਮਹਿਕਮੇ ’ਚ ਪਈਆਂ ਭਾਜੜਾਂ

ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਅਤੇ ਸੂਬੇ ਦੀ ਸੱਤਾ ‘ਤੇ ਕਾਬਜ਼ ਕੈਪਟਨ ਸਰਕਾਰ ਲੋਕ ਵਿਰੋਧੀ ਹੋ ਨਿੱਬੜੀ ਹੈ। ਕਿਸੇ ਵੀ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ, ਜਿਸ ਕਾਰਨ ਲੋਕਾਂ ਵਿੱਚ ਸਿਆਸੀ ਪਾਰਟੀਆਂ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਦੀ ਕਰਜ਼ ਮੁਆਫੀ, ਨੌਜਵਾਨਾਂ ਨੂੰ ਰੁਜ਼ਗਾਰ, ਸਸਤੀ ਵਿੱਦਿਆ ਅਤੇ ਸਿਹਤ ਸੇਵਾਵਾਂ ਦੇਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਕਰਨਾ ਅਤੇ ਦੋਸ਼ੀਆਂ ਖਿਲਾਫ਼ ਸਹੀ ਕਨੂੰਨੀ ਲੜਾਈ ਨਾ ਲੜਨਾ ਸੂਬਾ ਸਰਕਾਰ ਦੀ ਨੀਅਤ ਨੂੰ ਸ਼ੱਕੀ ਬਣਾਉਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਡੀ) ਸੂਬੇ ਦੇ ਹਿੱਤਾਂ ਲਈ ਲਗਾਤਾਰ ਸੰਘਰਸ਼ ਕਰੇਗੀ ਅਤੇ ਲੋਕਾਂ ਨੂੰ ਇੱਕ ਨਵਾਂ ਬਦਲ ਦੇਣ ਦੀ ਕੋਸ਼ਿਸ਼ ਕਰੇਗੀ। ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦਾ ਸਾਥ ਦੇਣ ਤਾਂ ਜੋ ਆਉਂਦੀਆਂ ਚੋਣਾਂ ਵਿੱਚ ਲੋਕ ਵਿਰੋਧੀ ਪਾਰਟੀਆਂ ਨੂੰ ਭਾਂਜ ਦਿੱਤੀ ਜਾ ਸਕੇ। 

ਇਹ ਵੀ ਪੜ੍ਹੋ : ਕਪੂਰਥਲਾ ਵਿਖੇ ਰਿਜ਼ਾਰਟ ’ਚ ਚੱਲ ਰਹੀ ਪਾਰਟੀ ’ਚ ਅਚਾਨਕ ਪੁੱਜੀ ਪੁਲਸ ਨੇ ਪਾ ਦਿੱਤਾ ਭੜਥੂ

ਇਸ ਮੌਕੇ ਉਨ੍ਹਾਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਮੇਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਅਹਿਮ ਜਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਇਸ ਮੌਕੇ ਨਵ ਨਿਯੁਕਤ ਜਿਲ੍ਹਾ ਜਰਨਲ ਸਕੱਤਰ ਪਰਮਿੰਦਰ ਸਿੰਘ ਪੰਨੂ, ਗੜ੍ਹਦੀਵਾਲਾ ਦਿਹਾਤੀ ਸਰਕਲ ਪ੍ਰਧਾਨ ਜਗਤਾਰ ਸਿੰਘ ਬਲਾਲਾ, ਸ਼ਹਿਰੀ ਪ੍ਰਧਾਨ ਮਨਜੀਤ ਸਿੰਘ ਰੋਬੀ ਨੇ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


shivani attri

Content Editor

Related News