ਭਗਵਾਨ ਪਰਸ਼ੂਰਾਮ ਜੀ ਦੀ ਜਯੰਤੀ ਮੌਕੇ ਕੱਢੀ ਗਈ ਸ਼ੋਭਾ ਯਾਤਰਾ
Saturday, May 04, 2019 - 06:24 PM (IST)

ਜਲੰਧਰ (ਸੋਨੂੰ)— ਭਗਵਾਨ ਪਰਸ਼ੂਰਾਮ ਜੀ ਦੀ ਜਯੰਤੀ ਮੌਕੇ ਸ਼੍ਰੀ ਰਾਮ ਚੌਕ ਕੰਪਨੀ ਬਾਗ ਤੋਂ ਗੀਤਾ ਜਯੰਤੀ ਨਵ ਉਤਸਵ ਕਮੇਟੀ ਵੱਲੋਂ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 'ਤੇ ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ।
ਇਸ ਦੌਰਾਨ ਭਗਤਾਂ ਨੇ ਭਗਵਾਨ ਪਰਸ਼ੂਰਾਮ ਜੀ ਦੇ ਜੈਕਾਰੇ ਲਗਾਉਂਦੇ ਹੋਏ ਸ਼ੋਭਾ ਯਾਤਰਾ ਦਾ ਆਨੰਦ ਮਾਨਿਆ। ਇਸ ਮੌਕੇ ਗੀਤਾ ਜਯੰਤੀ ਨਵ ਉਤਸਵ ਕਮੇਟੀ ਦੇ ਪ੍ਰਧਾਨ ਰਵੀ ਸ਼ੰਕਰ ਸਮੇਤ ਕਈ ਹੋਰ ਕਈ ਆਗੂ ਵੀ ਮੌਜੂਦ ਰਹੇ।