ਭਾਰਤ-ਅਮਰੀਕਾ ਵਪਾਰਕ ਸਮਝੌਤੇ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ-ਮੋਦੀ ਸਰਕਾਰ ਨੇ 'ਅੰਨਦਾਤਾ' ਨਾਲ ਕੀਤਾ ਧੋਖਾ

Sunday, Feb 08, 2026 - 02:38 PM (IST)

ਭਾਰਤ-ਅਮਰੀਕਾ ਵਪਾਰਕ ਸਮਝੌਤੇ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ-ਮੋਦੀ ਸਰਕਾਰ ਨੇ 'ਅੰਨਦਾਤਾ' ਨਾਲ ਕੀਤਾ ਧੋਖਾ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਤਾਜ਼ਾ ਵਪਾਰਕ ਸਮਝੌਤੇ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਬਾਜਵਾ ਨੇ ਦੋਸ਼ ਲਾਇਆ ਕਿ ਇਸ ਸਮਝੌਤੇ ਰਾਹੀਂ ਭਾਰਤੀ ਕਿਸਾਨਾਂ ਦੇ ਹਿੱਤਾਂ ਨੂੰ ਵਿਦੇਸ਼ੀ ਕਾਰਪੋਰੇਸ਼ਨਾਂ ਕੋਲ ਵੇਚ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਹਾਈਵੇਅ 'ਤੇ ਟੂਰਿਸਟ ਬੱਸ ਤੇ ਟਰੱਕ ਦੀ ਭਿਆਨਕ ਟੱਕਰ! ਬੱਸ ਦੇ ਉੱਡੇ ਪਰਖੱਚੇ, ਪਿਆ ਚੀਕ-ਚਿਹਾੜਾ

PunjabKesari

ਬਾਜਵਾ ਨੇ ਕਿਹਾ ਕਿ ਇਸ ਸਮਝੌਤੇ ਤਹਿਤ ਸਬਸਿਡੀ ਵਾਲੀ ਅਮਰੀਕੀ ਕਣਕ, ਡੇਅਰੀ ਉਤਪਾਦ ਅਤੇ ਹੋਰ ਫ਼ਸਲਾਂ ਹੁਣ ਭਾਰਤੀ ਬਾਜ਼ਾਰਾਂ ਵਿੱਚ ਦਾਖ਼ਲ ਹੋਣਗੀਆਂ, ਜਦਕਿ ਦੂਜੇ ਪਾਸੇ ਭਾਰਤੀ ਕਿਸਾਨ ਅਜੇ ਵੀ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਬੁਨਿਆਦੀ ਸਹਾਇਤਾ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਇਸ ਕਦਮ ਨੂੰ ਪੰਜਾਬ, ਹਰਿਆਣਾ ਅਤੇ ਖੇਤੀਬਾੜੀ 'ਤੇ ਨਿਰਭਰ ਹਰ ਪੇਂਡੂ ਪਰਿਵਾਰ ਲਈ ਇਕ "ਸਿੱਧੀ ਸੱਟ" ਕਰਾਰ ਦਿੱਤਾ ਹੈ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ 'ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਨੇ ਦੇਸ਼ ਦੇ 'ਅੰਨਦਾਤਾ' ਦੀ ਬਜਾਏ ਗਲੋਬਲ ਕਾਰਪੋਰੇਸ਼ਨਾਂ ਨੂੰ ਚੁਣਿਆ ਹੈ। ਬਾਜਵਾ ਅਨੁਸਾਰ ਜਿੱਥੇ ਭਾਰਤ ਨੂੰ ਭੋਜਨ 'ਚ ਆਤਮ-ਨਿਰਭਰ ਬਣਾਉਣ ਦੀ ਲੋੜ ਸੀ, ਉੱਥੇ ਇਸ ਸਮਝੌਤੇ ਨੇ ਸਾਡੇ ਕਿਸਾਨਾਂ ਨੂੰ ਅਰਬਾਂ ਡਾਲਰਾਂ ਦੇ ਅਮਰੀਕੀ ਖੇਤੀ ਕਾਰੋਬਾਰਾਂ ਨਾਲ ਮੁਕਾਬਲਾ ਕਰਨ ਲਈ ਮਜ਼ਬੂਰ ਕਰ ਦਿੱਤਾ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਘਟਣ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਖ਼ਤਰੇ ਵਿੱਚ ਪੈਣ ਦਾ ਡਰ ਹੈ। ਪਿਛਲੇ ਕਿਸਾਨ ਅੰਦੋਲਨ ਦੀ ਯਾਦ ਦਿਵਾਉਂਦਿਆਂ ਬਾਜਵਾ ਨੇ ਕਿਹਾ ਕਿ ਕਿਸਾਨਾਂ ਨੇ ਤਿੰਨ 'ਕਾਲੇ ਕਾਨੂੰਨਾਂ' ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਨੇ ਗੰਭੀਰ ਸਵਾਲ ਉਠਾਇਆ ਕਿ ਕੀ ਹੁਣ ਭਾਰਤੀ ਖੇਤੀਬਾੜੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਇਕ ਵਾਰ ਫਿਰ ਤੋਂ ਉੱਠਣਾ ਪਏਗਾ?

ਇਹ ਵੀ ਪੜ੍ਹੋ: ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News