ਨਗਰ ਕੌਂਸਲ ਚੋਣਾਂ ਲਈ ਪੋਲਿੰਗ ਬੂਥਾਂ ਵੱਲ ਰਵਾਨਾ ਹੋਈਆਂ ਪਾਰਟੀਆਂ, DIG ਸਿੰਗਲਾ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
Monday, May 25, 2026 - 04:56 PM (IST)
ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)- ਨਗਰ ਕੌਂਸਲ ਦੀਆਂ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਗਰ ਕੌਂਸਲ ਟਾਂਡਾ ਦੀਆਂ ਚੋਣਾਂ ਲਈ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਐੱਸ. ਡੀ. ਐੱਮ. ਲਵਪ੍ਰੀਤ ਸਿੰਘ ਔਲਖ ਦੀ ਦੇਖਰੇਖ ਵਿਚ ਪੋਲਿੰਗ ਪਾਰਟੀਆਂ ਨੂੰ ਪੋਲਿੰਗ ਬੂਥਾ ਲਈ ਰਵਾਨਾ ਕੀਤਾ ਗਿਆ। ਇਸ ਦੌਰਾਨ ਨਗਰ ਕੌਂਸਲ ਟਾਂਡਾ ਦੇ 15 ਵਾਰਡ ਦੀਆਂ ਹੋਣ ਵਾਲੀਆਂ ਚੋਣਾਂ ਲਈ ਤਿਆਰੀਆਂ ਦਾ ਨਿਰੀਖਣ ਕਰਨ ਲਈ ਡੀ. ਆਈ. ਜੀ. ਜਲੰਧਰ ਰੇਂਜ ਨਵੀਨ ਸਿਗਲਾ ਨੇ ਸਕੂਲ ਐਮੀਨੈਂਸ ਟਾਂਡਾ ਵਿੱਚ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ, ਐੱਸ. ਪੀ. ਮੇਜਰ ਸਿੰਘ, ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ, ਐੱਸ. ਡੀ. ਐੱਮ. ਕੰਮ ਚੋਣ ਅਫ਼ਸਰ ਟਾਂਡਾ ਲਵਪ੍ਰੀਤ ਸਿੰਘ ਔਲਖ, ਥਾਣਾ ਮੁਖੀ ਟਾਂਡਾ ਗੁਰਿੰਦਰ ਜੀਤ ਸਿੰਘ ਨਾਗਰਾ ਦੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
ਇਹ ਵੀ ਪੜ੍ਹੋ: ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ! 2 ਨੌਜਵਾਨਾਂ ਦੀ ਦਰਦਨਾਕ ਮੌਤ

ਇਸ ਮੌਕੇ ਡੀ. ਆਈ. ਜੀ. ਸਿੰਗਲਾ ਨੇ ਦੱਸਿਆ ਕਿ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀ ਅਤੇ ਅਧਿਕਾਰੀ ਜ਼ਿਲ੍ਹੇ ਵਿਚ ਤਾਇਨਾਤ ਕੀਤੇ ਗਏ ਹਨ ਅਤੇ ਪੈਟਰੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬਿਨਾਂ ਕਿਸੇ ਡਰ ਦੇ ਵੋਟਰਾਂ ਨੂੰ ਵੋਟ ਦਾ ਇਸਤੇਮਾਲ ਕਰਨ ਲਈ ਸੁਰੱਖਿਅਤ ਅਤੇ ਨਿਰਪੱਖ ਮਾਹੌਲ ਸਿਰਜਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ । ਉਧਰ ਦੂਜੇ ਪਾਸੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਟਾਂਡਾ ਦੇ 15 ਵਾਰਡਾਂ ਦੀ ਚੋਣ ਕਰਾਉਣ ਵਾਸਤੇ ਅੱਜ ਸਕੂਲ ਆਫ਼ ਐਮੀਨੈਂਸ ਟਾਂਡਾ ਤੋਂ ਪੋਲਿੰਗ ਪਾਰਟੀਆਂ ਰਵਾਨਾ ਹੋਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗੱਲਬਾਤ ਦੌਰਾਨ ਦੱਸਿਆ ਕਿ ਟਾਂਡਾ ਦੇ 15 ਵਾਰਡਾਂ ਲਈ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਵੈਲਟ ਪੇਪਰ ਰਾਹੀਂ ਵੋਟਾਂ ਪੈਣਗੀਆਂ, ਜਿਸ 'ਤੇ ਸਮੁੱਚੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਚੋਣ ਪ੍ਰੋਗਰਾਮ ਵਿੱਚ ਟਾਂਡਾ ਸ਼ਹਿਰ ਦੇ ਕਰੀਬ 19,147 ਵੋਟਰ ਬਣਾਏ ਗਏ 24 ਪੋਲਿੰਗ ਬੂਥਾਂ 'ਤੇ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕਰਨਗੇ। ਉਨ੍ਹਾਂ ਹੋਰ ਦੱਸਿਆ ਕਿ ਮੌਜੂਦਾ ਸਮੇਂ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਕੁੱਲ੍ਹ 46 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਉਪਰੰਤ ਬੈਲਟ ਪੇਪਰ ਬਾਕਸ ਸਕੂਲ ਆਫ਼ ਐਮੀਨੈਂਸ ਟਾਂਡਾ ਵਿੱਚ ਬਣਾਏ ਗਏ ਗਿਣਤੀ ਖੇਤਰ ਵਿੱਚ ਕੇਂਦਰ ਵਿੱਚ ਜਮ੍ਹਾ ਕੀਤੇ ਜਾਣਗੇ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਕਿੱਥੇ-ਕਿੱਥੇ ਪੈਣਗੀਆਂ ਵੋਟਾਂ
ਇਸ ਮੌਕੇ ਐੱਸ. ਡੀ. ਐੱਮ. ਕੰਮ ਚੋਣ ਅਫ਼ਸਰ ਟਾਂਡਾ ਲਵਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਵਾਰਡ ਨੰਬਰ 1 ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਚ ਦੋ ਬੂਥ ਬਣਾਏ ਗਏ ਹਨ। ਇਸੇ ਤਰਾਂ ਵਾਰਡ ਨੰਬਰ 2 ਲਈ ਸਰਕਾਰੀ ਐਲੀਮੈਂਟਰੀ ਸਕੂਲ ਅਹੀਆਪੁਰ ਵਿਚ ਦੋ ਬੂਥ ਬਣਾਏ ਗਏ ਹਨ। ਵਾਰਡ ਨੰਬਰ 3 ਲਈ ਬਾਲੀ ਸੋਂਧੀ ਮੈਮੋਰੀਅਲ ਡੀ ਏ ਵੀ ਸਕੂਲ ਉੜਮੁੜ, ਵਾਰਡ ਨੰਬਰ 4 ਲਈ ਸਰਕਾਰੀ ਐਲੀਮੈਂਟਰੀ ਸਕੂਲ ਉੜਮੁੜ(ਲੜਕੇ) ਵਿਚ ਦੋ ਬੂਥ, ਵਾਰਡ ਨੰਬਰ 5 ਲਈ ਸਰਕਾਰੀ ਐਲੀਮੈਂਟਰੀ ਸਕੂਲ (ਲੜਕੀਆਂ), ਵਾਰਡ 6 ਲਈ ਐੱਮ. ਸੀ. ਜੌਲੀ ਡੀ. ਏ. ਵੀ. ਪਬਲਿਕ ਸਕੂਲ ਉੜਮੁੜ ਵਿਚ ਦੋ ਬੂਥ, ਵਾਰਡ ਨੰਬਰ 7 ਲਈ ਸਰਕਾਰੀ ਐਲੇਮੈਂਟਰੀ ਸਕੂਲ ਦਾਰਾਪੁਰ ਚੜਦਾ ਪਾਸਾ ਅਤੇ ਵਾਰਡ ਨੰਬਰ 8 ਲਈ ਇਸੇ ਸਕੂਲ ਦੇ ਲਹਿੰਦੇ ਪਾਸੇ ਨੂੰ ਪੋਲਿੰਗ ਬੂਥ ਬਣਾਇਆ ਗਿਆ ਹੈ। ਵਾਰਡ ਨੰਬਰ 9 ਲਈ ਬੀ. ਡੀ. ਪੀ. ਓ.ਦਫਤਰ ਵਿਚ ਦੋ ਬੂਥ, ਵਾਰਡ ਨੰਬਰ 10 ਲਈ ਡੀ. ਏ.ਵੀ.ਹਾਈ ਸਕੂਲ, ਵਾਰਡ ਨੰਬਰ 11 ਲਈ ਸਰਕਾਰੀ ਐਲੀਮੈਂਟਰੀ ਸਕੂਲ ਦਸਮੇਸ਼ ਨਗਰ ਵਿਚ ਦੋ ਬੂਥ, ਵਾਰਡ ਨੰਬਰ 12 ਲਈ ਸਰਕਾਰੀ ਐਲੇਮੈਂਟਰੀ ਸਕੂਲ ਨਿੰਮ ਵਾਲਾ ਟਾਂਡਾ ਵਿਚ ਦੋ ਬੂਥ, ਵਾਰਡ ਨੰਬਰ 13 ਲਈ ਸਰਕਾਰੀ ਐਲੀਮੈਂਟਰੀ ਸਕੂਲ ਡਾਲਾ ਟਾਂਡਾ ਵਿਚ ਦੋ ਬੂਥ, ਵਾਰਡ ਨੰਬਰ 14 ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਵਿਚ ਦੋ ਬੂਥ ਅਤੇ ਵਾਰਡ ਨੰਬਰ 15 ਲਈ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਵਿਚ ਬੂਥ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ: Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3 ਲੋਕ ਝੁਲਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
