ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ ਢਾਈ ਤੇ ਆਮਰਪਾਲੀ ਸਾਢੇ 4 ਘੰਟੇ ਲੇਟ
Monday, Jul 27, 2026 - 01:45 PM (IST)
ਜਲੰਧਰ (ਪੁਨੀਤ)-ਗਰਮੀ ਅਤੇ ਹੁੰਮਸ ਵਿਚਾਲੇ ਰੇਲਾਂ ਦੀ ਲਗਾਤਾਰ ਲੇਟ-ਲਤੀਫ਼ੀ ਯਾਤਰੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਰਹੀ। ਐਤਵਾਰ ਨੂੰ ਜਲੰਧਰ ਸਿਟੀ ਅਤੇ ਕੈਂਟ ਰੇਲਵੇ ਸਟੇਸ਼ਨਾਂ 'ਤੇ ਕਈ ਪ੍ਰਮੁੱਖ ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਪਹੁੰਚੀਆਂ, ਜਿਸ ਨਾਲ ਯਾਤਰੀਆਂ ਨੂੰ ਲੰਮੇ ਸਮੇਂ ਤੱਕ ਇੰਤਜ਼ਾਰ ਕਰਨਾ ਪਿਆ। ਟਰੇਨਾਂ ਦੀ ਦੇਰੀ ਨਾਲ ਪਰਿਵਾਰਾਂ, ਬਜ਼ੁਰਗਾਂ ਅਤੇ ਬੱਚਿਆਂ ਨਾਲ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਵਧੇਰੇ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ ਫਿਰ...
ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾਣ ਵਾਲੀ 12919 ਮਾਲਵਾ ਐਕਸਪ੍ਰੈੱਸ ਆਪਣੇ ਤੈਅ ਸਮੇਂ ਸਵੇਰੇ ਸਾਢੇ 10 ਵਜੇ ਦੀ ਬਜਾਏ ਲਗਭਗ ਢਾਈ ਘੰਟੇ ਦੀ ਦੇਰੀ ਨਾਲ ਦੁਪਹਿਰ 1 ਵਜੇ ਕੈਂਟ ਰੇਲਵੇ ਸਟੇਸ਼ਨ ਪਹੁੰਚੀ। ਉਥੇ ਹੀ ਅੰਮ੍ਰਿਤਸਰ ਜਾਣ ਵਾਲੀ 15707 ਆਮਰਪਾਲੀ ਐਕਸਪ੍ਰੈੱਸ ਲਗਭਗ ਸਾਢੇ 4 ਘੰਟੇ ਦੀ ਦੇਰੀ ਨਾਲ ਦੁਪਹਿਰ 3 ਵਜੇ ਸਿਟੀ ਰੇਲਵੇ ਸਟੇਸ਼ਨ ’ਤੇ ਪਹੁੰਚੀ।
ਇਹ ਵੀ ਪੜ੍ਹੋ: ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
ਇਸੇ ਤਰ੍ਹਾਂ ਅੰਮ੍ਰਿਤਸਰ ਜਾਣ ਵਾਲੀ 14673 ਸ਼ਹੀਦ ਐਕਸਪ੍ਰੈੱਸ ਵੀ ਲਗਭਗ ਇਕ ਘੰਟੇ ਦੀ ਦੇਰੀ ਨਾਲ ਸ਼ਾਮ ਲਗਭਗ ਸਾਢੇ 4 ਵਜੇ ਜਲੰਧਰ ਪਹੁੰਚੀ। ਜਦਕਿ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਨਵੀਂ ਦਿੱਲੀ ਜਾਣ ਵਾਲੀ 22440 ਵੰਦੇ ਭਾਰਤ ਐਕਸਪ੍ਰੈੱਸ ਵੀ ਤੈਅ ਸਮੇਂ ਤੋਂ ਲਗਭਗ ਅੱਧਾ ਘੰਟਾ ਦੇਰੀ ਨਾਲ ਸ਼ਾਮ 7.22 ਵਜੇ ਕੈਂਟ ਸਟੇਸ਼ਨ 'ਤੇ ਪਹੁੰਚੀ। ਟਰੇਨਾਂ ਦੇ ਦੇਰੀ ਨਾਲ ਪਹੁੰਚਣ ਕਾਰਨ ਕਈ ਯਾਤਰੀ ਪਲੇਟਫਾਰਮ 'ਤੇ ਲੰਮੇ ਸਮੇਂ ਤੱਕ ਟਰੇਨਾਂ ਦੀ ਉਡੀਕ ਕਰਦੇ ਰਹੇ। ਕਈ ਯਾਤਰੀਆਂ ਨੇ ਕਿਹਾ ਕਿ ਲਗਾਤਾਰ ਹੋ ਰਹੀ ਦੇਰੀ ਨਾਲ ਉਨ੍ਹਾਂ ਦੀ ਅੱਗੇ ਦੀ ਯਾਤਰਾ ਅਤੇ ਹੋਰ ਪ੍ਰੋਗਰਾਮ ਵੀ ਪ੍ਰਭਾਵਿਤ ਹੋਏ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
