ਪਟਿਆਲਾ ਰੋਸ ਪ੍ਰਦਰਸ਼ਨ 'ਚ ਰਵਾਨਾ ਹੁੰਦੇ ਅਧਿਆਪਕ ਜਥੇਬੰਦੀਆਂ ਨੇ ਕੀਤੀ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ

10/21/2018 11:08:54 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ)—ਸਰਕਾਰ ਵਿਰੋਧੀ ਪ੍ਰਦਰਸ਼ਨ 'ਚ ਸ਼ਾਮਲ ਹੋਣ ਜਾ ਰਹੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਸਬੰਧਿਤ ਅਧਿਆਪਕਾਂ ਨੇ ਅੱਜ ਸਵੇਰੇ ਪਟਿਆਲਾ ਧਰਨੇ ਲਈ ਰਵਾਨਾ ਹੋਣ ਸਮੇਂ ਸੂਬਾ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਪਿਛਲੇ ਦਸ-ਦਸ ਸਾਲ ਤੋਂ ਨੌਕਰੀਆਂ ਕਰ ਰਹੇ ਐੱਸ. ਐੱਸ. ਏ. ਰਮਸਾ  ਅਧਿਆਪਕਾਂ ਦੀਆਂ ਤਨਖਾਹਾਂ 'ਚ 75 ਫੀਸਦੀ ਤੱਕ ਕਟੌਤੀ ਕਰਨ ਦੇ ਤਾਨਾਸ਼ਾਹੀ ਫੈਸਲੇ ਦੇ ਵਿਰੋਧ 'ਚ ਪਟਿਆਲਾ ਵਿਖੇ ਲਗਾਏ ਗਏ ਪੱਕੇ ਧਰਨੇ ਦੌਰਾਨ ਕੀਤੀ ਜਾ ਰਹੀ ਮਹਾਂ ਰੈਲੀ 'ਚ ਭਾਗ ਲੈਣ ਲਈ ਅੱਜ ਟਾਂਡਾ ਤੋਂ ਅਜੀਬ ਦਿਵੇਦੀ, ਅਮਰ ਸਿੰਘ, ਰਮੇਸ਼ ਹੁਸ਼ਿਆਰਪੁਰੀ, ਮਨਜੀਤ ਸਿੰਘ ਅਤੇ ਗੁਰਨਾਮ ਸਿੰਘ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਅਧਿਆਪਕਾਂ ਦਾ ਇਕ ਦਲ ਰਵਾਨਾ ਹੋਇਆ। ਇਸ ਮੌਕੇ ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਤਨਖਾਹਾਂ ਘਟਾਉਣ ਦਾ ਫੈਸਲਾ ਤਾਨਾਸ਼ਾਹੀ ਤੇ ਅਣਮਨੁੱਖੀ ਹੋਣ ਦੇ ਨਾਲ ਨਾਲ ਗੈਰ-ਕਾਨੂੰਨੀ ਵੀ ਹੈ। ਇਸ ਲਈ ਅਧਿਆਪਕ ਕਦੇ ਵੀ ਇਸ ਫੈਸਲੇ ਨੂੰ ਮਨਜ਼ੂਰ ਨਹੀਂ ਕਰਨਗੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਤਾਨਾਸ਼ਾਹ ਸਿੱਖਿਆ ਸਕੱਤਰ ਗਲਤ ਡਾਟਾ ਦਿਖਾ ਕੇ ਸਰਕਾਰ ਅਤੇ ਆਮ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਸਿੱਖਿਆ ਮੰਤਰੀ ਧਮਕੀਆਂ ਦੇ ਰਿਹਾ, ਜਿਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਅਧਿਆਪਕ ਸਾਜਿਸ਼ ਤਹਿਤ ਕੀਤੀਆਂ ਜਾ ਰਹੀਆਂ ਮੁਅੱਤਲੀਆਂ ਤੋਂ ਨਹੀਂ ਡਰਦੇ। ਉਨਾਂ ਦਾ ਸੰਘਰਸ਼ ਉਨ੍ਹਾਂ ਦੇ ਹੱਕ ਤੇ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ। ਇਸ ਮੌਕੇ ਰੇਸ਼ਮ ਸਿੰਘ, ਅਮਰ ਸਿੰਘ,  ਗੁਰਨਾਮ ਸਿੰਘ, ਸੁਖਵੀਰ ਸਿੰਘ, ਅਵਤਾਰ ਸਿੰਘ, ਗੁਰਚਰਨ ਸਿੰਘ, ਅਵਤਾਰ ਸਿੰਘ, ਸੰਦੀਪ ਸਿੰਘ, ਪਰਮਿੰਦਰ ਸਿੰਘ, ਜਗਦੀਸ਼ ਸਿੰਘ, ਸਰਬਜੀਤ ਸਿੰਘ, ਵਰਿੰਦਰ ਸਿੰਘ, ਪ੍ਰਦੀਪ ਕੁਮਾਰ, ਗੁਰਦੀਪ ਸਿੰਘ, ਸਨੇਹ ਲਤਾ, ਅਵਤਾਰ ਸਿੰਘ, ਸੰਦੀਪ ਸਿੰਘ, ਚਰਨਜੀਤ ਸਿੰਘ, ਨਰਿੰਦਰ ਮੰਗਲ, ਤਰਨਜੀਤ ਕੌਰ, ਜਗਦੀਸ਼ ਸਿੰਘ,ਬਾਰਾਂ ਸਿੰਘ, ਕੁਲਵੰਤ ਸਿੰਘ,  ਰਿੰਕੂ ਭਾਟੀਆ , ਗੁਰਦੀਪ ਸਿੰਘ ਆਦਿ ਮੌਜੂਦ ਸਨ।