ਵਿਜੀਲੈਂਸ ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫ਼ਤਾਰ

03/03/2021 6:02:27 PM

ਗੋਰਾਇਆ (ਮੁਨੀਸ਼ ਬਾਵਾ)-ਹਲਕਾ ਫ਼ਿਲੌਰ ਦੀ ਸਬ ਤਹਿਸੀਲ ਗੋਰਾਇਆ ਅਕਸਰ ਹੀ ਆਪਣੀ ਮਾੜੀ ਕਾਰਗੁਜ਼ਾਰੀ ਕਾਰਨ ਵਿਵਾਦਾਂ ਵਿੱਚ ਘਿਰਿਆ ਰਹਿੰਦਾ ਹੈ। ਲੋਕਾਂ ਨੂੰ ਆਪਣਾ ਜਾਇਜ਼ ਕੰਮ ਕਰਾਉਣ ਲਈ ਵੀ ਮੋਟੀ ਰਿਸ਼ਵਤ ਦੇਣ ਤੋਂ ਬਾਅਦ ਵੀ ਗੇੜੇ ਲਗਾਉਣੇ ਪੈਂਦੇ ਹਨ। ਇਸ ਦੀ ਤਾਜ਼ਾ ਮਿਸਾਲ ਅੱਜ ਉਸ ਵੇਲੇ ਸਾਹਮਣੇ ਆਈ ਜਦ ਗੋਰਾਇਆ ਦੇ ਨੇੜਲੇ ਪਿੰਡ ਡੱਲੇਵਾਲ ਦੇ ਰਹਿਣ ਵਾਲੇ ਬਜ਼ੁਰਗ ਚਰਨਜੀਤ ਸਿੰਘ ਨੇ ਰਿਸ਼ਵਤ ਮੰਗ ਰਹੇ ਪਟਵਾਰੀ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਜਲੰਧਰ ਨੂੰ ਕੀਤੀ।ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਟੀਮ ਨੇ ਸਬ ਤਹਿਸੀਲ ਗੋਰਾਇਆ ਵਿੱਚ ਰੇਡ ਕਰਕੇ ਗੋਰਾਇਆ, ਸੰਗ ਢੇਸੀਆ, ਅੱਟਾ ਅਤੇ ਬੋਪਾਰਾਏ ਸਰਕਲ ਦੇ ਪਟਵਾਰੀ ਵਿਪਨ ਕੁਮਾਰ ਨੂੰ ਦਸ ਹਜਾਰ ਰੁਪਏ ਦੀ ਰਿਸ਼ਵਤ ਦੇ ਨਾਲ ਰੰਗੇ ਹੱਥੀਂ ਕਾਬੂ ਕੀਤਾ। 

ਇਹ ਵੀ ਪੜ੍ਹੋ: ਪ੍ਰਧਾਨਗੀ ਦੀ ਲੜਾਈ ‘ਚ ਸੋਸਾਇਟੀ ਦੇ ਸੈਕਟਰੀ ਨੇ ਕੀਤੀ ਖ਼ੁਦਕੁਸ਼ੀ, ਸਦਮੇ ‘ਚ ਡੁੱਬਾ ਪਰਿਵਾਰ

ਵਿਜੀਲੈਂਸ ਟੀਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਚਰਨਜੀਤ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦਾ ਵਿਰਾਸਤ ਇੰਤਕਾਲ ਦਾ ਕੰਮ ਸੀ, ਜੋ ਵੱਖ-ਵੱਖ ਪਿੰਡਾਂ ਦਾ ਸੀ। ਇਸ ਦੇ ਲਈ ਇਕ ਵਿਰਾਸਤ ਦਾ ਇੰਤਕਾਲ ਕਰਨ ਦੇ 10,000 ਰੁਪਏ ਉਨ੍ਹਾਂ ਨੇ ਦੇ ਦਿੱਤੇ ਸਨ, ਜੋ ਇਸ ਨੇ ਕਰ ਦਿੱਤਾ ਸੀ। ਇਸ ਦੇ ਬਾਅਦ ਦੂਜੇ ਲਈ 10,000 ਰੁਪਏ ਦੀ ਹੋਰ ਮੰਗ ਕੀਤੀ ਗਈ। ਚਰਨਜੀਤ ਸਿੰਘ ਨੇ ਕਿਹਾ ਕਿ ਉਹ ਦਿਹਾੜੀਦਾਰ ਹੈ, ਜੋ ਇੰਨੇ ਪੈਸੇ ਨਹੀਂ ਦੇ ਸਕਦਾ ਪਰ ਉਸ ਨੇ ਕੰਮ ਨਹੀਂ ਕੀਤਾ, ਜਿਸ ਤੋਂ ਬਾਅਦ ਉਸ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ, ਜਿਨ੍ਹਾਂ ਨੇ ਅੱਜ ਰੰਗੇ ਹੱਥੀ ਉਕਤ ਪਟਵਾਰੀ ਨੂੰ ਕਾਬੂ ਕਰ ਲਿਆ। ਜਿਸ ਨੂੰ ਗ੍ਰਿਫ਼ਤਾਰ ਕਰਕੇ ਟੀਮ ਆਪਣੇ ਨਾਲ ਲੈ ਗਈ।

ਇਹ ਵੀ ਪੜ੍ਹੋ: ਜਲੰਧਰ ਕਮਿਸ਼ਨਰੇਟ ਪੁਲਸ ਅਧੀਨ ਆਉਂਦੇ ਪਿੰਡਾਂ ’ਚ ਰਾਤ 8 ਤੋਂ ਸਵੇਰੇ 5 ਵਜੇ ਤੱਕ ਇਹ ਹੁਕਮ ਜਾਰੀ


shivani attri

Content Editor

Related News