ਸ਼ੀਤਲ ਅੰਗੁਰਾਲ ਦੇ ਰਵੱਈਏ ਖ਼ਿਲਾਫ਼ ਮੈਦਾਨ ’ਚ ਉਤਰੇਗੀ PCS ਐਸੋਸੀਏਸ਼ਨ

07/24/2022 2:13:35 PM

ਜਲੰਧਰ (ਚੋਪੜਾ)— ਜਲੰਧਰ ਵੈਸਟ ਹਲਕੇ ਦੇ  ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਜਾਣਕਾਰੀ ਮੁਤਾਬਕ ਹੁਣ ਸ਼ੀਤਲ ਅੰਗੁਰਾਲ ਖ਼ਿਲਾਫ਼ ਪੀ.ਸੀ.ਐੱਸ. ਅਫ਼ਸਰਾਂ ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਡੀ.ਸੀ. ਕਰਮਚਾਰੀ ਯੂਨੀਅਨ ਵੱਲੋਂ ਕੀਤੀ ਗਈ ਅਣਮਿੱਥੇ ਸਮੇਂ  ਦੀ ਹੜਤਾਲ ਦਾ ਪੀ.ਸੀ.ਐੱਸ. ਅਫ਼ਸਰਾਂ ਨੇ ਸਮਰਥਨ ਕੀਤਾ ਹੈ।

PunjabKesari

ਐਸੋਸੀਏਸ਼ਨ ਵੱਲੋਂ ਐਲਾਨ ਕਰਦੇ ਹੋਏ ਸੋਮਵਾਰ ਤੋਂ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਹੈ। ਦੋਸ਼ ਹੈ ਕਿ ਵਿਧਾਇਕ ਅੰਗੁਰਾਲ ਵੱਲੋਂ ਡੀ.ਸੀ. ਦਫ਼ਤਰ ’ਚ ਜਾ ਕੇ ਚੈਕਿੰਗ ਦੇ ਬਹਾਨੇ ਕਰਮਚਾਰੀਆਂ ਅਤੇ ਅਧਿਕਾਰੀਾਂ ਨਾਲ ਗੈਰ-ਜ਼ਿੰਮੇਵਾਰਾਨਾ ਵਿਵਹਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ’ਤੇ ਬਿਨਾਂ ਕਿਸੇ ਸਬੂਤ ਦੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਹਨ। 

ਇਹ ਵੀ ਪੜ੍ਹੋ: ਅਹਿਮ ਖ਼ਬਰ: ਐੱਸ. ਸੀ/ਬੀ. ਸੀ. ਸਣੇ ਇਨ੍ਹਾਂ ਖ਼ਪਤਕਾਰਾਂ ਨੂੰ ਨਹੀਂ ਮਿਲੇਗਾ 600 ਯੂਨਿਟ ਮੁਫ਼ਤ ਬਿਜਲੀ ਤੋਂ ਉਪਰ ਦਾ ਲਾਭ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News