ਕਿਸਾਨ ਅੰਦੋਲਨ ਦੇ ਚਲਦਿਆਂ ਜਥੇਬੰਦੀਆਂ ਵੱਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ

02/24/2021 5:22:36 PM

ਜਲੰਧਰ (ਮਹੇਸ਼ )- ਦਲਿਤ ਕਾਰਕੁੰਨ ਨੌਦੀਪ ਸਣੇ ਕਿਸਾਨ ਅੰਦੋਲਨ ਦੌਰਾਨ ਜੇਲ੍ਹਾਂ ਵਿਚ ਬੰਦ ਬੇਕਸੂਰ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਦਰਜ ਝੂਠੇ ਕੇਸ ਰੱਦ ਕਰਨ,ਦਲਿਤ ਲੜਕੀਆਂ ਨਾਲ ਵਾਪਰੇ ਉਨਾਓ ਜ਼ਬਰ-ਜ਼ਿਨਾਹ, ਕਤਲ ਦੇ ਕਸੂਰਵਾਰਾਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਭੇਜੇ ਜਾ ਰਹੇ ਨੋਟਿਸਾਂ ਵਿਰੁੱਧ ਵੱਖ-ਵੱਖ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੇ ਨਾਲ ਹੀ ਰਾਸ਼ਟਰਪਤੀ ਦੇ ਨਾਂ ਡੀ. ਸੀ. ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਤੋਂ ਪਹਿਲਾਂ ਇਹ ਧਰਨਾਕਾਰੀ ਦੇਸ਼ ਭਗਤ ਯਾਦਗਾਰ ਹਾਲ ਵਿਖੇ ਇਕੱਠੇ ਹੋਏ, ਜਿੱਥੋਂ ਮੁਜ਼ਾਹਰਾ ਕਰਦੇ ਹੋਏ ਡੀ. ਸੀ. ਦਫ਼ਤਰ ਅੱਗੇ ਧਰਨਾ ਦਿੱਤਾ।

ਇਹ ਵੀ ਪੜ੍ਹੋ:  ਲੁਟੇਰਿਆਂ ਨਾਲ ਨਿਹੱਥਾ ਭਿੜਨ ਵਾਲੀ ਜਲੰਧਰ ਦੀ ਕੁਸੁਮ ਦੀ ਰਾਸ਼ਟਰੀ ਬਹਾਦਰੀ ਪੁਰਸਕਾਰ ਲਈ ਹੋਈ ਚੋਣ

ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸੰਤੋਖ ਸਿੰਘ ਸੰਧੂ ਨੇ ਦੱਸਿਆ ਕਿ 26 ਫ਼ਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੀਆਂ ਸਟੇਜਾਂ ਨੌਜਵਾਨਾਂ ਦੇ ਹਵਾਲੇ ਹੋਣਗੀਆਂ ਅਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਲੀ ਮੋਰਚੇ ਵਿਖੇ 27 ਫ਼ਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ। ਇਸ ਮੌਕੇ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਫਾਸ਼ੀਵਾਦੀ ਮੋਦੀ ਸਰਕਾਰ ਆਰਥਿਕ ਤੌਰ ਉੱਤੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਜ਼ਰੀਏ ਜਲ, ਜੰਗਲ, ਜ਼ਮੀਨ ਅਤੇ ਹੋਰ ਖਣਿਜ ਪਦਾਰਥ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ ਅਤੇ ਰਾਜਸੀ ਤੌਰ ਉੱਤੇ ਦੇਸ਼ ਵਿੱਚ ਮਨੂੰਵਾਦ ਲਾਗੂ ਕਰਨ ਫਾਸ਼ੀ ਹਮਲੇ ਕਰ ਰਹੀ ਹੈ। 

ਇਹ ਵੀ ਪੜ੍ਹੋ: ਗਰਲਫਰੈਂਡ ਨੂੰ ਲੈ ਕੇ ਗੈਸਟ ਹਾਊਸ ਪੁੱਜਾ ਪਤੀ, ਮੌਕੇ ’ਤੇ ਪਤਨੀ ਨੇ ਰੰਗੇ ਹੱਥੀਂ ਫੜ੍ਹ ਕੀਤਾ ਇਹ ਕਾਰਾ

PunjabKesari

ਮੁਸਲਮਾਨਾਂ, ਦਲਿਤਾਂ, ਔਰਤਾਂ ਅਤੇ ਘੱਟਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਝੂਠੇ ਕੇਸਾਂ ਵਿੱਚ ਜੇਲ੍ਹੀਂ ਬੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਦੇਸ਼ ਦੇ ਕਿਸਾਨ- ਮਜ਼ਦੂਰ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਤੇ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਅਧਿਕਾਰ ਬਣਾਉਣ ਸਮੇਤ ਕੁਝ ਹੋਰ ਮੰਗਾਂ ਲਈ ਵੱਖ-ਵੱਖ ਤਰੀਕਿਆਂ ਅਤੇ ਵੱਖ-ਵੱਖ ਪੱਧਰ ਉੱਤੇ ਸੰਘਰਸ਼ ਕਰ ਰਹੇ ਹਨ। ਹੁਣ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨ-ਮਜ਼ਦੂਰ ਮੁੱਖ ਰੂਪ ਵਿੱਚ ਸਯੁੰਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਅਣਮਿੱਥੇ ਸਮੇਂ ਦੇ ਸੰਘਰਸ਼ ਲਈ ਦਿੱਲੀ ਦੇ ਆਲੇ ਦੁਆਲੇ ਇਕੱਤਰ ਹੋ ਕੇ ਆਪਣਾ ਰੋਸ ਜ਼ਾਹਰ ਕਰ ਰਹੇ ਹਨ ਪਰ ਭਾਰਤ ਸਰਕਾਰ ਅਤੇ ਕਈ ਸੂਬਾ ਸਰਕਾਰਾਂ ਵੱਲੋਂ ਸੈਂਕੜੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਸੁੱਟ ਦਿੱਤਾ ਗਿਆ ਹੈ ਅਤੇ ਝੂਠੇ ਕੇਸ ਬਣਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਸਾਰੇ ਦੇਸ਼ ਵਿੱਚ ਜਬਰ ਵਿਰੋਧੀ ਦਿਨ ਮਨਾਉਂਦੇ ਹੋਏ ਜ਼ਿਲ੍ਹਾ ਅਤੇ ਤਹਿਸੀਲ ਅਧਿਕਾਰੀਆਂ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜ ਰਹੇ ਹਨ।

ਇਹ ਵੀ ਪੜ੍ਹੋ: ਆਦਮਖੋਰ ਚੋਰ ਦਾ ਕਾਰਾ, ਦੰਦਾਂ ਨਾਲ ਵੱਢ ਦਿੱਤਾ ਏ. ਐੱਸ. ਆਈ. ਦਾ ਕੰਨ

ਇਸ ਮੌਕੇ ਮੰਗ ਕੀਤੀ ਗਈ ਕਿ ਮਜ਼ਦੂਰ ਕਾਰਕੁੰਨ ਨੌਦੀਪ ਅਤੇ ਜੇਲ੍ਹਾਂ ਵਿੱਚ ਬੰਦ ਕੀਤੇ ਨਿਰਦੋਸ਼ ਕਿਸਾਨਾਂ ਤੇ ਦਰਜ ਕੀਤੇ ਪੁਲਸ ਕੇਸ ਰੱਦ ਕਰਕੇ ਉਨ੍ਹਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ, ਕਿਸਾਨਾਂ ਅਤੇ ਉਹਨਾਂ ਦੇ ਸੰਘਰਸ਼ ਦੀ ਹਿਮਾਇਤ ਵਿਚ ਖੜ੍ਹੇ ਵਿਅਕਤੀਆਂ ਅਤੇ ਜਥੇਬੰਦੀਆਂ ਖ਼ਿਲਾਫ਼ ਦਰਜ ਕੀਤੇ ਝੂਠੇ ਪੁਲਿਸ ਕੇਸ ਰੱਦ ਕੀਤੇ ਜਾਣ, ਸੰਘਰਸ਼ ਵਿਚ ਸ਼ਾਮਲ ਕਿਸਾਨਾਂ ਨੂੰ ਡਰਾਉਣ ਧਮਕਾਉਣ ਅਤੇ ਕੇਸਾਂ ਵਿੱਚ ਉਲਝਾਉਣ ਲਈ ਦਿੱਲੀ ਪੁਲਿਸ,ਐੱਨਆਈਏ ਅਤੇ ਹੋਰ ਸਰਕਾਰੀ ਏਜੰਸੀਆਂ ਵਲੋਂ ਭੇਜੇ ਜਾ ਰਹੇ ਨੋਟਿਸ ਫੌਰੀ ਬੰਦ ਕੀਤੇ ਜਾਣ ਅਤੇ ਪਹਿਲਾਂ ਭੇਜੇ ਗਏ ਨੋਟਿਸ ਰੱਦ ਕੀਤੇ ਜਾਣ।ਦਿੱਲੀ ਦੀਆਂ ਹੱਦਾਂ ਤੇ ਜਾਰੀ ਕਿਸਾਨ ਮੋਰਚਿਆਂ ਦੀ ਪੁਲਸ ਘੇਰਾਬੰਦੀ ਦੇ ਨਾਂ ਤੇ ਆਮ ਲੋਕਾਂ ਦੇ ਬੰਦ ਕੀਤੇ ਰਸਤੇ ਖੋਲ੍ਹੇ ਜਾਣ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਮਾਹਿਲਪੁਰ ਦੇ ਕਿਸਾਨ ਦੀ ਮੌਤ

ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ,ਬਹੁਜਨ ਸਮਾਜ ਫਰੰਟ ਦੇ ਆਗੂ ਰਮੇਸ਼ ਚੋਹਕਾ, ਸੁਖਵਿੰਦਰ ਕੋਟਲੀ,ਜਗਦੀਸ਼ ਰਾਣਾ, ਸ਼੍ਰੋਮਣੀ ਰੰਘਰੇਟਾ ਦਲ ਦੇ ਪ੍ਰਧਾਨ ਬਲਬੀਰ ਸਿੰਘ ਚੀਮਾ, ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਵਰਜੀਤ ਕੌਰ, ਦਿੱਲੀ ਮੋਰਚੇ ਵਿਚੋਂ ਤਿੰਨ ਮਹੀਨੇ ਵਾਪਿਸ ਆਏ ਸੰਯੁਕਤ ਕਿਸਾਨ ਮੋਰਚਾ ਆਗੂ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਕਮੇਟੀ ਮੈਂਬਰ ਸੰਤੋਖ ਸਿੰਘ ਸੰਧੂ ਅਤੇ ਹੈਪੀ ਮੱਟੂ ਆਦਿ ਨੇ ਸੰਬੋਧਨ ਕੀਤਾ। 


shivani attri

Content Editor

Related News