ਕਿਸਾਨੀ ਸੰਘਰਸ਼ ’ਚ ਹਿੱਸਾ ਲੈਣ ਲਈ ਇਸ ਸਮਾਜ ਸੇਵੀ ਨੇ ਸਾਈਕਲ ’ਤੇ ਦਿੱਲੀ ਵੱਲ ਕੀਤਾ ਕੂਚ

01/16/2021 5:06:50 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਖੇਤੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ’ਚ ਹਿੱਸਾ ਲੈਣ ਲਈ ਅੱਜ ਟਾਂਡਾ ਤੋਂ ਉੱਘੇ ਸਮਾਜ ਸੇਵੀ ਚਰਨ ਸਿੰਘ ਰਜਿੰਦਰਾ ਮੈਡੀਕਲ ਸਟੋਰ ਟਾਂਡਾ ਵਾਲੇ ਟਾਂਡਾ ਵਾਲਿਆਂ ਨੇ ਅੱਜ ਸਾਈਕਲ ’ਤੇ ਹੀ ਦਿੱਲੀ ਵੱਲ ਨੂੰ ਕੂਚ ਕਰ ਦਿੱਤਾ। ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ  ਸ੍ਰੀ ਗੁਰੂ ਸਿੰਘ ਸਭਾ ਸੰਤ ਬਾਬਾ ਪ੍ਰੇਮ ਸਿੰਘ ਨਗਰ  ਟਾਂਡਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁਖ ਹੋ ਦਿੱਲੀ ਕਿਸਾਨ ਅੰਦੋਲਨ ਅਤੇ  ਕਿਸਾਨਾਂ ਦੀ ਚੜ੍ਹਦੀ ਕਲਾ ਤੇ ਵਾਸਤੇ ਅਰਦਾਸ ਕੀਤੀ।

PunjabKesari

ਇਸ ਮੌਕੇ ਚਰਨ ਸਿੰਘ ਨੂੰ ਦਿੱਲੀ ਵੱਲ ਰਵਾਨਾ ਕਰਨ ਸਮੇਂ ਕਮੇਟੀ ਪ੍ਰਧਾਨ ਲਖਵਿੰਦਰ ਸਿੰਘ ਮੁਲਤਾਨੀ, ਨੰਬਰਦਾਰ ਰਣਜੀਤ ਸਿੰਘ,ਪ੍ਰਿੰਸੀਪਲ ਹਰਬੰਸ ਸਿੰਘ,ਸੂਬੇਦਾਰ ਬਲਦੇਵ ਸਿੰਘ,ਪਰਮਜੀਤ ਸਿੰਘ, ਡਾ. ਰਣਜੀਤ ਸਿੰਘ ਘੋਤੜਾ, ਸਵਰਨ ਸਿੰਘ ਕੈਪਟਨ ਤਰਲੋਕ ਸਿੰਘ ਅਤੇ ਚਰਨਜੀਤ ਸਿੰਘ ਨੇ ਉਸ ਦੇ ਜਜ਼ਬੇ ਅਤੇ ਹੌਂਸਲੇ ਦੀ ਸ਼ਲਾਘਾ ਕੀਤੀ ਅਤੇ ਆਸ ਕੀਤੀ ਕਿ ਇਹ ਖੇਤੀ ਕਾਨੂੰਨ ਜਲਦ ਤੋਂ ਜਲਦ ਹੀ ਵਾਪਸ ਹੋਣਗੇ।

ਇਸ ਮੌਕੇ ਪ੍ਰਧਾਨ ਲਖਵਿੰਦਰ ਸਿੰਘ ਮੁਲਤਾਨੀ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਕਿਹਾ ਕਿ ਜਨ ਅੰਦੋਲਨ ਬਣ ਚੁੱਕੇ ਕਿਸਾਨ ਅੰਦੋਲਨ ਨੂੰ ਕੇਂਦਰ ਸਰਕਾਰ ਹੁਣ ਅੱਖੋਂ ਪਰੋਖੇ ਨਹੀਂ ਕਰ ਸਕੀ ਜੇਕਰ ਸਰਕਾਰ ਨੇ ਖੇਤੀ ਕੰਮਾਂ ਨੂੰ ਜਲਦ ਤੋਂ ਜਲਦ ਵਾਪਸ ਨਹੀਂ ਲਏ ਤਾਂ ਆਉਣ ਵਾਲਾ ਸਮਾਂ ਕੇਂਦਰ ਸਰਕਾਰ ਅਤੇ ਭਾਜਪਾ ਲਈ ਬਹੁਤ ਭਿਆਨਕ ਹੋਵੇਗਾ।


shivani attri

Content Editor

Related News