ਆਪਣੀਆਂ ਮੰਗਾਂ ਨੂੰ ਲੈ ਕੇ ਯੂ. ਟੀ. ਮੁਲਾਜ਼ਮਾਂ ਨੇ ਕੀਤੀ ਕਨਵੈਨਸ਼ਨ

Saturday, Jan 19, 2019 - 05:31 PM (IST)

ਆਪਣੀਆਂ ਮੰਗਾਂ ਨੂੰ ਲੈ ਕੇ ਯੂ. ਟੀ. ਮੁਲਾਜ਼ਮਾਂ ਨੇ ਕੀਤੀ ਕਨਵੈਨਸ਼ਨ

ਜਲੰਧਰ (ਸੋਨੂੰ)— ਇਥੋਂ ਦੇ ਦੇਸ਼ ਭਗਤ ਯਾਦਗਾਰ ਭਵਨ 'ਚ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਯੂ.ਟੀ, ਮੁਲਾਜ਼ਮ ਅਤੇ ਪੈਨਸ਼ਨ ਐਸੋਸੀਏਸ਼ਨ ਸੰਘਰਸ਼ ਕਮੇਟੀ ਦੀ ਸੂਬਾ ਪੱਧਰੀ ਕਨਵੈਨਸ਼ਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਯੂ. ਟੀ. ਮੁਲਾਜ਼ਮ, ਪੈਨਸ਼ਨ ਐਸੋਸੀਏਸ਼ਨ ਦੇ ਪੰਜਾਬ ਦੇ ਕਨਵੀਨਰ ਭੁਪਿੰਦਰ ਸਿੰਘ ਵੜੈਚ ਅਤੇ ਹੋਰ ਨੇਤਾ ਆਸ਼ੀਸ਼ ਜੁਲਾਹਾ ਨੇ ਦੱਸਿਆ ਕਿ ਉਨ੍ਹਾਂ ਦੀ ਐਸੋਸੀਏਸ਼ਨ ਕਾਫੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ ਪਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਿਆ ਕਰ ਰਹੀ ਹੈ। ਇਸੇ ਕਰਕੇ ਪੰਜਾਬ ਸਰਕਾਰ ਖਿਲਾਫ ਅੱਜ ਕਨਵੈਨਸ਼ਨ ਕੀਤੀ ਗਈ ਹੈ ਅਤੇ ਅਗਲੀ ਰੂਪਰੇਖਾ ਤਿਆਰ ਕੀਤੀ ਗਈ ਹੈ। ਆਸ਼ੀਸ਼ ਜੁਲਾਹਾ ਨੇ ਦੱਸਿਆ ਕਿ ਉਨ੍ਹਾਂ ਦੀ ਐਸੋਸੀਏਸ਼ਨ ਵੱਲੋਂ ਸੂਬੇ 'ਚ ਹੋਣ ਵਾਲੇ ਬਜਟ ਸੈਸ਼ਨ 'ਚ ਪੰਜਾਬ ਸਰਕਾਰ ਖਿਲਾਫ ਚੰਡੀਗੜ੍ਹ 'ਚ ਵਿਧਾਨ ਸਭਾ ਦੇ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।


author

shivani attri

Content Editor

Related News