ਨਸ਼ੇ ਦਾ ਸੇਵਨ ਕਰਨ ਵਾਲੇ 3 ਵਿਅਕਤੀ ਪੁਲਸ ਨੇ ਕੀਤੇ ਗ੍ਰਿਫ਼ਤਾਰ
Monday, Jan 12, 2026 - 03:47 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਪੁਲਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਨਵਾਂਸ਼ਹਿਰ ’ਚ ਤਾਇਨਾਤ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ’ਚ ਨਵਾਂਸ਼ਹਿਰ ਤੋਂ ਪਿੰਡ ਹਿਆਲਾ ਰਾਹੀਂ ਹੰਸਰੋਂ ਵੱਲ ਜਾ ਰਹੀ ਸੀ। ਉਨ੍ਹਾਂ ਨੂੰ ਪਿੰਡ ਹਿਆਲਾ ਨੇੜੇ ਕੱਚੇ ਰਸਤੇ ’ਤੇ ਇਕ ਨੌਜਵਾਨ ਬੈਠਾ ਵਿਖਾਈ ਦਿੱਤਾ।
ਇਹ ਵੀ ਪੜ੍ਹੋ: LPU 'ਚ ਸਟਾਰਟ-ਅੱਪ ਪੰਜਾਬ ਕਨਕਲੇਵ 'ਚ ਪੁੱਜੇ CM ਮਾਨ, ਆਖੀਆਂ ਇਹ ਗੱਲਾਂ
ਉਹ ਪੁਲਸ ਪਾਰਟੀ ਨੂੰ ਵੇਖ ਕੇ ਉਹ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ’ਚ ਫੜੀ ਹੋਈ ਚੀਜ਼ ਘਾਹ ’ਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਘਾਹ ’ਚ ਸੁੱਟੀ ਇਕ ਚਾਂਦੀ ਦੀ ਫੁਆਇਲ, ਇਕ ਲਾਈਟਰ ਅਤੇ 20 ਰੁਪਏ ਦਾ ਨੋਟ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਪੁੱਤਰ ਰਾਮ ਲੁਭਾਇਆ ਵਾਸੀ ਵਿਕਾਸ ਨਗਰ ਨਵਾਂਸ਼ਹਿਰ ਵਜੋਂ ਹੋਈ ਹੈ।
ਇਸੇ ਤਰ੍ਹਾਂ ਪੋਜੇਵਾਲ ਥਾਣੇ ਅਧੀਨ ਆਉਂਦੀ ਸੜੋਆ ਚੌਕੀ ਦੀ ਪੁਲਸ ਨੇ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇਕ ਲਾਈਟਰ, ਹੈਰੋਇਨ ਲੱਗੀ ਸਿਲਵਰ ਪੰਨੀ ਅਤੇ ਇਕ ਸੜਿਆ ਹੋਇਆ 10 ਰੁਪਏ ਦਾ ਨੋਟ ਬਰਾਮਦ ਕੀਤਾ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਰਾਜ ਕੁਮਾਰ ਵਾਸੀ ਪਿੰਡ ਸੁੱਜੋ ਥਾਣਾ ਸਦਰ ਬੰਗਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ! ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ Alert, ਮੀਂਹ ਸਬੰਧੀ ਦਿੱਤੇ ਇਹ ਸੰਕੇਤ
ਕਾਠਗੜ੍ਹ ਥਾਣੇ ਦੀ ਪੁਲਸ ਨੇ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਹੈਰੋਇਨ ਲੱਗੀ ਸਿਲਵਰ ਪੰਨੀ, ਇਕ ਲਾਈਟਰ ਅਤੇ ਇਕ ਲਪੇਟਿਆ ਹੋਇਆ 10 ਰੁਪਏ ਦਾ ਨੋਟ ਬਰਾਮਦ ਕੀਤਾ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਜਸਕਰਨ ਸਿੰਘ ਉਰਫ਼ ਜੱਸਾ ਪੁੱਤਰ ਮੇਜਰ ਸਿੰਘ ਵਾਸੀ ਬੇਲਾ ਤਾਜੋਵਾਲ ਥਾਣਾ ਕਾਠਗੜ੍ਹ ਵਜੋਂ ਹੋਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ ’ਚ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Punjab:ਮਾਂ ਨਾਲ ਪਹਿਲਾਂ ਭਾਖੜਾ ਨਹਿਰ ਕੋਲ ਪੁੱਜਾ ਪੁੱਤ, ਫਿਰ ਮਾਂ ਨੂੰ ਗੱਡੀ 'ਚ ਛੱਡ ਪੁਲ ਤੋਂ ਕੀਤਾ ਉਹ ਜੋ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
