ਨਸ਼ੇ ਵਾਲੀਆਂ ਗੋਲ਼ੀਆਂ ਸਮੇਤ 2 ਵਿਅਕਤੀ ਗ੍ਰਿਫ਼ਤਾਰ

Monday, Apr 27, 2026 - 12:20 PM (IST)

ਨਸ਼ੇ ਵਾਲੀਆਂ ਗੋਲ਼ੀਆਂ ਸਮੇਤ 2 ਵਿਅਕਤੀ ਗ੍ਰਿਫ਼ਤਾਰ

ਟਾਂਡਾ ਉੜਮੁੜ (ਪਰਮਜੀਤ ਮੋਮੀ)- ਟਾਂਡਾ ਪੁਲਸ ਦੀ ਟੀਮ ਨੇ 2 ਵਿਅਕਤੀਆਂ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡੀ. ਐੱਸ. ਪੀ. ਟਾਂਡਾ ਸੁਖਪਾਲ ਸਿੰਘ ਦੀ ਅਗਵਾਈ ਵਿੱਚ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਵੱਲੋਂ ਅਹੀਆਪੁਰ ਸ਼ਮਸ਼ਾਨ ਘਾਟ ਨੇੜੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦੀਪਕ ਕੁਮਾਰ ਪੁੱਤਰ ਰਮੇਸ਼ ਲਾਲ ਅਤੇ ਸਾਹਿਲ ਪੁੱਤਰ ਸੂਰਜ ਦੋਨੋਂ ਵਾਸੀ ਅਹੀਆਪੁਰ ਟਾਂਡਾ ਵਜੋਂ ਹੋਈ ਅਤੇ ਪੁਲਸ ਨੇ ਉਕਤ ਮੁਲਜਮਾਂ ਪਾਸੋਂ ਦੀ ਨਸ਼ੇ 30  ਦੀਆਂ ਗੋਲ਼ੀਆਂ ਬਰਾਮਦ ਕਰਦੇ ਹੋਏ ਐੱਨ. ਡੀ. ਪੀ. ਐੱਸ. ਐਕਟ ਦੀ ਅਧੀਨ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਨੇ ਹੋਰ ਦੱਸਿਆ ਕਿ ਉਕਤ ਨਸ਼ਾ ਤਸਕਰਾਂ ਦੀ ਸਪਲਾਈ ਲਾਈਨ ਬਾਰੇ ਵੀ ਪਤਾ ਲਗਾਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 


author

shivani attri

Content Editor

Related News