2 ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ
Thursday, Aug 20, 2026 - 03:49 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ 2 ਵੱਖ-ਵੱਖ ਮਾਮਲਿਆਂ 'ਚ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਦਰ ਨਵਾਂਸ਼ਹਿਰ ਦੇ ਐੱਸ. ਐੱਚ. ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਸੰਜੀਵ ਕੁਮਾਰ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਚੌਕੀ ਜਾਡਲਾ ਤੋਂ ਰਾਹੋਂ ਰੋਡ ਹੁੰਦੇ ਹੋਏ ਪਿੰਡ ਸਹਾਬਪੁਰ ਵੱਲ ਨੂੰ ਜਾ ਰਹੀ ਸੀ ਤਾਂ ਪਿੰਡ ਦੇ ਮੋੜ ਦੇ ਨਜ਼ਦੀਕ ਪਿੰਡ ਵੱਲੋਂ ਇਕ ਵਿਅਕਤੀ ਨੂੰ ਆਉਂਦਾ ਵੇਖਿਆ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ਵਿੱਚ ਫੜਿਆ ਪਾਰਦਰਸ਼ੀ ਲਿਫ਼ਾਫ਼ਾ ਹੇਠਾਂ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸੁਰਜੀਤ ਕੁਮਾਰ ਉਰਫ਼ ਸੀਤਾ ਪੁੱਤਰ ਅਰਜਨ ਦਾਸ ਵਾਸੀ ਰਾਹੋਂ ਵਜੋਂ ਹੋਈ ਹੈ। ਇਕ ਹੋਰ ਮਾਮਲੇ ਵਿੱਚ ਥਾਣਾ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਨਰਿੰਦਰ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਮਹਿੰਦੀਪੁਰ ਪੁਲ ਦੇ ਹੇਠਾਂ ਪਹੁੰਚੀ ਤਾਂ ਉਨ੍ਹਾਂ ਸਾਹਮਣੇ ਸੜਕ 'ਤੇ ਇਕ ਨੌਜਵਾਨ ਨੂੰ ਬੈਠਾ ਵੇਖਿਆ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ 'ਚ ਫੜਿਆ ਪਾਰਦਰਸ਼ੀ ਲਿਫ਼ਾਫ਼ਾ ਘਾਹ ਵਿੱਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ: ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ ਘਰ 'ਚ 24 ਘੰਟੇ ਡਰਾਈਵਰ...
ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਦੀਪ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਅਲਾਚੌਰ ਥਾਣਾ ਸਿਟੀ ਨਵਾਂਸ਼ਹਿਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਵਾਂ ਮਾਮਲਿਆਂ 'ਚ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ 'ਚ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
