ਘਰ ਦੇ ਬਾਹਰ ਖੜ੍ਹੀ ਐਕਟਿਵਾ ਚੋਰੀ ਕਰਦਿਆਂ ਚੋਰ ਨੂੰ ਲੋਕਾਂ ਨੇ ਕੀਤਾ ਕਾਬੂ
Sunday, Jan 11, 2026 - 04:24 PM (IST)
ਜਲੰਧਰ (ਕੁੰਦਨ, ਪੰਕਜ)- ਜਲੰਧਰ ਵਿਖੇ 120 ਫੁੱਟ ਰੋਡ 'ਤੇ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਗਲੀ ਵਿੱਚ ਖੜ੍ਹੀ ਐਕਟਿਵਾ ਚੋਰੀ ਕਰਦੇ ਹੋਏ ਲੋਕਾਂ ਨੇ ਇਕ ਚੋਰ ਨੂੰ ਕਾਬੂ ਕਰ ਲਿਆ। ਪਹਿਲਾਂ ਚੋਰ ਪੰਜਾਬੀ ਭਾਸ਼ਾ ਵਿਚ ਗੱਲ ਕਰ ਰਿਹਾ ਸੀ ਪਰ ਲੋਕਾਂ ਵੱਲੋਂ ਫੜੇ ਜਾਣ ਤੋਂ ਬਾਅਦ ਚੋਰ ਨੇ ਬਚਣ ਲਈ ਨੇਪਾਲੀ ਭਾਸ਼ਾ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ, ਜਿਸ ਬਾਰੇ ਲੋਕਾਂ ਨੇ ਥਾਣਾ 5 ਦੀ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਚੋਰ ਨੂੰ ਆਪਣੇ ਨਾਲ ਥਾਣੇ ਲੈ ਗਈ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ CM ਮਾਨ, ਪੰਜਾਬ ਪੁਲਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਜਾਣਕਾਰੀ ਦਿੰਦੇ ਹੋਏ ਐਕਟਿਵਾ ਦੇ ਮਾਲਕ ਨੇ ਦੱਸਿਆ ਕਿ ਉਹ ਘਰ ਵਿੱਚ ਬੈਠਾ ਸੀ ਅਤੇ ਜਦੋਂ ਉਸ ਨੇ ਸੀ. ਸੀ. ਟੀ. ਵੀ. ਕੈਮਰੇ ਵੇਖੇ ਤਾਂ ਉਸ ਨੇ ਚੋਰ ਨੂੰ ਘਰ ਦੇ ਬਾਹਰ ਖੜ੍ਹੀ ਆਪਣੀ ਐਕਟਿਵਾ ਦਾ ਤਾਲਾ ਤੋੜਦੇ ਹੋਏ ਵੇਖਿਆ। ਜਦੋਂ ਉਹ ਬਾਹਰ ਆਇਆ ਤਾਂ ਚੋਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਸਥਾਨਕ ਨਿਵਾਸੀਆਂ ਦੀ ਮਦਦ ਨਾਲ ਉਨ੍ਹਾਂ ਨੇ ਚੋਰ ਨੂੰ ਫੜ ਲਿਆ ਅਤੇ ਪੁਲਸ ਨੂੰ ਸੂਚਿਤ ਕੀਤਾ। ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਚੋਰ ਨੂੰ ਥਾਣੇ ਲੈ ਗਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਵੱਡਾ ਡਾਕਾ! ਰਾਤੋਂ-ਰਾਤ ਖਾਲੀ ਕਰ ਦਿੱਤੀ ਸੁਨਿਆਰੇ ਦੀ ਪੂਰੀ ਦੁਕਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
