ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ
Tuesday, Sep 27, 2022 - 10:15 AM (IST)
ਜਲੰਧਰ/ਹੁਸ਼ਿਆਰਪੁਰ (ਧਵਨ, ਘੁੰਮਣ) : ਹੁਸ਼ਿਆਰਪੁਰ ਜ਼ਿਲ੍ਹੇ ਵਿਚ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਜਲਦੀ ਹੀ ਮਾਲਕੀ ਹੱਕ ਮਿਲਣ ਜਾ ਰਿਹਾ ਹੈ, ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਗੱਲ ਦਾ ਪ੍ਰਗਟਾਵਾ ਬੀਤੇ ਦਿਨ ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਕੀਤਾ। ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸੇ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਜਲਦੀ ਹੀ ਮਾਲਕੀ ਹੱਕ ਮਿਲਣ ਜਾ ਰਿਹਾ ਹੈ।
ਇਹ ਵੀ ਪੜ੍ਹੋ : ਅਸ਼ਲੀਲ ਇਸ਼ਾਰੇ ਕਰਨ ਤੇ ਰਾਜ਼ੀਨਾਮੇ ਲਈ ਧਮਕਾਉਣ ਦੇ ਮਾਮਲੇ 'ਚ ਕੰਗਣੀਵਾਲ ਦੀ ਸਰਪੰਚ ਤੇ ਪੁੱਤ ’ਤੇ FIR ਦਰਜ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਅਹਿਮ ਸਕੀਮ ‘ਮੇਰਾ ਘਰ ਮੇਰਾ ਨਾਮ’ ਤਹਿਤ ਜ਼ਿਲ੍ਹੇ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਦਾ ਹੱਕ ਮਿਲਣ ਨਾਲ ਬਹੁਤ ਲਾਭ ਹੋਵੇਗਾ। ਇਹ ਲੋਕ ਲੰਮੇ ਸਮੇਂ ਤੋਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਨ ਪਰ ਹੁਣ ਮਾਲਕੀ ਹੱਕ ਮਿਲਣ ਨਾਲ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਉਨ੍ਹਾਂ ਦਾ ਪ੍ਰਾਪਰਟੀ ਕਾਰਡ ਬਣਾਇਆ ਜਾਵੇਗਾ, ਜਿਸ ਨਾਲ ਉਹ ਕਰਜ਼ੇ ਅਤੇ ਹੋਰ ਸਹੂਲਤਾਂ ਤੇ ਸਕੀਮਾਂ ਦਾ ਲਾਭ ਆਸਾਨੀ ਨਾਲ ਲੈ ਸਕਣਗੇ। ਇਸ ਸਕੀਮ ਦਾ ਲਾਭ ਸਮੂਹ ਯੋਗ ਲਾਭਪਾਤਰੀਆਂ ਨੂੰ ਦੇਣ ਲਈ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕੱਟਿਆ ਗਿਆ ਪੰਜਾਬ ਦੇ AAP ਵਿਧਾਇਕ ਦਾ ਚਲਾਨ, ਜਾਣੋ ਪੂਰਾ ਮਾਮਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ