ਨਿਹੰਗਾਂ ਦੇ ਬਾਣੇ 'ਚ ਆਏ ਨੌਸਰਬਾਜ਼ ਕਰ ਗਏ ਵੱਡਾ ਕਾਂਡ

Sunday, Nov 17, 2024 - 01:34 PM (IST)

ਨਿਹੰਗਾਂ ਦੇ ਬਾਣੇ 'ਚ ਆਏ ਨੌਸਰਬਾਜ਼ ਕਰ ਗਏ ਵੱਡਾ ਕਾਂਡ

ਸੁਲਤਾਨਪੁਰ ਲੋਧੀ (ਧੀਰ)-ਪਿੰਡ ਝੱਲ ਲੇਈ ਵਾਲਾ ਵਿਖੇ ਬੀਤੇ ਦਿਨ ਨਿਹੰਗ ਸਿੰਘਾਂ ਦੇ ਬਾਣੇ ’ਚ ਆਏ ਠੱਗਾਂ ਵੱਲੋਂ ਪ੍ਰਵਾਸੀ ਭਾਰਤੀ ਨਾਲ ਕਰੀਬ 50 ਹਜ਼ਾਰ ਰੁਪਏ ਦੀ ਠੱਗੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਨੂੰ ਦਿੱਤੀ ਦਰਖ਼ਾਸਤ ਵਿਚ ਸ਼ੀਤਲ ਸਿੰਘ ਪੁੱਤਰ ਇੰਦਰ ਸਿੰਘ ਪਿੰਡ ਝੱਲ ਲੇਈ ਵਾਲਾ ਤਹਿਸੀਲ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਪਰਿਵਾਰ ਸਮੇਤ ਇਟਲੀ (ਯੂਰਪ) ਵਿਚ ਰਹਿ ਰਿਹਾ ਹੈ ਅਤੇ ਉਹ ਇਟਲੀ ਦਾ ਪੱਕਾ ਵਸਨੀਕ ਹੈ। ਹੁਣ ਮੈਂ ਆਪਣੇ ਜੱਦੀ ਘਰ ਪਿੰਡ ਝੱਲ ਲੇਈ ਵਾਲਾ ਤਹਿਸੀਲ ਸੁਲਤਾਨਪੁਰ ਲੋਧੀ ਵਿਖੇ ਕੁਝ ਸਮਾਂ ਰਹਿਣ ਲਈ ਆਇਆ ਹਾਂ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛੁੱਟੀ ਦਾ ਐਲਾਨ

ਉਸ ਨੇ ਦੱਸਿਆ ਕਿ ਬੀਤੇ ਦਿਨ ਮੈਂ ਆਪਣੇ ਘਰ ਵਿਚ ਕੰਮ ਕਰ ਰਿਹਾ ਸੀ ਤਾਂ 6 ਵਿਅਕਤੀ ਨਿਹੰਗ ਸਿੰਘ ਦੇ ਬਾਣੇ ਵਿਚ ਮੇਰੇ ਕੋਲ ਆਏ, ਜੋ ਆਪਣੇ ਆਪ ਨੂੰ 'ਤਰਨਾ ਦਲ' ਦੇ ਮੈਂਬਰ ਦੱਸ ਰਹੇ ਸਨ। ਉਨ੍ਹਾਂ ਵਿਚੋਂ 2-3 ਜਣਿਆਂ ਨੇ ਮੇਰੀ ਪਤਨੀ ਨੂੰ ਗੱਲਾਂ ਵਿਚ ਲਾਈ ਰੱਖਿਆ ਅਤੇ ਦੂਜਿਆਂ ਨੇ ਮੇਰੇ ਕੋਲੋਂ ਕਰੀਬ 550 ਯੂਰੋ (ਲਗਭਗ 50,000/- ਰੁਪਏ) ਚਲਾਕੀ ਨਾਲ ਠੱਗ ਲਏ ਤੇ ਕਾਲੇ ਰੰਗ ਦੀ ਸਕਾਰਪੀਓ ਵਿਚ ਸਵਾਰ ਹੋ ਕੇ ਫਰਾਰ ਹੋ ਗਏ। ਅਸੀਂ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਆਪਣੀ ਗੱਡੀ ਦੀ ਸਾਈਡ ਮਾਰ ਕੇ ਸਾਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਸਰਬਾ਼ਜਾਂ ਦੀ ਸਾਰੀ ਵੀਡੀਓ ਸੀ. ਸੀ. ਟੀ. ਵੀ. ਕੈਮਰੇ ਵਿੱਚ ਵੀ ਕੈਦ ਹੋ ਗਈ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਨੌਸਰਬਾ਼ਜਾਂ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ ਤੇ ਮੇਰੇ ਨਾਲ ਪੈਸੇ ਵਾਪਸ ਕਰਵਾਏ ਜਾਣ।
 

ਇਹ ਵੀ ਪੜ੍ਹੋ-ਮੰਦਭਾਗੀ ਖ਼ਬਰ, ਕੁਝ ਮਹੀਨੇ ਪਹਿਲਾਂ ਛੁੱਟੀ ਕੱਟ ਕੇ ਦੁਬਈ ਗਏ ਟਾਂਡਾ ਦੇ ਨੌਜਵਾਨ ਦੀ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News