3 ਵਿਅਕਤੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ
Sunday, Sep 13, 2026 - 05:08 PM (IST)
ਤਲਵਾੜਾ (ਜੋਸ਼ੀ)- ਤਲਵਾੜਾ ਪੁਲਸ ਨੇ ਇਲਾਕੇ 'ਚ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਵੱਖ-ਵੱਖ ਮਾਮਲਿਆਂ 'ਚ 3 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 125 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਤਿੰਨਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰ ਲਏ ਹਨ। ਐੱਸ. ਐੱਚ. ਓ. ਤਲਵਾੜਾ ਸਤਪਾਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜੱਗਾ ਰਾਮ ਪੁਲਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ 'ਝੀਰ ਦਾ ਖੂਹ' ਵਾਲੇ ਪਾਸੇ ਗਸ਼ਤ ਕਰ ਰਹੇ ਸਨ। ਜਦੋਂ ਪੁਲਸ ਟੀਮ ਓਨਤੀ ਫੈਕਟਰੀ ਕੋਲ ਪੁੱਜੀ ਤਾਂ ਸਾਹਮਣੇ ਤੋਂ ਆਉਂਦਾ ਇਕ ਵਿਅਕਤੀ ਪੁਲਸ ਦੀ ਗੱਡੀ ਨੂੰ ਵੇਖ ਕੇ ਘਬਰਾ ਗਿਆ ਅਤੇ ਪਿੰਡ ਸ੍ਰੀ ਪੰਡਾਇਣ ਵੱਲ ਭੱਜਣ ਦੀ ਕੋਸ਼ਿਸ਼ ਕਰਨ ਲੱਗਾ।
ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ ਸ਼ਰਧਾਲੂਆਂ ਦੀ ਮੌਤ
ਪੁਲਸ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਕਾਬੂ ਕੀਤਾ। ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਸੰਜੀਵ ਕੁਮਾਰ ਪੁੱਤਰ ਜਗੀਰ ਸਿੰਘ, ਵਾਸੀ ਚੱਕਮੀਰਪੁਰ ਵਜੋਂ ਦੱਸੀ। ਉਸ ਵੱਲੋਂ ਸੁੱਟੇ ਲਿਫ਼ਾਫ਼ੇ ਦੀ ਤਲਾਸ਼ੀ ਲੈਣ 'ਤੇ 53 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ: ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ ਆਪਣਾ ਪੁਰਾਣਾ ਦੌਰ ਲੱਭ ਰਹੇ ਲੋਕ
ਦੂਜੇ ਮਾਮਲੇ 'ਚ ਐੱਸ. ਆਈ. ਅਨਿਲ ਕੁਮਾਰ ਦੀ ਅਗਵਾਈ ਹੇਠ ਪੁਲਸ ਟੀਮ ਪਿੰਡ ਸ੍ਰੀ ਪੰਡਾਇਣ ਸਾਈਡ ਵੱਲ ਗਸ਼ਤ 'ਤੇ ਸੀ । ਰੇਲਵੇ ਪੁਲ ਨੇੜੇ ਸਾਹਮਣੇ ਤੋਂ ਆ ਰਹੇ ਦੋ ਵਿਅਕਤੀ ਪੁਲਸ ਨੂੰ ਵੇਖ ਕੇ ਜੇਬਾਂ ਵਿੱਚੋਂ ਲਿਫ਼ਾਫ਼ੇ ਸੜਕ ਕਿਨਾਰੇ ਸੁੱਟ ਕੇ ਰੇਲਵੇ ਲਾਈਨ ਵੱਲ ਖਿਸਕਣ ਲੱਗੇ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਦੋਵਾਂ ਨੂੰ ਕਾਬੂ ਕਰ ਲਿਆ । ਇਨ੍ਹਾਂ 'ਚੋਂ ਇਕ ਨੇ ਆਪਣਾ ਨਾਮ ਰਾਹੁਲ ਕੁਮਾਰ ਅਤੇ ਦੂਜੇ ਨੇ ਰੋਹਿਤ ਚੌਧਰੀ ਦੱਸਿਆ। ਰਾਹੁਲ ਕੁਮਾਰ ਵੱਲੋਂ ਸੁੱਟੇ ਲਿਫ਼ਾਫ਼ੇ 'ਚੋਂ 32 ਅਤੇ ਰੋਹਿਤ ਚੌਧਰੀ ਕੋਲੋਂ 40 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਪੁਲਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਦੋ ਵੱਖ-ਵੱਖ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਜਵਾਕੜੀ ਨਾਲ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
