ਚੋਰੀ ਦੀਆਂ ਵਾਰਦਾਤਾਂ 'ਚ ਵਾਧੇ ਨੂੰ ਦੇਖ ਕੇ ਦੁਕਾਨਦਾਰਾਂ ਵੱਲੋਂ ਰੋਸ ਪ੍ਰਦਰਸ਼ਨ
Tuesday, Apr 02, 2019 - 04:04 PM (IST)

ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ 'ਚ ਇਲਾਕੇ 'ਚ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਦੁਕਾਨਦਾਰਾਂ ਨੇ ਚੌਕ 'ਚ ਧਰਨਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦੋਂ ਉਨ੍ਹਾਂ ਵੱਲੋਂ ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ 'ਤੇ ਰੋਡ ਬੰਦ ਕਰ ਦਿੱਤੀ ਗਈ।
ਸੂਚਨਾ ਪਾ ਕੇ ਮੌਕੇ 'ਤੇ ਪਹੁੰਚੇ ਸਥਾਨਕ ਵਿਧਾਇਕ ਡਾ. ਰਾਜ ਕੁਮਾਰ ਨੇ ਦੁਕਾਨਦਾਰਾਂ ਨੂੰ ਭਰੋਸਾ ਦੇ ਕੇ ਜਾਮ੍ਹ ਖੁੱਲ੍ਹਵਾਇਆ।ਦੂਜੇ ਪਾਸੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪੁਲਸ ਇਲਾਕੇ 'ਚ ਈਮਾਨਦਾਰ ਨਾਲ ਕੰਮ ਨਹੀਂ ਕਰ ਰਹੀ ਹੈ, ਜਿਸ ਦੇ ਕਾਰਨ ਬਾਜ਼ਾਰ 'ਚ ਆਏ ਦਿਨ ਗੁੰਡਾ ਤੱਤਾਂ ਵੱਲੋਂ ਰਾਹ ਚਲਦੇ ਲੋਕਾਂ ਨਾਲ ਲੁੱਟਖੋਹ ਅਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ। ਉਥੇ ਹੀ ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਮਾਂ ਰਹਿੰਦੇ ਪੁਲਸ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ ਤਾਂ ਆਗਾਮੀ ਸਮੇਂ 'ਚ ਉਨ੍ਹਾਂ ਨੂੰ ਇਲਾਕੇ ਦੇ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਖੁਦ ਪੁਲਸ ਪ੍ਰਸ਼ਾਸਨ ਦੀ ਹੋਵੇਗੀ।