ਵਾਧੂ ਫੀਸਾਂ ਲੈਣ ਦੇ ਵਿਰੋਧ ''ਚ ਮਾਪਿਆਂ ਵੱਲੋਂ ਰੋਸ ਪ੍ਰਦਰਸ਼ਨ

07/13/2019 5:11:34 PM

ਰੂਪਨਗਰ (ਸੱਜਣ ਸੈਣੀ)— ਰੂਪਨਗਰ ਦੇ ਨਾਲ ਲਗਦੇ ਪਿੰਡ ਹੁਸੈਨ ਪੁਰ 'ਚ ਚੱਲ ਰਹੇ ਸਤਲੁਜ ਪਬਲਿਕ ਸਕੂਲ ਖਿਲਾਫ ਮਾਪਿਆਂ ਵੱਲੋਂ ਵੱਧ ਫੀਸਾਂ ਵਸੂਲਣ ਦੇ ਵਿਰੋਧ 'ਚ ਸਕੂਲ ਦੇ ਮੁੱਖ ਗੇਟ 'ਤੇ ਇਕੱਠੇ ਹੋ ਕੇ ਧਰਨਾ ਦਿੰੰਦੇ ਹੋਏ ਜੰਮ ਕੇ ਨਾਅਰੇਬਾਜੀ ਕੀਤੀ ਗਈ।

ਮਾਪਿਆਂ ਨੇ ਸਕੂਲ ਪ੍ਰਬੰਧਕਾਂ 'ਤੇ ਵੱਧ ਫੀਸਾਂ ਵਸੂਲਣ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਿੰਡਾਂ ਦੀ ਜ਼ਮੀਨ 'ਚ ਸਕੂਲ ਬਣਾਉਣ ਤੋਂ ਪਹਿਲਾਂ ਸਕੂਲ ਪ੍ਰਬੰਧਕਾਂ ਨੇ ਵਾਅਦਾ ਕੀਤਾ ਸੀ ਕਿ ਸਥਾਨਕ ਬੱਚਿਆਂ ਨੂੰ ਫੀਸਾਂ 'ਚ ਵਿਸ਼ੇਸ਼ ਰਿਆਤਾਂ ਦਿੱਤੀਆਂ ਜਾਣਗੀਆਂ ਅਤੇ ਗਰੀਬ ਬੱਚਿਆਂ ਨੂੰ ਮੁਫਤ ਸਿੱਖਿਆ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਹੁਣ ਸਕੂਲ ਪ੍ਰਬੰਧਕ ਆਪਣੇ ਵਾਅਦੇ ਤੋਂ ਪਿੱਛੇ ਹਟਦੇ ਹੋਏ ਬੱਚਿਆਂ ਤੋਂ ਬਹੁਤ ਜ਼ਿਆਦਾ ਫੀਸਾਂ ਵਸੂਲ ਰਹੇ ਹਨ। ਮਾਪਿਆਂ ਨੇ ਦੱਸਿਆ ਕਿ ਅਗਰ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ 'ਚ ਸਕੂਲ ਪ੍ਰਬੰਧਕਾਂ ਖਿਲਾਫ ਹੋਰ ਵੱਡਾ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

shivani attri

This news is Content Editor shivani attri