ਮੰਡਲ ਦਫਤਰ ਦੇ ਬਾਹਰ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

12/23/2019 5:28:59 PM

ਨਵਾਂਸ਼ਹਿਰ (ਤ੍ਰਿਪਾਠੀ)— ਟੈਕਨੀਕਲ ਸਰਵਿਸ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਮੰਡਲ ਕਮਟੀ ਵੱਲੋਂ ਨਵਾਂਸ਼ਹਿਰ ਦੇ ਗੜ੍ਹਸ਼ੰਕਰ ਰੋਡ 'ਤੇ ਸਥਿਤ ਮੰਡਲ ਦਫਤਰ ਦੇ ਬਾਹਰ ਆਪਣੀਆ ਮੰਗਾਂ ਨੂੰ ਲੈ ਕੇ ਪਾਵਰਕਾਮ ਮੈਨੇਜ਼ਮੈਂਟ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਮੰਡਲ ਪ੍ਰਧਾਨ ਮਨਜਡੀਤ ਕੁਮਾਰ ਅਤੇ ਵਿਜੇ ਕੁਮਾਰ ਜੇ. ਈ. ਨੇ ਕਿਹਾ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪਾਵਰਕਾਮ ਦੀ ਮੈਨੇਜ਼ਮੈਂਟ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਹੈ, ਜਿਸ ਦੇ ਚਲਦੇ ਸਮੂਹ ਕਰਮਚਾਰੀਆਂ 'ਚ ਸਰਕਾਰ ਦੇ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪਾਵਰਕਾਮ ਪ੍ਰਬੰਧਨ ਅਤੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ ਦੇ ਵਿਰੋਧ 'ਚ 3 ਜਨਵਰੀ ਨੂੰ ਪਾਵਰਕਾਮ ਦੇ ਹੈੱਡ ਆਫਿਸ ਪਟਿਆਲਾ 'ਚ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾ ਰਿਹਾ ਹੈ, ਜਿਸ 'ਚ ਪੰਜਾਬ ਭਰ ਦੇ ਕਰਮਚਾਰੀ ਭਾਰੀ ਤਦਾਦ 'ਚ ਭਾਗੇਦਾਰੀ ਕਰਨਗੇ। ਇਸੇ ਤਰ੍ਹਾਂ ਨਾਲ ਕੇਂਦਰ ਅਤੇ ਪੰਜਾਬ ਸਰਕਾਰ ਦੀ ਕਰਮਚਾਰੀ ਵਿਰੋਧੀ ਨੀਤੀਆਂ ਦੇ ਖਿਲਾਫ਼ 8 ਜਨਵਰੀ ਨੂੰ 1 ਰੋਜ਼ਾ ਹੜਤਾਲ ਕੀਤੀ ਜਾਵੇਗੀ। ਇਸ ਮੌਕੇ 'ਤੇ ਹਰਭਜਨ ਸਿੰਘ, ਬਲਜਿੰਦਰ ਸਿੰਘ ਦੇਹਾਂਤੀ ਪ੍ਰਧਾਨ ਨਵਾਂਸਹਿਰ, ਸੰਜੀਵ ਕੁਮਾਰ ਵਾਈਸ ਪ੍ਰਧਾਨ ਔੜ, ਪਰਵਿੰਦਰ ਸਿੰਘ ਪ੍ਰਧਾਨ ਜਾਡਲਾ, ਬਲਵੀਰ ਸਿੰਘ ਵਾਈਸ ਪ੍ਰਧਾਨ ਰਾਹੋਂ, ਜਸਵਿੰਦਰ ਸਿੰਘ, ਵਿਜੇ ਕੁਮਾਰ ਸ਼ਹਿਰੀ ਪ੍ਰਧਾਨ, ਗੁਰਮੁੱਖ ਸਿੰਘ, ਲਖਵੀਰ ਸਿੰਘ ਮੱਲੀ, ਸੁਰਜੀਤ ਸਿੰਘ, ਐੱਸ. ਐੱਸ.ਆਜਾਦ, ਨਰਿੰਦਰ ਮਹਿਤਾ, ਰਵਿੰਦਰ ਕੁਮਾਰ ਅਗਨੀਹੋਤਰੀ, ਮਦਨ ਕੁਮਾਰ ਅਤੇ ਪਰਮਜੀਤ ਸਿੰਘ ਸੈਣੀ ਆਦਿ ਨੇ ਵੀ ਰੋਸ ਧਰਨੇ 'ਚ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਦੇ ਖਿਲਾਫ ਜ਼ੋਰਦਾਰ ਭੜਾਸ ਕੱਢਦੇ ਹੋਏ ਸਰਕਾਰ ਦੀ ਨਿੱਜੀਕਰਨ ਨੂੰ ਬੰਦ ਕਰਕੇ ਖਾਲੀ ਅਹੁਦਿਆਂ ਤੇ ਰੈਗੁਲਰ ਭਰਤੀ ਕਰਨ ਦੀ ਮੰਗ ਕੀਤੀ।

ਕੀ ਹਨ ਕਰਮਚਾਰੀਆਂ ਦੀਆਂ ਮੰਗਾਂ
ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਡਲ ਪ੍ਰਧਾਨ ਮਨਜੀਤ ਕੁਮਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਦੇ ਕਰਮਚਾਰੀਆਂ ਵਾਂਗ ਪੇਅ ਬੈਂਡ ਲਾਗੂ ਕੀਤਾ ਜਾਵੇ, ਬਿਨਾਂ ਸ਼ਰਤ 23 ਸਾਲ ਸਕਲ ਦੇਣਾ ਅਤੇ ਸਵਾ ਮੁਕਤ ਕਰਮਚਾਰੀਆਂ ਨੂੰ ਇਸ 'ਚ ਸ਼ਾਮਿਲ ਕਰਨਾ, ਡੀ. ਏ. ਦੀਆਂ ਬਕਾਇਆ ਕਿਸ਼ਤਾਂ ਦਾ ਤੁਰੰਤ ਭੁਗਤਾਨ ਕਰਨਾ, ਪੇਅ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨਾ, ਖਾਲੀ ਆਹੁਦਿਆਂ ਅਤੇ ਪੂਰੀ ਸਕੇਲ ਦੇ ਨਾਲ ਰੈਗੁਲਰ ਭਰਤੀ ਕਰਨਾ ਅਤੇ ਠੇਕੇਦਾਰੀ ਸਿਸਟਮ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾਵੇ।

shivani attri

This news is Content Editor shivani attri