ਪਹਿਲਾਂ ਕੱਚਿਆਂ ਨੂੰ ਕਰੋ ਪੱਕੇ, ਫਿਰ ਕਰੀਓ ਹੋਰ ਭਰਤੀ

Friday, Jul 03, 2020 - 02:57 PM (IST)

ਪਹਿਲਾਂ ਕੱਚਿਆਂ ਨੂੰ ਕਰੋ ਪੱਕੇ, ਫਿਰ ਕਰੀਓ ਹੋਰ ਭਰਤੀ

ਰੋਪੜ/ਰੂਪਨਗਰ (ਸੱਜਣ ਸੈਣੀ)— ਪੰਜਾਬ ਸਰਕਾਰ ਵੱਲੋਂ ਸਿਹਤ ਮਹਿਕਮੇ 'ਚ ਕਰੀਬ 4200 ਅਸਾਮੀਆਂ ਲਈ ਦਿੱਤੀ ਮਨਜ਼ੂਰੀ ਦੇ ਬਾਅਦ ਹੁਣ ਸਿਹਤ ਮਹਿਕਮੇ 'ਚ ਕਈ ਸਾਲਾਂ ਤੋਂ ਕੰਮ ਕਰ ਰਹੇ ਕੱਚੇ ਕਾਮਿਆਂ ਦੇ ਹੱਕ 'ਚ ਵੱਖ-ਵੱਖ ਯੂਨੀਅਨਾਂ ਦੇ ਮੁਲਾਜ਼ਮ ਖੜ੍ਹੇ ਹੋ ਗਏ ਹਨ। ਇਸ ਤਹਿਤ ਪਨਬੱਸ ਕੰਟਰੈਕਟਰ ਯੂਨੀਅਨ ਰੂਪਨਗਰ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੰਦੇ ਹੋਏ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਇਲਾਵਾ ਧਰਨਾਕਾਰੀਆਂ ਨੇ ਸਰਕਾਰ 'ਤੇ ਦੋਸ਼ ਲਾਇਆ ਕਿ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਸਰਕਾਰ ਨਹੀਂ ਮੰਨ ਰਹੀ।

PunjabKesari

ਸ਼ਿਵ ਕੁਮਾਰ ਜਨਰਲ ਸਕੱਤਰ ਪਨਬੱਸ ਕੰਟਰੈਕਟਰ ਯੂਨੀਅਨ ਨੇ ਦੱਸਿਆ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਵੱਲੋਂ ਪਾਲੀ ਸੌ ਦੇ ਕਰੀਬ ਸਿਹਤ ਮਹਿਕਮੇ 'ਚ ਪੱਕੀਆਂ ਅਸਾਮੀਆਂ ਕੱਢੀਆਂ ਗਈਆਂ ਹਨ ਦੂਜੇ ਪਾਸੇ ਕਈ ਕਈ ਸਾਲਾਂ ਤੋਂ ਕੱਚੇ ਕਾਮੇ ਘੱਟ ਤਨਖ਼ਾਹ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਕੱਚੇ ਕਾਮਿਆਂ ਨੂੰ ਪੱਕਾ ਕਰੇ, ਉਸ ਤੋਂ ਬਾਅਦ ਭਰਤੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰੋਡਵੇਜ਼ ਚ ਠੇਕੇ 'ਤੇ ਭਰਤੀ ਮੁਲਾਜ਼ਮ ਕਈ ਸਾਲਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਅੱਗੇ ਰੋਣਾ ਰੋ ਰਹੇ ਹਨ ਪਰ ਸਰਕਾਰ ਵੱਲੋਂ ਸਾਰ ਨਹੀਂ ਲਈ ਜਾ ਰਹੀ ਹੈ।


author

shivani attri

Content Editor

Related News