ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਕਾਮਿਆਂ ਨੇ ਪ੍ਰਦਰਸ਼ਨ ਕਰਕੇ ਫੂਕੀਆਂ ਸਰਕਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ

09/04/2020 12:27:34 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਵੱਖ-ਵੱਖ ਮਹਿਕਮਿਆਂ ਨੇ ਕਰਮਚਾਰੀਆਂ ਨੇ ਬੀਤੇ ਦਿਨ ਸ਼ਿਮਲਾ ਪਹਾੜੀ ਪਾਰਕ 'ਚ ਆਪਣੀ ਮੰਗ ਦੇ ਹੱਕ 'ਚ ਆਵਾਜ਼ ਬੁਲੰਦ ਕਰਦੇ ਹੋਏ ਸਰਕਾਰ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਹਨ। ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਅਤੇ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਦੇ ਸਾਂਝੇ ਪਲੈਟਫਾਰਮ ਐੱਨ. ਪੀ. ਐੱਸ. ਈ. ਯੂ. ਨਾਲ ਜੁੜੇ ਕਰਮਚਾਰੀਆਂ ਨੇ ਇਹ ਰੋਸ ਪ੍ਰਦਰਸ਼ਨ ਕੀਤਾ।  

ਇਹ ਵੀ ਪੜ੍ਹੋ: ਜਿਸ ਨਾਲ ਖਾਧੀਆਂ ਜਿਊਣ ਮਰਨ ਦੀਆਂ ਕਸਮਾਂ, ਉਸੇ ਨੇ ਹੀ ਦਿੱਤੀ ਰੂਹ ਕੰਬਾਊ ਮੌਤ (ਤਸਵੀਰਾਂ)

ਇਸ ਮੌਕੇ ਬਲਦੇਵ ਸਿੰਘ ਦੀ ਅਗਵਾਈ 'ਚ ਸਰਕਾਰ ਵੱਲੋਂ ਰੀਵਿਊ ਕਮੇਟੀ ਦੇ ਕੀਤੇ ਗਏ ਗਠਨ ਦੇ ਜਾਰੀ ਕੀਤੇ 2019 ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਇਸ ਪ੍ਰਦਰਸ਼ਨ ਦਾ ਉਦੇਸ਼ ਸੁੱਤੀ ਸਰਕਾਰ ਨੂੰ ਜਗਾਉਣਾ ਹੈ ਤਾਂ ਜੋ ਰੀਵਿਊ ਕਮੇਟੀ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਜੀਦਾ ਉੱਦਮ ਕਰ ਸਕੇ।

ਉਨ੍ਹਾਂ ਕਿਹਾ ਕਿ 1 ਜਨਵਰੀ 2004 ਤੋਂ ਬਾਅਦ ਨਿਯੁਕਤ ਹੋਏ ਨਵੀ ਪੈਨਸ਼ਨ ਸਕੀਮ ਆਉਂਦੇ ਸਮੂਹ ਕਰਮਚਾਰੀ ਅਤੇ ਅਧਿਕਾਰੀ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ। | ਉਨ੍ਹਾਂ ਕਿਹਾ ਕਿ ਉਹ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਆਪਣਾ ਸੰਘਰਸ਼ ਹੋਰ  ਤਿੱਖਾ ਕਰਨਗੇ। ਇਸ ਮੌਕੇ ਪ੍ਰਧਾਨ ਬਲਦੇਵ ਸਿੰਘ, ਹਰਪ੍ਰੀਤ ਸਿੰਘ, ਲੈਕਚਰਾਰ ਅਮਰ ਸਿੰਘ, ਲੋਕੇਸ਼ ਵਸ਼ਿਸ਼ਟ, ਰਾਕੇਸ਼ ਰੋਸ਼ਨ, ਭਜਨੀਕ ਸਿੰਘ, ਹਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਹਰਚਰਨ ਸਿੰਘ, ਗੁਰਪ੍ਰੀਤ ਸਿੰਘ, ਨੀਲਮ ਆਦਿ ਮੌਜੂਦ ਸਨ।


shivani attri

Content Editor

Related News