ਖੇਤੀ ਕਾਨੂੰਨਾਂ ਦੇ ਵਿਰੋਧ ''ਚ ਮੋਦੀ ਦਾ ਪੁਤਲਾ ਸਾੜ ਕੱਢੀ ਗਈ ਰਜ ਕੇ ਭੜਾਸ

12/05/2020 1:28:18 PM

ਗੋਰਾਇਆ (ਮੁਨੀਸ਼ ਬਾਵਾ)— ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਸ਼੍ਰੀ ਕੁਲਦੀਪ ਸਿੰਘ ਖੰਨਾ ਅਤੇ ਸੂਬਾ ਵਿੱਤ ਸਕੱਤਰ ਸ਼੍ਰੀ ਰਾਮ ਲੁਭਾਇਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਵਰ ਕਾਮ ਮੰਡਲ ਦਫ਼ਤਰ ਗੋਰਾਇਆ ਅੱਗੇ ਕੇਂਦਰ ਦੀ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ।ਜਿਸ ਵਿੱਚ ਵੱਖ-ਵੱਖ ਬੁਲਾਰੇ ਸਾਥੀਆਂ 'ਚ ਪੈਨਸ਼ਨਰ ਆਗੂ ਬਲਵਿੰਦਰ ਪਾਲ ਪੈਨਸ਼ਨਰ ਆਗੂ ਪਿਆਰਾ ਰਾਮ ਨੇ ਬੋਲਦੇ ਹੋਏ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਤਿੰਨ ਖੇਤੀ ਆਰਡੀਨੈਂਸ ਪਾਸ ਕਰਕੇ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਦਾ ਵੱਡਾ ਝਟਕਾ

ਜਿਸ ਦੇ ਖ਼ਿਲਾਫ਼ ਕਿਸਾਨ ਸ਼ੰਘਰਸ ਲੜਦੇ-ਲੜਦੇ ਦਿੱਲੀ ਤੱਕ ਪਹੁੰਚ ਗਏ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਾਨਾਸ਼ਾਹੀ ਰਵੱਈਆ ਅਪਣਾਇਆ ਜਾ ਰਿਹਾ ਹੈ ਅਤੇ ਸ਼ੰਘਰਸ ਦੇ ਬਾਵਜੂਦ ਵੀ ਕਿਸਾਨਾਂ ਦੀਆਂ ਮੰਗਾਂ ਉਪਰ ਕੋਈ ਵੀ ਵਿਚਾਰ ਨਹੀਂ ਕੀਤਾ ਗਿਆ। ਇਸੇ ਕਰਕੇ ਕਿਸਾਨਾ ਵੱਲੋਂ ਅੱਜ ਮਿਤੀ 5-12-2020 ਨੂੰ ਪੂਰੇ ਪੰਜਾਬ 'ਚ ਮੋਦੀ ਸਰਕਾਰ ਦੀਆ ਅਰਥੀਆਂ ਫੂਕੀਆਂ ਜਾ ਰਹੀਆਂ ਹਨ। ਜਿਸ ਦੀ ਹਮਾਇਤ 'ਚ ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਵੱਲੋਂ ਵੀ ਕਿਸਾਨਾਂ ਦੇ ਸ਼ੰਘਰਸ ਦੀ ਜ਼ੋਰਦਾਰ ਹਮਾਇਤ 'ਚ ਪੂਰੇ ਪੰਜਾਬ 'ਚ ਪਾਵਰ ਕਾਮ ਦੇ ਸਾਰੇ ਦਫ਼ਤਰਾਂ ਅੱਗੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆ ਜਾ ਰਹੀਆ ਹਨ ਅਤੇ ਮੰਗ ਕੀਤੀ ਕਿ ਇਨ੍ਹਾਂ ਖੇਤੀ ਆਰਡੀਨੈਂਸ ਨੂੰ ਅਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕੀਤਾ ਜਾਵੇ ਅਤੇ ਜੇਕਰ ਕੇਂਦਰ ਸਰਕਾਰ ਨੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਸ਼ੰਘਰਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

ਇਹ ਵੀ ਪੜ੍ਹੋ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਵੱਲੋਂ ਲੋਗੋ ਜਾਰੀ

ਬੁਲਾਰੇ ਸਾਥੀਆਂ 'ਚ ਮੰਡਲ ਗੁਰਾਇਆ ਦੇ ਟੀ. ਐੱਸ. ਯੂ. ਮੀਤ ਪ੍ਰਧਾਨ ਅਜੀਤ ਸਿੰਘ, ਨਰਿੰਦਰ ਪਾਲ ਸਕੱਤਰ, ਕੁਲਵਿੰਦਰ ਸਿੰਘ, ਦਵਿੰਦਰ ਸਿੰਘ, ਨਿਰਮਲ ਚੰਦ,ਪੂਰਨ ਚੰਦ, ਆਦਿ ਨੇ ਸੰਬੋਧਨ ਕੀਤਾ। ਇਸ ਰੋਸ ਪ੍ਰਦਰਸ਼ਨ 'ਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ। ਜਿਸ ਵਿੱਚ ਸ਼ਿਵ ਕੁਮਾਰ ਤਿਵਾੜੀ, ਪਰਮਜੀਤ ਬੋਪਾਰਾਏ, ਰਾਜਵੀਰ ਸਿੰਘ ਰੁੜਕਾ,ਲਹਿੰਬਰ ਸਿੰਘ, ਕੁਲਬੀਰ ਸਿੰਘ ਆਦਿ ਨੇ ਸੰਬੋਧਨ ਕੀਤਾ ਅਤੇ ਕੇਂਦਰ ਦੀ ਸਰਕਾਰ ਦੇ ਖਿਲਾਫ ਭੜਾਸ ਕੱਢੀ ਅਤੇ ਮੰਗ ਕੀਤੀ ਕਿ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਕੇ ਭਾਰਤ ਦੀ ਕਿਸਾਨੀ ਦੀ ਰੱਖਿਆ ਕੀਤੀ ਜਾਵੇ।

ਇਹ ਵੀ ਪੜ੍ਹੋ: 'ਕਿਸਾਨ ਅੰਦੋਲਨ' 'ਚ ਦਸੂਹਾ ਦੀ 11 ਸਾਲਾ ਬੱਚੀ ਬਣੀ ਚਰਚਾ ਦਾ ਵਿਸ਼ਾ, ਹੋ ਰਹੀ ਹੈ ਹਰ ਪਾਸੇ ਵਡਿਆਈ

ਨੋਟ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News