ਸੰਘਰਸ਼ ਕਮੇਟੀ ਵੱਲੋਂ ਬਜਟ ਦੀਆਂ ਕਾਪੀਆਂ ਫੂਕ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ

03/10/2021 4:06:07 PM

ਗੜ੍ਹਦੀਵਾਲਾ (ਜਤਿੰਦਰ)-ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿਚ ਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ ਨਾ ਵਿਚਾਰਨ ਦੇ ਰੋਸ ਵਜੋਂ ਅੱਜ ਇਥੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਪੰਜਾਬ ਬਜਟ 2021 ਦੀਆਂ ਕਾਪੀਆਂ ਸਾੜ ਕੇ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ :  ਜਲੰਧਰ ਦੇ ਠੱਗ ਦਾ ਹੈਰਾਨੀਜਨਕ ਕਾਰਾ, ਜਾਅਲੀ ਬਿੱਲਾਂ ਨਾਲ ਇੰਝ ਮਾਰੀ ਕਰੀਬ 200 ਕਰੋੜ ਦੀ ਠੱਗੀ

ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਗੜ੍ਹਦੀਵਾਲਾ ਵੱਲੋਂ ਬਲਾਕ ਕਨਵੀਨਰ ਪ੍ਰਿੰਸ ਕੁਮਾਰ ਦੀ ਅਗਵਾਈ ਹੇਠ ਡੀ.ਏ.ਵੀ. ਸਕੂਲ ਦੀ ਗਰਾਊਂਡ ਵਿਖੇ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲਾ ਕਨਵੀਨਰ ਸੰਜੀਵ ਧੂਤ ਅਤੇ ਜ਼ਿਲਾ ਕੈਸ਼ੀਅਰ ਜਗਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੰਜੀਵ ਧੂਤ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਜਿਹੜਾ ਬਜਟ ਪੇਸ਼ ਕੀਤਾ ਹੈ, ਉਹ ਝੂਠ ਦੀ ਪੰਡ ਹੈ, ਇਹ ਬਜਟ ਕਿਸਾਨ, ਮਜ਼ਦੂਰ ਅਤੇ ਕਰਮਚਾਰੀ ਵਿਰੋਧੀ ਹੈ।

ਇਹ ਵੀ ਪੜ੍ਹੋ :  ਕਾਂਗਰਸੀ ਆਗੂ ਰਿੰਕੂ ਸੇਠੀ ਦੀ ਸਫ਼ਾਈ, ਕਿਹਾ-ਸ਼ਰਾਬ ਪੀ ਕੇ ਹੋਈ ਗਲਤੀ, ਕੈਪਟਨ ਤੇ ਮਨੀਸ਼ ਤਿਵਾੜੀ ਤੋਂ ਵੀ ਮੰਗੀ ਮੁਆਫ਼ੀ

ਜਗਵਿੰਦਰ ਸਿੰਘ ਨੇ ਕਿਹਾ ਕਿ ਇਸ ਬਜਟ ਵਿਚ ਅੱਜ ਪੰਜਾਬ ਦੀ ਲੋਕ ਲਹਿਰ ਬਣ ਚੁੱਕਿਆ ਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ ਨਹੀਂ ਵਿਚਾਰਿਆ ਗਿਆ। ਬਲਾਕ ਪ੍ਰਧਾਨ ਪ੍ਰਿੰਸ ਕੁਮਾਰ, ਉਪ ਪ੍ਰਧਾਨ ਪੰਕਜ ਕੁਮਾਰ ਸ਼ਰਮਾ ਅਤੇ ਜਨਰਲ ਸਕੱਤਰ ਗੁਰਮੁਖ ਬਲਾਲਾ ਨੇ ਕਿਹਾ ਕਿ ਜੇਕਰ ਪੱਛਮੀ ਬੰਗਾਲ ਆਪਣੇ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਦੇ ਸਕਦਾ ਹੈ ਤਾਂ ਪੰਜਾਬ ਵਰਗਾ ਖੁਸ਼ਹਾਲ ਸੂਬਾ ਕਿਉਂ ਨਹੀਂ ਦੇ ਸਕਦਾ? ਇਸ ਮੌਕੇ ਮਨੋਜ ਕੁਮਾਰ, ਅਨਿਲ ਬਹਟੀਵਾਲ, ਡਾ. ਹਰਪਾਲ ਸਿੰਘ, ਅਨੁਪਮ ਰਤਨ, ਜਸਵਿੰਦਰ ਸਿੰਘ, ਮਲਕੀਤ ਸਿੰਘ, ਦੀਪਕ ਕੌਂਡਲ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ :  ਸਿੰਘੂ ਬਾਰਡਰ ਤੋਂ ਆਈ ਇਕ ਹੋਰ ਬੁਰੀ ਖ਼ਬਰ, ਸੁਲਤਾਨਪੁਰ ਲੋਧੀ ਦੇ ਗ਼ਰੀਬ ਮਜ਼ਦੂਰ ਦੀ ਹੋਈ ਮੌਤ

shivani attri

This news is Content Editor shivani attri