ਪਿੰਡ ਕਲੋਆ ਵਾਸੀਆਂ ਨੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ਼ ਕੀਤਾ ਰੋਸ ਵਿਖਾਵਾ

Monday, Sep 06, 2021 - 12:38 PM (IST)

ਪਿੰਡ ਕਲੋਆ ਵਾਸੀਆਂ ਨੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ਼ ਕੀਤਾ ਰੋਸ ਵਿਖਾਵਾ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪਿੰਡ ਕਲੋਆ ਵਿਖੇ ਹੋਏ ਇਕ ਜਨਤਕ ਇਕੱਠ ਦੌਰਾਨ ਪਿੰਡ ਵਾਸੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਵਧਾਈਆਂ ਹੋਈਆਂ ਕੀਮਤਾਂ ਅਤੇ ਮਹਿੰਗਾਈ ਖ਼ਿਲਾਫ਼ ਰੋਸ ਵਿਖਾਵਾ ਕੀਤਾ।

ਇਸ ਮੌਕੇ ਸਰਪੰਚ ਦਲਵੀਰ ਸਿੰਘ ਵੀਰਾ, ਜੱਸਾ ਸਿੰਘ ਕਲੋਆ, ਕੈਪਟਨ ਮਹਿੰਦਰ ਸਿੰਘ,ਨੰਬਰਦਾਰ ਦਲਜੀਤ ਸਿੰਘ, ਯੋਗਾ ਸਿੰਘ, ਪੰਚ ਲਾਲ ਸਿੰਘ, ਬਲਵਾਨ ਸਿੰਘ ਬਲਵਿੰਦਰ ਸਿੰਘ, ਵਿੱਦਿਆ ਦੇਵੀ, ਰਜਵੰਤ ਕੌਰ, ਸੁਰਿੰਦਰ ਕੌਰ, ਰਣਜੀਤ ਕੌਰ, ਕਿਸ਼ਨ ਚੰਦ, ਰੂਪ ਲਾਲ ਅਤੇ ਹੋਰਨਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਜਿੱਥੇ ਲਗਾਤਾਰ ਪੈਟਰੋਲ-ਡੀਜ਼ਲ ਅਤੇ ਰਸੋਈ-ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ, ਉਥੇ ਹੀ ਅਤਿ ਦੀ ਮਹਿੰਗਾਈ ਕਾਰਨ ਲੋਕਾਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ। 

ਇਹ ਵੀ ਪੜ੍ਹੋ: ਜਲੰਧਰ: 'ਰਿੰਗ ਸੈਰੇਮਨੀ' ਦੌਰਾਨ ਡਾਇਮੰਡ ਦੀ ਰਿੰਗ ਨਾ ਮਿਲਣ ’ਤੇ ਵਾਲਾਂ ਤੋਂ ਫੜ ਕੇ ਘੜੀਸੀ ਕੁੜੀ, ਮੁੰਡੇ ਨੇ ਤੋੜਿਆ ਰਿਸ਼ਤਾ

ਰੋਸ ਵਿਖਾਵਾ ਕਰ ਰਹੇ ਲੋਕਾਂ ਨੇ ਉਨ੍ਹਾਂ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ-ਡੀਜ਼ਲ ਦੀਆਂ ਵਧੀਆਂ ਹੋਈਆਂ ਕੀਮਤਾਂ ਵਾਪਸ ਲੈ ਕੇ ਮਹਿੰਗਾਈ 'ਤੇ ਕਾਬੂ ਪਾਇਆ ਜਾਵੇ ਅਤੇ ਖੇਤੀ ਵਿਰੋਧੀ ਕਾਨੂੰਨ ਵਾਪਸ ਕੀਤੇ ਜਾਣ, ਨੌਜਵਾਨਾਂ ਨੂੰ ਰੁਜ਼ਗਾਰ ਜਾਂ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ, ਗ਼ਰੀਬਾਂ ਨੂੰ ਮੁਫ਼ਤ ਬਿਜਲੀ ਸਹੂਲਤ  ਦਿੱਤੀ ਜਾਵੇ। ਉਨ੍ਹਾਂ ਇਸ ਮੌਕੇ ਹੋਰ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤਾ ਗਿਆ ਵਾਧਾ ਵਾਪਸ ਨਾ ਲਿਆ ਤਾਂ ਉਨ੍ਹਾਂ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ।  

ਇਹ ਵੀ ਪੜ੍ਹੋ: ਹੁਸ਼ਿਆਰਪੁਰ: ਪਤੀ ਵੱਲੋਂ ਪਤਨੀ ਦਾ ਕਤਲ, ਖ਼ੁਦ ਫੋਨ ਕਰਕੇ ਸਾਲੇ ਨੂੰ ਦਿੱਤੀ ਕਤਲ ਦੀ ਜਾਣਕਾਰੀ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News