ਸੰਯੁਕਤ ਕਿਸਾਨ ਮੋਰਚਾ ਨੇ ਚੇਅਰਮੈਨ ਬਣ ਕੇ ਪਹਿਲੀ ਵਾਰ ਜਲੰਧਰ ਆਏ ਵਿਜੇ ਸਾਂਪਲਾ ਦਾ ਕੀਤਾ ਘਿਰਾਓ

02/26/2021 5:44:47 PM

ਜਲੰਧਰ (ਮਹੇਸ਼)-ਸੰਯੁਕਤ ਕਿਸਾਨ ਮੋਰਚਾ ਨੇ ਵੀਰਵਾਰ ਐੱਸ. ਸੀ. ਕਮਿਸ਼ਨ ਚੇਅਰਮੈਨ ਬਣਨ ਦੇ ਬਾਅਦ ਪਹਿਲੀ ਵਾਰ ਜਲੰਧਰ ਆਏ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਘਿਰਾਓ ਕੀਤਾ ਅਤੇ ਸਰਕਟ ਹਾਊਸ ਦੇ ਬਾਹਰ ਭਾਜਪਾ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ। ਸੰਯੁਕਤ ਕਿਸਾਨ ਮੋਰਚਾ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਦੇ ਦਿੰਦੀ। ਭਾਜਪਾ ਨੇਤਾਵਾਂ ਦਾ ਘਿਰਾਓ ਇਸੇ ਤਰ੍ਹਾਂ ਜਾਰੀ ਰਹੇਗਾ। ਰੋਸ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੁੱਖ ਬੁਲਾਰੇ ਕਸ਼ਮੀਰ ਸਿੰਘ, ਜ਼ਿਲ੍ਹਾ ਯੂਥ ਪ੍ਰਧਾਨ ਅਮਰਜੋਤ ਸਿੰਘ ਜੋਤੀ ਨੂਰਮਹਿਲ ਦੇ ਪ੍ਰਧਾਨ ਜਸਵਿੰਦਰ ਸਿੰਘ ਪੰਡੋਰੀ ਤੇ ਲਖਵਿੰਦਰ ਸਿੰਘ ਉਦੋਪੁਰ, ਗੁਰਮੇਲ ਸਿੰਘ ਭੰਗਾਲਾ, ਜਰਨੈਲ ਸਿੰਘ ਮਿੱਠੜਾ ਆਦਿ ਵੀ ਸ਼ਾਮਲ ਸਨ। 

ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ’ਚ ਲੱਗੀਆਂ ਰੌਣਕਾਂ, ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

PunjabKesari

ਸਾਂਪਲਾ ਦੇ ਜਲੰਧਰ ਆਉਣ ਸਬੰਧੀ ਸੂਚਨਾ ਮਿਲਦੇ ਹੀ ਕਿਸਾਨਾਂ ਨੇ ਪੈਦਲ ਮਾਰਚ ਕਰਦੇ ਹੋਏ ਸਰਕਟ ਹਾਊਸ ਤੱਕ ਪੁੱਜਣ ਦਾ ਪ੍ਰੋਗਰਾਮ ਬਣਾ ਲਿਆ ਸੀ, ਜਿਸ ਬਾਰੇ ਪੁਲਸ ਪ੍ਰਸ਼ਾਸਨ ਨੂੰ ਪਤਾ ਚਲਦੇ ਹੀ ਉਥੇ ਭਾਰੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਸੀ। ਸਰਕਟ ਹਾਊਸ ਦੇ ਨੇੜੇ-ਤੇੜੇ ਦਾ ਪੂਰਾ ਏਰੀਆ ਪੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਸੀਨੀਅਰ ਪੁਲਸ ਅਧਿਕਾਰੀ ਖੁਦ ਸੁਰੱਖਿਆ ਪ੍ਰਬੰਧਾਂ ਦੀ ਦੇਖ-ਰੇਖ ਕਰ ਰਹੇ ਸਨ।

ਇਹ ਵੀ ਪੜ੍ਹੋ: ਪੇਪਰ ਦੇਣ ਤੋਂ ਬਾਅਦ ਕੁੜੀ ਦੀ ਸ਼ੱਕੀ ਹਾਲਾਤ ’ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

PunjabKesari

ਕਿਸਾਨਾਂ ਦੇ ਪੁੱਜਣ ਤੋਂ ਪਹਿਲਾਂ ਹੀ ਵਿਜੇ ਸਾਂਪਲਾ ਸਰਕਟ ਹਾਊਸ ਦੇ ਅੰਦਰ ਦਾਖਲ ਹੋ ਚੁੱਕੇ ਸਨ, ਜਿਸ ਦੇ ਚਲਦੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਪੁਲਸ ਨੇ ਰੋਕ ਲਿਆ। ਹਾਲਾਂਕਿ ਉਨ੍ਹਾਂ ਨੇ ਬੈਰੀਕੇਡ ਟੱਪ ਕੇ ਅੱਗੇ ਵਧਣ ਦੀ ਕੋਸ਼ਿਸ਼ ਵੀ ਕੀਤੀ ਪਰ ਪੁਲਸ ਦੀ ਭਾਰੀ ਤਾਇਨਾਤੀ ਕਾਰਨ ਉਹ ਆਪਣੇ ਮਿਸ਼ਨ ਵਿਚ ਕਾਮਯਾਬ ਨਹੀਂ ਹੋ ਸਕੇ। ਜਦੋਂ ਤੱਕ ਬਾਹਰ ਦਾ ਮਾਹੌਲ ਸ਼ਾਂਤ ਨਹੀਂ ਹੋਇਆ, ਉਦੋਂ ਤੱਕ ਵਿਜੇ ਸਾਂਪਲਾ ਸਰਕਟ ਹਾਊਸ ਦੇ ਅੰਦਰ ਹੀ ਰੁਕੇ ਰਹੇ ਜਦਕਿ ਕਿਸਾਨ ਨੇਤਾਵਾਂ ਦਾ ਕਹਿਣਾ ਸੀ ਪੁਲਸ ਅਧਿਕਾਰੀਆਂ ਨੇ ਵਿਜੇ ਸਾਂਪਲਾ ਦੀਆਂ ਗੱਡੀਆਂ ਕਿਸੇ ਦੂਜੇ ਰਸਤੇ ਤੋਂ ਬਾਹਰ ਕੱਢ ਦਿੱਤੀਆਂ ਸਨ।

ਇਹ ਵੀ ਪੜ੍ਹੋ: ਕਪੂਰਥਲਾ: ਖਾਣਾ ਖਾਣ ਤੋਂ ਬਾਅਦ PTU ਦੇ 40 ਵਿਦਿਆਰਥੀਆਂ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ


shivani attri

Content Editor

Related News