ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਭਾਜਪਾ ਆਗੂਆਂ ’ਤੇ ਫੁੱਟਿਆ ਕਿਸਾਨਾਂ ਦਾ ਗੁੱਸਾ

02/07/2021 10:02:39 AM

ਹੁਸ਼ਿਆਰਪੁਰ (ਘੁੰਮਣ)- ਸ਼ਹਿਰ ਦੇ ਪੁਰਹੀਰਾਂ ਇਲਾਕੇ ਵਿਚ ਉਸ ਸਮੇਂ ਹਾਲਤ ਬੇਹੱਦ ਤਣਾਅ ਪੂਰਨ ਬਣ ਗਈ, ਜਦੋਂ ਨਗਰ ਨਿਗਮ ਦੀ ਚੋਣ ਲੜ ਰਹੇ ਇਕ ਪਾਰਟੀ ਉਮੀਦਵਾਰ ਦੇ ਹੱਕ ’ਚ ਪ੍ਰਚਾਰ ਲਈ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਸਾਬਕਾ ਸੂਬਾ ਪ੍ਰਧਾਨ ਪ੍ਰੋ. ਰਾਜਿੰਦਰ ਭੰਡਾਰੀ ਅਤੇ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਹੋਰਨਾਂ ਪਾਰਟੀ ਆਗੂਆਂ ਨਾਲ ਇਕ ਪ੍ਰਾਈਵੇਟ ਸਕੂਲ ’ਚ ਮੀਟਿੰਗ ਕਰ ਰਹੇ ਸਨ।

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ

PunjabKesari

ਇਸ ਦੇ ਨਜ਼ਦੀਕ ਹੀ ਪੁਰਹੀਰਾਂ ਬਾਈਪਾਸ ਚੌਕ ’ਤੇ ਧਰਨੇ ਉੱਤੇ ਬੈਠੇ ਕਿਸਾਨਾਂ ਨੂੰ ਜਦੋਂ ਭਾਜਪਾ ਨੇਤਾਵਾਂ ਦੇ ਆਉਣ ਦੀ ਭਿਣਕ ਲੱਗੀ ਤਾਂ ਵੱਡੀ ਗਿਣਤੀ ਵਿਚ ਕਿਸਾਨ ਮੀਟਿੰਗ ਵਾਲੇ ਸਥਾਨ ਦੇ ਬਾਹਰ ਇਕੱਠੇ ਹੋ ਗਏ ਅਤੇ ਨਾਅਰੇਬਾਜ਼ੀ ਕਰਨ ਲੱਗੇ। ਜਿਸ ਦਾ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਵੀ ਵਿਰੋਧ ਕੀਤਾ। ਸਾਬਕਾ ਮੰਤਰੀ ਤੀਕਸ਼ਣ ਸੂਦ ਨੇ ਕਿਹਾ ਕਿ ਬਾਹਰ ਵਿਰੋਧ ਕਰ ਰਹੇ ਲੋਕ ਕਿਸਾਨ ਨਹੀਂ ਸਗੋਂ ਭਾਜਪਾ ਉਮੀਦਵਾਰ ਦਾ ਕਾਂਗਰਸੀਆਂ ਵੱਲੋਂ ਇਕ ਸਾਜ਼ਿਸ਼ ਤਹਿਤ ਵਿਰੋਧ ਕੀਤਾ ਗਿਆ।

ਇਹ ਵੀ ਪੜ੍ਹੋ : ਮੋਦੀ ਸਰਕਾਰ ਖੇਤੀ ਕਾਨੂੰਨਾਂ ’ਤੇ ਜਲਦ ਫੈਸਲਾ ਲੈਂਦੀ ਹੈ ਤਾਂ ਰਾਕੇਸ਼ ਟਿਕੈਤ ਨਹੀਂ, ਸਗੋਂ ਯੂ. ਪੀ. ਕਾਰਨ ਹੋਵੇਗਾ : ਜਾਖੜ

ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਸੀ ਕਿ ਉਹ ਕੇਵਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਵਿਰੋਧ ਕਰ ਰਹੇ ਹਨ, ਕਿਉਂਕਿ ਕਿਸਾਨਾਂ ਦੀਆਂ ਕੇਂਦਰ ਸਰਕਾਰ ਨਾਲ ਹੋ ਰਹੀਆਂ ਮੀਟਿੰਗਾਂ ਵਿਚ ਸੋਮ ਪ੍ਰਕਾਸ਼ ਵੀ ਸ਼ਾਮਲ ਹੁੰਦੇ ਹਨ, ਪ੍ਰੰਤੂ ਇਸਦੇ ਬਾਵਜੂਦ ਕੋਈ ਸਕਾਰਾਤਮਕ ਨਤੀਜੇ ਸਾਹਮਣੇ ਨਹੀਂ ਆ ਰਹੇ। ਹਾਲਾਤ ਵਿਗੜਦੇ ਵੇਖ ਕੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਹੋਰ ਪੁਲਸ ਅਧਿਕਾਰੀਆਂ ਤੇ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚ ਗਏ। ਜ਼ਿਲਾ ਪੁਲਸ ਮੁਖੀ ਨੇ ਰੋਹ ’ਚ ਆਏ ਕਿਸਾਨਾਂ ਨਾਲ ਗੱਲਬਾਤ ਕਰਕੇ ਹਾਲਾਤਾਂ ’ਤੇ ਕਾਬੂ ਪਾਇਆ, ਜਿਸ ਤੋਂ ਬਾਅਦ ਭਾਜਪਾ ਨੇਤਾਵਾਂ ਦੀ ਉੱਥੋਂ ਸੁਰੱਖਿਅਤ ਤੌਰ ’ਤੇ ਵਾਪਸੀ ਦੀ ਵਿਵਸਥਾ ਕੀਤੀ ਗਈ ਅਤੇ ਹਾਲਤ ਆਮ ਵਾਂਗ ਹੋਣ ’ਤੇ ਪੁਲਸ ਪ੍ਰਸ਼ਾਸਨ ਨੇ ਵੀ ਸੁੱਖ ਦਾ ਸਾਹ ਲਿਆ।


shivani attri

Content Editor

Related News