ਥਾਲੀਆਂ ਵਜਾ ਕੇ ਮੋਦੀ ਦੇ ਪ੍ਰੋਗਰਾਮ ‘ਮਨ ਕੀ ਬਾਤ’ ਦਾ ਕੀਤਾ ਵਿਰੋਧ

12/27/2020 2:26:12 PM

ਟਾਂਡਾ ਉੜਮੜ ( ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ)— ਇਥੋਂ ਦੇ ਪਿੰਡ ਓਹੜਪੁਰ ਵਾਸੀਆਂ ਨੇ ਅੱਜ ਥਾਲੀਆਂ ਵਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਮਨ ਕੀ ਬਾਤ’ ਪ੍ਰੋਗਰਾਮ ਦਾ ਵਿਰੋਧ ਕਰਦੇ ਹੋਏ ਖੇਤੀ ਕਾਨੂੰਨਾਂ ਖਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ ਹੈ। ਟਾਂਡਾ ਹੁਸ਼ਿਆਰਪੁਰ ਰੋਡ ਕਿਨਾਰੇ ਪਿੰਡ ਦੇ ਸਾਹਮਣੇ ਇਕੱਠਾ ਹੋਏ ਪਿੰਡ ਵਾਸੀਆਂ ਨੇ ਕਿਸਾਨ ਮਾਰੂ ਖੇਤੀ ਕਾਨੂੰਨ ਲੈ ਕੇ ਆਉਣ ਵਾਲੀ ਮੋਦੀ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਥਾਲੀਆਂ ਵਜਾਈਆਂ। 

ਇਹ ਵੀ ਪੜ੍ਹੋ : ਜਲੰਧਰ ਦੇ ਅਮਨ ਨਗਰ ’ਚ ਗੁੰਡਾਗਰਦੀ ਦਾ ਨੰਗਾ ਨਾਚ, ਲਲਕਾਰੇ ਮਾਰ ਭੰਨੇ ਗੱਡੀਆਂ ਦੇ ਸ਼ੀਸ਼ੇ

ਇਸ ਮੌਕੇ ਰਮੇਸ਼ ਹੁਸ਼ਿਆਰਪੁਰੀ, ਸਰਪੰਚ ਅਮ੍ਰਿਤਪਾਲ ਅਤੇ ਹੋਰ ਬੁਲਾਰਿਆਂ ਨੇ ਆਖਿਆ ਕਿ ਇਕ ਪਾਸੇ ਜਿੱਥੇ ਦੇਸ਼ ਦੇ ਅੰਨਦਾਤੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕੜਾਕੇ ਦੀ ਠੰਡ ’ਚ ਸੜਕਾਂ ’ਤੇ ਰਾਤਾਂ ਕੱਟ ਕੇ ਅੰਦੋਲਨ ਕਰ ਰਹੇ ਹਨ, ਉਥੇ ਹੀ ਮੋਦੀ ਸਰਕਾਰ ਕਿਸਾਨਾਂ ਦੀ ਫਿਕਰ ਨਾ ਕਰਕੇ ਮਨ ਕੀ ਬਾਤ ਕਰਕੇ ਅਜੇ ਵੀ ਖੇਤੀ ਕਾਨੂੰਨਾਂ ਦੀ ਪੈਰਵਾਈ ਕਰ ਰਹੇ ਹਨ ਜੋ ਬੇਹੱਦ ਸ਼ਰਮਨਾਕ ਹੈ। 

ਉਨ੍ਹਾਂ ਆਖਿਆ ਅੱਜ ਦੇਸ਼ ਦੇ ਕਿਸਾਨਾਂ ਵਿੱਚ ਮੋਦੀ ਸਰਕਾਰ ਖ਼ਿਲਾਫ਼ ਭਾਰੀ ਰੋਹ ਹੈ । ਇਸ ਮੌਕੇ ਕਿਸਾਨ ਅੰਦੋਲਨ ਦੌਰਾਨ ਮੌਤ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ । ਇਸ ਮੌਕੇ  ਇਲਬਾਲ ਸਿੰਘ ਪਾਲ, ਰਵੀਜੀਤ ਸਿੰਘ, ਮਲਕੀਤ ਸਿੰਘ, ਦਮਨਜੀਤ ਸਿੰਘ, ਹਰਦੀਪ ਸਿੰਘ, ਕੁਲਵੰਤ ਸਿੰਘ, ਅਮਨਦੀਪ ਸਿੰਘ, ਲਖਜੀਤ ਸਿੰਘ, ਹਰਵਿੰਦਰ ਓਹੜਪੂਰੀ, ਅਮਰਜੀਤ ਸਿੰਘ, ਅਜਮੇਰ ਸਿੱਧੂ, ਠੇਕੇਦਾਰ ਜੋਗਿੰਦਰ ਸਿੰਘ ਅਤੇ ਦਲਵੀਰ ਸਿੰਘ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ : ਦੁੱਖ ਭਰੀ ਖ਼ਬਰ: ਦਿੱਲੀ ਧਰਨੇ ਤੋਂ ਪਰਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

shivani attri

This news is Content Editor shivani attri