ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲੈਣ ’ਤੇ 7 ਜਨਵਰੀ ਨੂੰ ਸਾੜੇ ਜਾਣਗੇ ਭਾਜਪਾ ਲੀਡਰਾਂ ਦੇ ਪੁਤਲੇ
Wednesday, Jan 06, 2021 - 05:24 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਮਾਨ ਵੱਲੋਂ ਭਾਜਪਾ ਨਾਲ ਸਬੰਧਤ ਸਿੱਖ ਚਿਹਰਿਆਂ (ਸਿੱਖ ਲੀਡਰਾਂ) ਦੇ ਪੁਤਲੇ ਭਲਕੇ 07 ਜਨਵਰੀ ਨੂੰ ਸਰਕਾਰੀ ਹਸਪਤਾਲ ਚੌਕ ’ਚ ਸਾੜੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਪਾਰਟੀ ਦੇ ਸੀਨੀਅਰ ਆਗੂ ਮਾਸਟਰ ਕੁਲਦੀਪ ਸਿੰਘ ਮਸੀਤੀ ਨੇ ਦੱਸਿਆ ਕਿ ਪਾਰਟੀ ਦੇ ਕੌਮੀ ਪ੍ਰਧਾਨ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਸਿੱਖ ਯੂਥ ਆਫ਼ ਪੰਜਾਬ ਦੇ ਸਹਿਯੋਗ ਨਾਲ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਆਵਾਜ਼ ਨਾ ਸੁਣਨ ਅਤੇ ਭਾਜਪਾ ਸਿੱਖ ਲੀਡਰਾਂ ਵੱਲੋਂ ਇਸ ਸਬੰਧੀ ਕੇਂਦਰ ਸਰਕਾਰ ਤੱਕ ਆਵਾਜ਼ ਨਾ ਪਹੁੰਚਾਉਣ ਦੇ ਰੋਸ ਵਜੋਂ ਭਲਕੇ ਬਾਅਦ ਦੁਪਹਿਰ ਕਰੀਬ 03 ਵਜੇ ਸਰਕਾਰੀ ਹਸਪਤਾਲ ਚੌਕ ’ਚ ਭਾਜਪਾ ਸਿੱਖ ਲੀਡਰਾਂ ਦੇ ਪੁਤਲੇ ਸਾੜੇ ਜਾਣਗੇ।
ਇਹ ਵੀ ਪੜ੍ਹੋ : ਜਲੰਧਰ: ਜਠੇਰਿਆਂ ਦੇ ਸਥਾਨ ’ਤੇ ਮੁੱਖ ਸੇਵਾਦਾਰ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਸੇਵਾਦਾਰ
ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਪਹਿਲਾਂ ਪਾਰਟੀ ਦੇ ਸਮੂਹ ਵਰਕਰ ਅਤੇ ਹੋਰਨਾਂ ਹਮ ਖਿਆਲੀ ਜਥੇਬੰਦੀਆਂ ਦੇ ਮੈਂਬਰ ਜਾਜਾ ਬਾਈਪਾਸ ਤੋਂ ਲੈ ਕੇ ਸਰਕਾਰੀ ਹਸਪਤਾਲ ਚੌਕ ਤਕ ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲਏ ਜਾਣ ਦੇ ਵਿਰੁੱਧ ਵਿਸ਼ਾਲ ਰੋਸ ਮਾਰਚ ਕਰਨਗੇ। ਜਿਸ ’ਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਕਿਸਾਨ ਹਿੱਸਾ ਲੈਣਗੇ।
ਇਹ ਵੀ ਪੜ੍ਹੋ : ਲੋਹੀਆਂ ਖ਼ਾਸ ’ਚ ਵੱਡੀ ਵਾਰਦਾਤ, ਲੁਟੇਰਿਆਂ ਵੱਲੋਂ ਗੂੰਗੀ ਮਾਂ ਸਣੇ ਅਪੰਗ ਪੁੱਤ ਦਾ ਬੇਰਰਿਮੀ ਨਾਲ ਕਤਲ