ਖੇਤੀ ਵਿਰੋਧੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

01/13/2021 3:33:56 PM

ਟਾਂਡਾ ਉੜਮੁੜ (ਮੋਮੀ, ਜਸਵਿੰਦਰ, ਵਰਿੰਦਰ ਪੰਡਿਤ)-ਲੋਹੜੀ ਦੇ ਤਿਉਹਾਰ ਮੌਕੇ ਪਿੰਡ ਖੱਖਾਂ ਵਿਖੇ ਨੌਜਵਾਨਾਂ ਅਤੇ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਵਿਰੋਧੀ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਗੁਰੂ ਕ੍ਰਿਪਾ ਦਸਤਾਰ ਅਕੈਡਮੀ ਖੱਖ ਦੇ ਕੋਚ ਜਤਿੰਦਰ ਖੱਖ ਦੀ ਅਗਵਾਈ ਵਿਚ ਹੋਏ ਇਸ ਰੋਸ ਪ੍ਰਦਰਸ਼ਨ ਵਿਚ ਕਿਸਾਨਾਂ ਨੇ ਕਾਪੀਆਂ ਸਾੜਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਜਲਦ ਤੋਂ ਜਲਦ ਵਾਪਸ ਲੈਣ ਦੀ ਮੰਗ ਕੀਤੀ। 

ਇਹ ਵੀ ਪੜ੍ਹੋ :  ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

ਇਸ ਮੌਕੇ ਜਤਿੰਦਰ ਖੱਖ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਸੁਪਰੀਮ ਕੋਰਟ ਦੀ ਆੜ ਵਿਚ ਉਲਝਾ ਕੇ ਇਹ ਕਾਨੂੰਨ ਜਿਉਂ ਦੇ ਤਿਉਂ ਲਾਗੂ ਕਰਨਾ ਚਾਹੁੰਦੀ ਹੈ ਪਰ ਕਿਸਾਨਾਂ ਵੱਲੋਂ ਜਾਰੀ ਅੰਦੋਲਨ ਉਦੋਂ ਤਕ ਸਮਾਪਤ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ।

ਇਸ ਰੋਸ ਪ੍ਰਦਰਸ਼ਨ ਦੌਰਾਨ ਸੰਦੀਪ ਸਿੰਘ, ਸੁਖਜਿੰਦਰ ਸਿੰਘ, ਇਕਬਾਲ ਸਿੰਘ, ਅਮਰਜੀਤ ਸਿੰਘ, ਸੁਲੱਖਣ ਸਿੰਘ, ਗੁਰਪ੍ਰੀਤ ਸਿੰਘ, ਪੱਪੂ ਖੱਖ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ, ਜਸਮੀਤ ਸਿੰਘ ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ :  ਪੰਜਾਬੀਆਂ ਦੀ ਅਣਖ ਤੇ ਗੈਰਤ ਦੀ ਪ੍ਰਤੀਕ ਦੁੱਲਾ ਭੱਟੀ ਦੀ ਮਜ਼ਾਰ ਪਾਕਿ ’ਚ ਅਣਦੇਖੀ ਦੀ ਸ਼ਿਕਾਰ


shivani attri

Content Editor

Related News