ਭੋਗਪੁਰ ’ਚ ਵੱਖ-ਵੱਖ ਥਾਵਾਂ ’ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ

01/13/2021 5:42:06 PM

ਭੋਗਪੁਰ (ਰਾਜੇਸ਼ ਸੂਰੀ)— ਦੇਸ਼ ਭਰ ’ਚ ਜਿੱਥੇ ਅੱਜ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਪਰ ਇਸ ਵਾਰ ਪੰਜਾਬ ’ਚ ਲੋਹੜੀ ਦੇ ਤਿਉਹਾਰ ਮੌਕੇ ਲੋਕਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਅਨੋਖਾ ਵਿਰੋਧ ਵੇਖਣ ਨੂੰ ਮਿਲਿਆ ਹੈ। ਬਲਾਕ ਭੋਗਪੁਰ ’ਚ ਕਈ ਥਾਈਂ ਲੋਕਾਂ ਵੱਲੋਂ ਕੇਂਦਰ ਸਰਕਾਰ ਦੇ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।  

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ ਲੋਹੜੀ ਦਾ ਤਿਉਹਾਰ  
ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਵੱਲੋਂ ਯੂਨੀਅਨ ਦੀ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ ਵੱਖ-ਵੱਖ ਪਿੰਡਾਂ ਵਿਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬਲਾਕ ਭੋਗਪਰ ਦੇ ਪਿੰਡ ਬਿਨਪਾਲਕੇ ’ਚ ਯੂਨੀਅਨ ਦੀ ਪ੍ਰਧਾਨ ਸਤਵੰਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਦੀਆਂ ਮੈਂਬਰਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ ਹੈ। 

ਇਹ ਵੀ ਪੜ੍ਹੋ :  ਪੰਜਾਬੀਆਂ ਦੀ ਅਣਖ ਤੇ ਗੈਰਤ ਦੀ ਪ੍ਰਤੀਕ ਦੁੱਲਾ ਭੱਟੀ ਦੀ ਮਜ਼ਾਰ ਪਾਕਿ ’ਚ ਅਣਦੇਖੀ ਦੀ ਸ਼ਿਕਾਰ

PunjabKesari
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ ਅਤੇ ਖੇਤੀ ਵਿਰੋਧੀ ਬਿਲਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕੇ ਬਲਵੀਰ ਕੌਰ, ਰੁਪਿੰਦਰ ਕੌਰ, ਮਹਿੰਦਰ ਕੌਰ, ਭੁਪਿੰਦਰ ਕੌਰ, ਜੋਗਿੰਦਰ ਕੌਰ, ਬਲਵਿੰਦਰ ਕੌਰ, ਮਨਜੀਤ ਕੌਰ, ਗੁਰਬਚਨ ਸਿੰਘ, ਸੁਰਿੰਦਰ ਸਿੰਘ, ਗੁਰਮੇਲ ਸਿੰਘ ਲੰਬੜਦਾਰ, ਰਵਿੰਦਰ ਸਿੰਘ, ਮਨਜੋਤ ਸਿੰਘ, ਇੰਦਰਪਾਲ ਸਿੰਘ ਆਦਿ ਹਾਜ਼ਰ ਸਨ।  

ਇਹ ਵੀ ਪੜ੍ਹੋ :  ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਵਿਰੋਧ ਪ੍ਰਦਰਸ਼ਨ ਕਰਕੇ ਮਨਾਈ ਲੋਹੜੀ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਗਰੁੱਪ ਦੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਚੌਲਾਂਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਭੋਗਪਰ ਦੇ ਕਿਸਾਨਾਂ ਅਤੇ ਆੜ੍ਹਤੀ ਯੂਨੀਅਨ ਵੱਲੋਂ ਦਾਣਾ ਮੰਡੀ ਭੋਗਪੁਰ ਵਿਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ। ਇਸ ਮੌਕੇ ਇਕੱਤਰ ਜਥੇਦਾਰ ਰਣਧੀਰ ਸਿੰਘ ਚੱਕਸ਼ਕੂਰ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਰਾਜਾ ਅਤੇ ਅਕਾਲੀ ਆਗੂ ਅੰਮ੍ਰਿਤਪਾਲ ਸਿੰਘ ਖਰਲ ਕਲਾਂ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਸਭ ਦਾ ਸਾਂਝਾ ਹੈ ਪਰ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਨਾ ਕੀਤੇ ਜਾਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਹੈ ਅਤੇ ਇਸੇ ਰੋਸ ਦੇ ਚੱਲਦਿਆਂ ਅਸੀਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾ ਰਹੇ ਹਾਂ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਬਚਨ ਸਿੰਘ ਬੱਬੂ, ਰਜਿੰਦਰਪਾਲ ਸਿੰਘ ਰੋਮੀ,  ਅਵਤਾਰ ਸਿੰਘ ਡੱਲਾ, ਜਗਜੋਤ ਸਿੰਘ ਡੱਲਾ,  ਕੁਲਵਿੰਦਰ ਸਿੰਘ ਚਮਿਆਰੀ, ਨੰਬਰਦਾਰ ਮੀਤਪਾਲ ਸਿੰਘ, ਜੋਗਿੰਦਰ ਸਿੰਘ, ਨਰਿੰਦਰ ਸਿੰਘ, ਬਲਦੇਵ ਸਿੰਘ ਲੜੋਈ, ਗੁਰਨਾਮ ਸਿੰਘ, ਅਮਰੀਕ ਸਿੰਘ, ਸੁਰਿੰਦਰ ਸਿੰਘ, ਜਗਦੀਪ ਸਿੰਘ, ਅਮਨਦੀਪ ਭੱਟੀਆਂ, ਕਰਮਜੀਤ ਸਿੰਘ ਖਰਲਾਂ, ਅਮਰੀਕ ਸਿੰਘ ਨੰਗਲ, ਰਵਿੰਦਰ ਸਿੰਘ ਕਾਲਾ, ਲਖਵਿੰਦਰ ਸਿੰਘ, ਸਤਪਾਲ ਸਿੰਘ, ਤਰਸੇਮ ਸਿੰਘ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ ਸਰਪੰਚ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ :  ਅਫ਼ਸੋਸਜਨਕ ਖ਼ਬਰ: ਕਿਸਾਨੀ ਸੰਘਰਸ਼ ਦੌਰਾਨ ਮੁਕਤਸਰ ਦੇ ਕਿਸਾਨ ਦੀ ਹੋਈ ਮੌਤ

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


shivani attri

Content Editor

Related News