ਭਾਰਤੀ ਵਾਲਮੀਕਿ ਧਰਮ ਸਮਾਜ ਦੀ ਟੀਮ ਨੇ ਨੌਦੀਪ ਕੌਰ ਦੀ ਰਿਹਾਈ ਦੀ ਕੀਤੀ ਮੰਗ

Wednesday, Feb 24, 2021 - 04:27 PM (IST)

ਭਾਰਤੀ ਵਾਲਮੀਕਿ ਧਰਮ ਸਮਾਜ ਦੀ ਟੀਮ ਨੇ ਨੌਦੀਪ ਕੌਰ ਦੀ ਰਿਹਾਈ ਦੀ ਕੀਤੀ ਮੰਗ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਇਕ ਮੀਟਿੰਗ ਸ਼ਿਮਲਾ ਪਹਾੜੀ ਪਾਰਕ ਵਿੱਚ ਹੋਈ। ਕੌਮੀ ਕਾਰਜਕਾਰਨੀ ਮੈਂਬਰ ਸੇਠ ਰਾਮ ਸੇਠੀ ਅਤੇ ਯੂਥ ਪ੍ਰਧਾਨ ਮਨੋਜ ਮਿਆਣੀ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਦੌਰਾਨ ਜਿੱਥੇ ਸਮੂਹ ਮੈਂਬਰਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਦੇ ਹੱਕ ਵਿੱਚ ਨਿੱਤਰਦੇ ਹੋਏ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ। ਉੱਥੇ ਹੀ ਭਾਜਪਾ ਸਰਕਾਰ ਵੱਲੋਂ ਦਲਿਤ ਕਿਰਤੀਆਂ ਦੇ ਅਧਿਕਾਰਾਂ ਲਈ ਕੰਮ ਕਰਨ ਵਾਲੀ ਸਮਾਜਿਕ ਕਾਰਕੁੰਨ ਬੇਕਸੂਰ ਨੌਦੀਪ ਕੌਰ ਦੀ ਗ੍ਰਿਫ਼ਤਾਰੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਉਸ ਦੀ ਤੁਰੰਤ ਬਿਨਾ ਕਿਸੇ ਸ਼ਰਤ ਰਿਹਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਗਰਲਫਰੈਂਡ ਨੂੰ ਲੈ ਕੇ ਗੈਸਟ ਹਾਊਸ ਪੁੱਜਾ ਪਤੀ, ਮੌਕੇ ’ਤੇ ਪਤਨੀ ਨੇ ਰੰਗੇ ਹੱਥੀਂ ਫੜ੍ਹ ਕੀਤਾ ਇਹ ਕਾਰਾ

ਉਕਤ ਆਗੂਆਂ ਨੇ ਮੋਦੀ ਸਰਕਾਰ ਉਤੇ ਵਰਦਿਆਂ ਆਖਿਆ ਕਿ ਮੋਦੀ ਸਰਕਾਰ ਦੇ ਰਾਜ ਵਿੱਚ ਦਲਿਤਾਂ ਅਤੇ ਕਿਸਾਨਾਂ ਦੇ ਲਗਾਤਾਰ ਤਸ਼ੱਦਦ ਹੋ ਰਹੇ ਹਨ। ਉਨ੍ਹਾਂ ਆਖਿਆ ਕਿ ਉਹ ਅੰਨਦਾਤਿਆ ਦੇ ਸੰਘਰਸ਼ ਨਾਲ ਖੜ੍ਹੇ ਹਨ। ਉਨ੍ਹਾਂ ਸਰਕਾਰ ਨੂੰ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਓਮ ਪ੍ਰਕਾਸ਼ ਭੱਟੀ, ਬਿੱਟੂ ਜਾਜਾ, ਬੱਬੀ ਜਾਜਾ, ਬਿੰਦੀ ਅਹੀਆਪੁਰ, ਬਲਬੀਰ ਸਿੰਘ, ਸੋਹਣ ਲਾਲ ਭੱਟੀ, ਗੱਗੀ ਭੱਟੀ, ਤਰਲੋਕ ਸਿੰਘ, ਹਰਮੇਸ਼ ਬੱਸੀ ਜਲਾਲ, ਵਿਜੇ ਪਾਲ, ਸੁਰਜੀਤ ਸਿੰਘ ਡੱਡੀਆਂ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ: ਆਦਮਖੋਰ ਚੋਰ ਦਾ ਕਾਰਾ, ਦੰਦਾਂ ਨਾਲ ਵੱਢ ਦਿੱਤਾ ਏ. ਐੱਸ. ਆਈ. ਦਾ ਕੰਨ


author

shivani attri

Content Editor

Related News