ਲੋਕ ਮਾਰੂ ਨੀਤੀਆਂ ਖ਼ਿਲਾਫ਼ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ 08 ਮਾਰਚ ਨੂੰ ਕੀਤੇ ਜਾਣਗੇ ਰੋਸ ਪ੍ਰਦਰਸ਼ਨ

03/05/2021 3:55:42 PM

ਟਾਂਡਾ ਉੜਮੁੜ (ਪਰਮਜੀਤ ਸਿੰਘ  ਮੋਮੀ)-ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ, ਮਜ਼ਦੂਰ, ਵਪਾਰੀ , ਮੁਲਾਜ਼ਮ, ਦਲਿਤ ਅਤੇ ਵਿਦਿਆਰਥੀ ਵਿਰੋਧੀ ਨੀਤੀਆਂ ਖ਼ਿਲਾਫ਼ ਹਲਕਾ ਉੜਮੁੜ ਟਾਂਡਾ ਦੇ 8 ਮਾਰਚ ਦੇ ਰੋਸ ਪ੍ਰਦਰਸ਼ਨ ਸੰਬੰਧੀ ਵਿਸ਼ੇਸ਼ ਮੀਟਿੰਗ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿੱਚ ਟਾਂਡਾ ਵਿਖੇ ਹੋਈ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਉਤੇ ਹਾਜ਼ਰ ਹੋਈ ਸੀਨੀਅਰ ਲੀਡਰਸ਼ਿਪ ਵਿੱਚ ਬੀਬੀ ਸੁਖਦੇਵ ਕੌਰ ਸੱਲਾਂ ਸੂਬਾ ਮੀਤ ਪ੍ਰਧਾਨ ਸ਼੍ਰੋ. ਅ. ਦ. ਇਸਤਰੀ ਵਿੰਗ,ਕਮਲਜੀਤ ਸਿੰਘ ਕੁਲਾਰ ਕੌਮੀ ਯੂਥ ਆਗੂ  ,ਮਹਿੰਦਰ ਸਿੰਘ ਡੁਮਾਣਾ,ਕੁਲਜੀਤ ਸਿੰਘ ਬਿੱਟੂ ਭੂਲਪੁਰ,ਸਾਬਕਾ ਮੈਂਬਰ ਜ਼ਿਲਾ ਪ੍ਰੀਸ਼ਦ ਸੁਖਵਿੰਦਰ ਸਿੰਘ ਮੂਨਕਾਂ,ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਇਕਬਾਲ ਸਿੰਘ ਜੌਹਲ, ਕੰਵਲਜੀਤ ਸਿੰਘ ਤੁਲੀ, ਡਾ. ਰਾਮਜੀ,ਕੁਲਦੀਪ ਸਿੰਘ ਬੁੱਟਰ, ਮਾਸਟਰ ਨਿਰਮਲ ਸਿੰਘ ਮੱਲ੍ਹੀ, ਰਾਜਿੰਦਰ ਸਿੰਘ ਕਠਾਣਾ ਕਿਸਾਨ ਆਗੂ ਅਮਰੀਕ ਸਿੰਘ ਤੱਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਹਰੇਕ ਵਰਗ ਦੁਖੀ ਹੈ।

ਇਹ ਵੀ ਪੜ੍ਹੋ:  ਕੋਰੋਨਾ ਵੈਕਸੀਨ ਲਈ ਆਏ ਫਰਾਡ ਫੋਨ ਤਾਂ ਹੋ ਜਾਓ ਸਾਵਧਾਨ, ਖ਼ਾਲੀ ਹੋ ਸਕਦੈ ਤੁਹਾਡਾ ਬੈਂਕ ਖ਼ਾਤਾ

ਇਸ ਮੌਕੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਵਰਕਰਾਂ ਨੂੰ ਲਾਮਬੰਦ ਕਰਦੇ ਹੋਏ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ 08 ਮਾਰਚ ਨੂੰ ਸਬ ਤਹਿਸੀਲ ਟਾਂਡਾ ਨੇੜੇ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਵਿੱਚ ਵੱਡੀ ਗਿਣਤੀ ਵਿੱਚ ਵਰਕਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ। ਇਸ ਅਮਰਜੀਤ ਸਿੰਘ ਸਿੱਧੂ ਕੁਲਦੀਪ ਸਿੰਘ ਗੋਂਦਪੁਰ, ਪ੍ਰਭਦੀਪ ਸਿੰਘ ਧਾਮੀ ,ਪ੍ਰਿਥੀਪਾਲ ਸਿੰਘ ਦਾਤਾ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਹੰਗਾਮਾ ਕਰ ਰਹੇ ਅਕਾਲੀ ਵਿਧਾਇਕਾਂ ’ਤੇ ਸਪੀਕਰ ਦੀ ਵੱਡੀ ਕਾਰਵਾਈ, 3 ਦਿਨਾਂ ਲਈ ਕੀਤਾ ਗਿਆ ਮੁਅੱਤਲ


shivani attri

Content Editor

Related News