ਮੋਦੀ ਸਰਕਾਰ ਨੇ ਕਿਸਾਨਾਂ ਨੂੰ ਬਰਬਾਦ ਕਰਨ ’ਚ ਕੋਈ ਕਸਰ ਨਹੀਂ ਛੱਡੀ: ਕਿਸਾਨ ਨੇਤਾ

03/07/2021 11:51:54 AM

ਗੜ੍ਹਦੀਵਾਲਾ (ਜਸਵਿੰਦਰ ਭੱਟੀ)- ਮਾਨਗੜ੍ਹ ਟੋਲ ਪਲਾਜ਼ਾ ਉਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 149ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਸ਼ਨੀਵਾਰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ। 

ਇਹ ਵੀ ਪੜ੍ਹੋ: ਜਲੰਧਰ ’ਚ ਹੋਏ ਟਿੰਕੂ ਕਤਲ ਮਾਮਲੇ ’ਚ ਸਾਹਮਣੇ ਆਈਆਂ ਵੱਡੀਆਂ ਗੱਲਾਂ, ਬੇਖ਼ੌਫ ਹਮਲਾਵਰ ਬੋਲੇ ‘ਲੈ ਲਿਆ ਬਦਲਾ’

ਇਸ ਮੌਕੇ ਹਰਵਿੰਦਰ ਸਿੰਘ ਥੇਦਾ, ਜਤਿੰਦਰ ਸਿੰਘ ਸੱਗਲਾ, ਮਨਜੀਤ ਸਿੰਘ ਖਾਨਪੁਰ, ਮਾਸਟਰ ਗੁਰਚਰਨ ਸਿੰਘ ਕਾਲਰਾਂ, ਅਵਤਾਰ ਸਿੰਘ ਮਾਨਗਡ਼੍ਹ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਦੋਂ ਦੀ ਸੱਤਾ ਵਿੱਚ ਆਈ ਹੈ„, ਇਸ ਨੇ ਪੰਜਾਬ ਦੀ ਕਿਸਾਨੀ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਅਤੇ„ ਨਿਰੰਤਰ ਹੀ ਕਿਸਾਨੀ ਨੂੰ ਢਾਹ ਲਾਉਣ ਦੀ ਕੋਸਕਿੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਪੰਜਾਬ ਦਾ ਕਿਸਾਨ ਸੜਕਾਂ ਤੇ ਸੰਘਰਸ਼ ਕਰਨ ਲਈ ਉਤਰਿਆ ਹੈ, ਇਸ ਦੇ ਪਿੱਛੇ ਕੇਂਦਰ ਦੀ ਮੋਦੀ ਸਰਕਾਰ ਹੀ ਜਹਿੈ ਜਿਨ੍ਹਾਂ ਨੇ ਕਿਸਾਨੀ ਨੂੰ ਰੋਲ ਕੇ ਰੱਖ ਦਿੱਤਾ ਹੈ„ ਅਤੇ ਇਹ ਜੋ ਖੇਤੀ ਵਿਰੋਧੀ ਕਾਲੇ ਕਾਨੂੰਨ ਬਣਾਏ,ਇਸ ਪਿੱਛੇ ਕੇਂਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਪਹਿਲ ਦਿੱਤੀ ਹੈ ਅਤੇ ਕਿਸਾਨੀ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। 

ਇਹ ਵੀ ਪੜ੍ਹੋ: ਸ਼ੱਕੀ ਹਾਲਾਤ ’ਚ ਨੌਜਵਾਨ ਦਾ ਕਤਲ ਕਰਕੇ ਭਾਖੜਾ ਨਹਿਰ ’ਚ ਸੁੱਟੀ ਲਾਸ਼, ਸਰੀਰ ’ਤੇ ਮਿਲੇ ਸੱਟਾਂ ਦੇ ਨਿਸ਼ਾਨ

ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਅੰਨਦਾਤਾ„ ਆਪਣੇ ਹੱਕਾਂ ਦੀ ਰਾਖੀ ਲਈ ਅਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਜੋ ਦਿੱਲੀ ਵਿਖੇ ਸੰਘਰਸ਼ ਕਰ ਰਿਹਾ ਹੈ ਕੇਂਦਰ ਦੀ ਮੋਦੀ ਸਰਕਾਰ ਨੂੰ ਇਸ ਪ੍ਰਤੀ ਸੋਚਦੇ ਹੋਏ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਰੱਦ ਕਰਨੇ ਹੀ ਪੈਣਗੇ,ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਸੰਘਰਸ਼ ਹੋਰ ਤਿੱਖਾ ਹੋ ਜਾਵੇਗਾ ਅਤੇ ਜਿਸ ਦੀ ਪੂਰਨ ਤੌਰ ਤੇ ਜਕਿੇਂਦਰ ਦੀ ਮੋਦੀ ਸਰਕਾਰ ਦੀ ਹੋਵੇਗੀ। 
ਇਸ ਮੌਕੇ ਰਣਜੀਤ ਸਿੰਘ, ਮਹਿੰਦਰ ਸਿੰਘ, ਪੰਜਾਬ ਸਿੰਘ, ਨੰਬਰਦਾਰ ਸੁਖਬੀਰ ਸਿੰਘ ਭਾਨਾ, ਸੁਖਵਿੰਦਰ ਸਿੰਘ, ਮਲਕੀਤ ਸਿੰਘ,ਦਾਰਾ ਸਿੰਘ, ਸੇਵਾ ਸਿੰਘ, ਮਾਸਟਰ ਸਵਰਨ ਸਿੰਘ, ਸੁਰਿੰਦਰ ਸਿੰਘ, ਬਲਦੇਵ ਸਿੰਘ, ਹਰਦੀਪ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ ਭਾਨਾ, ਜਰਨੈਲ ਸਿੰਘ, ਜਗਜੀਤ ਸਿੰਘ, ਹਰਪਾਲ ਸਿੰਘ, ਰਾਜਿੰਦਰ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

ਇਹ ਵੀ ਪੜ੍ਹੋ: ਅਗਵਾ ਮਗਰੋਂ 6 ਸਾਲਾ ਬੱਚੀ ਦਾ ਕਤਲ, ਜੰਗਲ ’ਚ ਲਹੂ-ਲੁਹਾਨ ਹਾਲਤ ’ਚ ਮਿਲੀ ਲਾਸ਼


shivani attri

Content Editor

Related News