ਕਿਸਾਨਾਂ ਦੇ ਹੱਕ ’ਚ ਨਿੱਤਰਿਆ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਡੋਗਰਾਵਾਲ, ਮੋਦੀ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

03/27/2021 5:44:18 PM

ਸੁਲਤਾਨਪੁਰ ਲੋਧੀ (ਸੋਢੀ )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸੀਨੀਅਰ ਮੈਂਬਰ ਜਥੇ ਜਰਨੈਲ ਸਿੰਘ ਡੋਗਰਾਵਾਲ ਆਪਣੇ ਸਾਥੀਆਂ ਸਣੇ ਕਿਸਾਨਾਂ ਦੇ ਹੱਕ ’ਚ ਨਿੱਤਰੇ ਅਤੇ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਜਥੇ ਡੋਗਰਾਵਾਲ ਨਾਲ ਜਥੇ ਗੁਰਦਿਆਲ ਸਿੰਘ ਖਾਲਸਾ ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ , ਸਰਪੰਚ ਜਥੇ ਕੁਲਦੀਪ ਸਿੰਘ ਦੁਰਗਾਪੁਰ , ਕਿਸਾਨ ਆਗੂ ਜਸਮੀਤ ਸਿੰਘ ਦੁਰਗਾਪੁਰ ਆਦਿ ਵੀ ਸਨ , ਜਿਨ੍ਹਾਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਵੱਖ-ਵੱਖ ਕਿਸਾਨ ਜਥੇਬੰਦੀ‍ਆਂ ਵੱਲੋਂ ਸ਼ਹੀਦ ਊਧਮ ਸਿੰਘ ਚੌਕ ਸੁਲਤਾਨਪੁਰ ਲੋਧੀ ਚ ਲਗਾਏ ਰੋਸ ਧਰਨੇ ਚ ਸ਼ਮੂਲੀਅਤ ਕੀਤੀ ਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਰੋਸ ਮੁਜ਼ਾਹਰਾ ਕੀਤਾ ਅਤੇ ਪ੍ਰਧਾਨ ਮੰਤਰੀ ਮੋਦੀ ਮੁਰਦਾਬਾਦ ਦੇ ਨਾਅਰੇ ਲਗਾਏ ।

ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਕੀਤੀ ਖ਼ਾਸ ਅਪੀਲ

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ. ਡੋਗਰਾਵਾਲ ਨੇ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਸੜਕਾਂ ਉਤੇ ਰੁਲਣ ਲਈ ਮਜਬੂਰ ਹੋ ਰਿਹਾ ਪਰ ਕੇਂਦਰ ਦੀ ਮੋਦੀ ਸਰਕਾਰ ਦੇ ਕੰਨ ਉਤੇ ਜੂੰ ਤੱਕ ਨਹੀਂ ਸਰਕ ਰਹੀ, ਜਿਸ ਨੂੰ ਲੈ ਕੇ ਕਿਸਾਨਾਂ ਦਾ ਮੋਦੀ ਸਰਕਾਰ ਖ਼ਿਲਾਫ਼ ਰੋਸ ਹੋਰ ਵਧਦਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਵਿਰੋਧੀ ਕਾਲੇ ਕਾਨੂੰਨ ਲਿਆ ਕੇ ਦੇਸ਼ ਦੇ ਅੰਨਦਾਤੇ ਤੋਂ ਉਸ ਦੇ ਹੱਕ ਖੋਹ ਲੈਣਾ ਚਾਹੁੰਦੀ ਹੈ। ਕਿਸਾਨ ਤੋਂ ਉਸ ਦੀ ਜ਼ਮੀਨ ਦੀ ਮਲਕੀਅਤ ਧੱਕੇ ਨਾਲ ਲੈ ਕੇ ਬਰਬਾਦ ਕਰ ਦੇਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ : ਜਲੰਧਰ ’ਚ ਫਤਿਹ ਗਰੁੱਪ ਦੀ ਦਹਿਸ਼ਤ, ਸ਼ਰੇਆਮ ਪੁਲਸ ਨੂੰ ਇੰਝ ਦਿੱਤੀ ਚੁਣੌਤੀ

ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਕਿਸਾਨ ਨੂੰ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੇ ਗੁਲਾਮ ਬਣਾ ਦੇਣਗੇ। ਜਥੇ ਡੋਗਰਾਵਾਲ , ਜਥੇ ਗੁਰਦਿਆਲ ਸਿੰਘ ਖਾਲਸਾ ਅਤੇ ਸਰਪੰਚ ਕੁਲਦੀਪ ਸਿੰਘ ਦੁਰਗਾਪੁਰ ਨੇ ਕਿਹਾ ਕਿ ਜਿਵੇਂ ਅੰਗਰੇਜ਼ਾਂ ਨੇ ਭਾਰਤ ਨੂੰ ਗੁਲਾਮ ਕਰਕੇ ਰਾਜ ਕਰਕੇ ਦੇਸ਼ ਨੂੰ ਲੁੱਟਿਆ ਸੀ, ਹੁਣ ਇਹੀ ਰਣਨੀਤੀ ਮੋਦੀ ਹਕੂਮਤ ਦੀ ਹੈ, ਜੋ ਇਨ੍ਹਾਂ ਸਰਮਾਏਦਾਰਾਂ ਦੇ ਹੱਥ ਵਿਕੀ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਕੇਂਦਰ ਦੇ ਹੋਰ ਮੰਤਰੀ ਜਿਵੇਂ ਵੱਡੇ ਕਾਰਪੋਰੇਟਰ ਕਹਿ ਰਹੇ ਹਨ ਉਵੇਂ ਹੀ ਕੰਮ ਰਹੇ ਹਨ । ਉਨ੍ਹਾਂ ਕਿਹਾ ਕਿ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਦਿੱਲੀ ਸੰਘਰਸ਼ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾ ਰਹੇ ਹਨ। 

ਇਹ ਵੀ ਪੜ੍ਹੋ : ਮੱਲ੍ਹੀਆਂ ਕਲਾਂ ਵਿਖੇ ਸਵੇਰੇ ਧਰਨੇ ’ਤੇ ਬੈਠਾ ਕਿਸਾਨ, ਸ਼ਾਮੀਂ ਘਰ ਪਰਤਦਿਆਂ ਹੀ ਹੋ ਗਈ ਮੌਤ

ਜਥੇ ਡੋਗਰਾਵਾਲ ਨੇ ਮੰਗ ਕੀਤੀ ਕਿ ਮੋਦੀ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰੇ ਨਹੀਂ ਤਾਂ ਇਸ ਦੇ ਭਿਆਨਕ ਨਤੀਜੇ ਭੁਗਤਣ ਲਈ ਤਿਆਰ ਰਹੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਤਾਂ ਮਹਾਂਪੁਰਸ਼ਾਂ ਵੱਲੋਂ ਜਿੱਥੇ ਵੀ ਕਿਸਾਨ ਰੋਸ ਧਰਨੇ ਦੇ ਰਹੇ ਹਨ , ਉੱਥੇ ਹੀ ਗੁਰੂ ਕੇ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਸਮੇਂ ਸੀਨੀਅਰ ਅਕਾਲੀ ਆਗੂ ਸਰਪੰਚ ਕੁਲਦੀਪ ਸਿੰਘ ਦੁਰਗਾਪੁਰ, ਜਸਮੀਤ ਸਿੰਘ ਦੁਰਗਾਪੁਰ, ਜਸਬੀਰ ਸਿੰਘ ਡੋਗਰਾਵਾਲ ਅਤੇ ਇਲਾਕੇ ਦੇ ਹੋਰ ਕਿਸਾਨਾਂ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ : 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ-ਮਹੱਲੇ ਦੇ ਦੂਜੇ ਪੜਾਅ ਦੀ ਹੋਈ ਸ਼ੁਰੂਆਤ

shivani attri

This news is Content Editor shivani attri