ਕਿਸਾਨਾਂ ਨੂੰ ਸ਼ੰਭੂ ਬਾਰਡਰ ''ਤੇ ਰੋਕਣ ਦੇ ਵਿਰੋਧ ''ਚ ਮੋਦੀ ਸਰਕਾਰ ਦਾ ਪੁਤਲਾ ਸਾੜਿਆ

05/04/2023 5:16:56 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਜੰਤਰ-ਮੰਤਰ ਵਿਖੇ ਰੋਸ ਧਰਨਾ ਦੇ ਰਹੇ ਪਹਿਲਵਾਨਾਂ ਦੇ ਸਮਰਥਨ ਵਿਚ ਦਿੱਲੀ ਜਾ ਰਹੇ ਕਿਸਾਨਾਂ ਨੂੰ ਸ਼ੰਬੂ ਬਾਰਡਰ 'ਤੇ ਰੋਕਣ ਦੇ ਵਿਰੋਧ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਥਾਣਾ ਟਾਂਡਾ ਨਜ਼ਦੀਕ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ।

ਜਥੇਬੰਦੀ ਦੇ ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ ਨੇ ਪੁਤਲਾ ਸਾੜਨ ਸਮੇਂ ਕੇਂਦਰ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ : ਸ. ਪ੍ਰਕਾਸ਼ ਸਿੰਘ ਬਾਦਲ ਦੇ ਭੋਗ ਸਮਾਗਮ ਮੌਕੇ ਭਾਵੁਕ ਹੋਏ ਸੁਖਬੀਰ ਬਾਦਲ, ਪਿਓ ਨੂੰ ਯਾਦ ਕਰ ਕਹੀਆਂ ਇਹ ਗੱਲਾਂ

ਇਸ ਮੌਕੇ ਜ਼ਿਲ੍ਹਾ ਪ੍ਰਧਾਨ  ਪਰਮਜੀਤ ਸਿੰਘ ਭੁਲਾ ਨੇ ਕਿਹਾ ਕਿ ਕੇਂਦਰ ਸਰਕਾਰ ਸੱਤਾ ਦੇ ਜ਼ੋਰ ਨਾਲ ਪਹਿਲਵਾਨਾਂ ਦੀ ਅਵਾਜ ਨੂੰ ਦਬਾਉਣਾ ਚਾਹੁੰਦੀ ਹੈ ਪਰ ਸੱਚਾਈ ਦੀ ਆਵਾਜ਼ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਸਗੋਂ ਪਹਿਲਵਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਹੋਰ ਵੀ ਮਜ਼ਬੂਤ ਹੋ ਕੇ ਉਭਰੇਗਾ। ਇਸ ਮੌਕੇ ਹਰਿਪਾਲ ਸਿੱਧੂ ,ਅਰਵਿੰਦਰ ਸਿੰਘ, ਕੁਲਦੀਪ ਸਿੰਘ ਸਿੱਧੂ, ਜਗਦੀਪ ਸਿੰਘ ਗਿੱਲ, ਰਿੰਕੂ ਝਿੰਗੜ, ਸੰਦੀਪ ਸਿੰਘ ਆਦਿ ਹਾਜ਼ਰ ਸਨ।  

ਇਹ ਵੀ ਪੜ੍ਹੋ : ਅਮਰੀਕਾ ਤੋਂ ਵੱਡੀ ਖ਼ਬਰ, ਕਪੂਰਥਲਾ ਦੇ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ

shivani attri

This news is Content Editor shivani attri