ਪੁਲਵਾਮਾ ਹਮਲੇ ਦੇ ਵਿਰੋਧ ''ਚ ਫੁਟਿਆ ਲੋਕਾਂ ਦਾ ਗੁੱਸਾ, ਸਾੜਿਆ ਪਾਕਿ ਦਾ ਪੁਤਲਾ

02/16/2019 3:27:19 PM

ਦਸੂਹਾ (ਝਾਵਰ)— ਬੀਤੇ ਦਿਨੀਂ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਕਾਫਿਲੇ 'ਤੇ ਕੀਤੇ ਗਏ ਅੱਤਵਾਦੀ ਹਮਲੇ 'ਚ 44 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਪਾਕਿਸਤਾਨ ਖਿਲਾਫ ਲੋਕਾਂ ਦਾ ਗੁੱਸਾ ਫੁਟ ਗਿਆ ਹੈ। ਹਮਲੇ ਦੇ ਵਿਰੋਧ 'ਚ ਦਸੂਹਾ ਵਿਉਪਾਰ ਮੰਡਲ ਵੱਲੋਂ ਪਾਕਿਸਤਾਨ ਦੇ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਹਮਲੇ 'ਚ ਸ਼ਾਮਲ ਅੱਤਵਾਦੀ ਕਾਤਲਾਂ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਅਤੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਵੀ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਹ ਰੋਸ ਪ੍ਰਦਰਸ਼ਨ ਵਪਾਰ ਮੰਡਲ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਅਤੇ ਰਵਿੰਦਰ ਰਵੀ ਦੀ ਅਗਵਾਈ ਹੇਠ ਕੀਤਾ ਗਿਆ।

shivani attri

This news is Content Editor shivani attri