ਸਰਕਾਰ ਖ਼ਿਲਾਫ਼ ਸੜਕਾਂ ''ਤੇ ਆਏ ਪੰਜਾਬ ਰੋਡਵੇਜ਼ ਦੇ ਕਾਮੇ, ਪਿੱਟ ਸਿਆਪਾ ਕਰ ਦਿੱਤੀ ਇਹ ਚਿਤਾਵਨੀ

08/07/2020 2:46:47 PM

ਰੂਪਨਗਰ (ਸੱਜਣ ਸੈਣੀ)— ਪੰਜਾਬ ਰੋਡਵੇਜ ਮਹਿਕਮੇ ਵੱਲੋਂ ਕੋਰੋਨਾ ਲਾਗ ਦੀ ਬੀਮਾਰੀ ਦਾ ਹਵਾਲਾ ਦਿੰਦੇ ਹੋਏ ਡਰਾਈਵਰਾਂ ਅਤੇ ਕੰਡਕਟਰਾਂ ਦੀ ਤਨਖ਼ਾਹ 'ਚੋਂ 25 ਫੀਸਦੀ ਕਟੌਤੀ ਦੇ ਜਾਰੀ ਕੀਤੇ ਹੁਕਮਾਂ ਖ਼ਿਲਾਫ਼ ਪੰਜਾਬ ਰੋਡਵੇਜ ਰੂਪਨਗਰ ਡਿਪੂ ਵਿਖੇ ਪੰਜਾਬ ਰੋਡਵੇਜ, ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।  ਮੁਲਾਜਮਾਂ ਵੱਲੋਂ ਕਾਲੇ ਕਪੜੇ ਪਾ ਕੇ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਵੀ ਫੁਕਿਆ।
ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ: ਖਾਲੀ ਪਲਾਟ 'ਚੋਂ ਮਿਲਿਆ ਨਵਜੰਮਿਆ ਬੱਚਾ, ਹਾਲਤ ਵੇਖ ਡਾਕਟਰ ਵੀ ਹੈਰਾਨ

PunjabKesari

ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਸਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਉਹ ਆਪਣੀ ਜਾਨ ਦੀ ਪਰਵਾਰ ਕੀਤੇ ਬਿਨਾਂ ਲਗਾਤਾਰ ਡਿਊਟੀਆਂ ਨਿਭਾ ਰਹੇ ਹਨ। ਇਸ ਦੌਰਾਨ ਉਨ੍ਹਾਂ ਦੇ ਕਈ ਸਾਥੀਆਂ ਨੂੰ ਕੋਰੋਨਾ ਵੀ ਹੋਇਆ ਪਰ ਸਰਕਾਰ ਅਤੇ ਮਹਿਕਮੇ ਵੱਲੋਂ ਉਨ੍ਹਾਂ ਦਾ ਸਨਮਾਨ ਕਰਨ ਦੀ ਬਜਾਏ ਉਨ੍ਹਾ•ਨੂੰ ਮਿਲ ਰਹੀ 10-12 ਹਜ਼ਾਰ ਤਨਖ਼ਾਹ 'ਚੋਂ ਵੀ 25 ਫੀਸਦੀ ਤਨਖਾਹ ਕਟੌਤੀ ਦੇ ਨਾਦਰਸ਼ਾਹੀ ਹੁਕਮ ਜਾਰੀ ਕਰਕੇ ਧੱਕਾ ਕੀਤਾ ਜਾ ਰਿਹਾ ਹੈ। ਧਰਨਾ ਕਾਰੀਆਂ ਨੇ ਸਰਕਾਰ ਅਤੇ ਮੈਨੇਜਮੈਂਟ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਤਨਖ਼ਾਹਾਂ 'ਚੋਂ ਕਟੌਤੀ ਦੇ ਫੈਸਲੇ ਨੂੰ ਵਾਪਸ ਨਾ ਲਿਆ ਤਾਂ ਉਹ 11 ਅਗਸਤ ਨੂੰ ਸਰਕਾਰ ਅਤੇ ਮੈਨੇਜਮੈਂਟ ਦੇ ਅਰਥੀ ਫੂਕ ਮੁਜਾਹਰੇ ਕਰਨਗੇ।

ਇਹ ਵੀ ਪੜ੍ਹੋ: ਸੁਸਰੀ ਵਾਲੇ ਗੋਲ-ਗੱਪੇ ਖਿਲਾਉਣ 'ਤੇ ਜਮ ਕੇ ਹੋਇਆ ਹੰਗਾਮਾ, ਵੀਡੀਓ ਹੋਈ ਵਾਇਰਲ

PunjabKesari

ਜ਼ਿਕਰਯੋਗ ਹੈ ਕਿ ਜਿਸ ਤਰ੍ਹਾਂ ਅਜ ਲਗਭਗ ਹਰ ਸਰਕਾਰੀ ਮਹਿਕਮੇ ਦੇ ਮੁਲਾਜ਼ਮ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਮੁਲਾਜ਼ਮ ਵਿਰੋਧੀ ਨੀਤੀਆਂ ਦੱਸ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਜਕੇਰ ਇਹੋ ਹਾਲ ਰਿਹਾ ਤਾਂ ਕਰੀਬ ਡੇਢ ਸਾਲ ਤੱਕ ਪੰਜਾਬ ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੇ ਵੋਟ ਬੈਂਕ ਦਾ ਵੱਡਾ ਨੁਕਸਾਨ ਹੋ ਸਕਦਾ ਹੈ ।
ਇਹ ਵੀ ਪੜ੍ਹੋ: ਜ਼ਿਲ੍ਹਾ ਜਲੰਧਰ 'ਚ ਕਾਂਗਰਸ ਦੀ ਪ੍ਰਧਾਨ ਬੀਬੀ ਸਣੇ 44 ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ, ਦੋ ਮਰੀਜ਼ਾਂ ਦੀ ਹੋਈ ਮੌਤ
ਇਹ ਵੀ ਪੜ੍ਹੋ:ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ


shivani attri

Content Editor

Related News