ਐੱਸ.ਸੀ/ਬੀ.ਸੀ. ਵਰਗ ਦੀਆਂ ਮੰਗਾਂ ਸਬੰਧੀ ਵਿਧਾਇਕ ਬਾਵਾ ਹੈਨਰੀ ਨੂੰ ਸੌਂਪਿਆ ਮੰਗ ਪੱਤਰ

06/14/2021 3:07:11 PM

ਜਲੰਧਰ (ਸੋਨੂੰ)— ਜਲੰਧਰ ਵਿਚ ਅੱਜ ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ.ਸੀ/ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਦੇ ਮੈਂਬਰਾਂ ਨੇ ਵਿਧਾਇਕ ਬਾਵਾ ਹੈਨਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਇਕ ਮੰਗ ਪੱਤਰ ਨੇ ਦਿੱਤਾ ਗਿਆ। ਫੈੱਡਰੇਸ਼ਨ ਨੇ ਕਿਹਾ ਕਿ ਐੱਸ.ਸੀ/ਬੀ.ਸੀ. ਵਰਗ ਦੀਆਂ ਮੰਗਾਂ ਨੂੰ ਸਰਕਾਰ ਅਣਦੇਖਿਆ ਕਰ ਰਹੀ ਹੈ। ਇਸ ਦੌਰਾਨ ਬਾਵਾ ਹੈਨਰੀ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਸੁਣਿਆ ਅਤੇ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ। 

ਇਹ ਵੀ ਪੜ੍ਹੋ: ਆਸਾਮ-ਚੀਨ ਬਾਰਡਰ ’ਤੇ ਡਿਊਟੀ ਦੌਰਾਨ ਨੂਰਪੁਰਬੇਦੀ ਦੇ ਨੌਜਵਾਨ ਸੈਨਿਕ ਦੀ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ

PunjabKesari

ਫੈੱਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜੱਸੀ ਨੇ ਕਿਹਾ ਕਿ ਸਾਡੀ ਸਟੇਟ ਕਮੇਟੀ ’ਚ ਫ਼ੈਸਲਾ ਹੋਇਆ ਸੀ ਕਿ ਮੰਗਾਂ ਦੇ ਸਬੰਧ ’ਚ ਮੰਗ ਪੱਤਰ ਸਾਰੇ ਵਿਧਾਇਕਾਂ ਨੂੰ ਦਿੱਤੇ ਜਾਣਗੇ ਅਤੇ ਇਨ੍ਹਾਂ ਨੂੰ ਅਸੀਂ ਰੋਸ ਪੱਤਰ ਕਹਿ ਰਹੇ ਹਾਂ। ਸਾਡੀਆਂ ਮੰਗਾਂ ਹਨ ਕਿ ਦਲਿਤ ਵਿਰੋਧੀ ਕਾਨੂੰਨਾਂ, ਰਾਖਵਾਂਕਰਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਅਤੇ 22 ਲੱਖ ਵਿਦਿਆਰਥੀਆਂ ਦੇ ਵਜ਼ੀਫੇ ਦਿਵਾਉਣਾ। ਉਨ੍ਹਾਂ ਕਿਹਾ ਕਿ ਦਲਿਤ ਵਰਗ ’ਚ ਪੰਜਾਬ ਸਰਕਾਰ ਦੇ ਪ੍ਰਤੀ ਬਹੁਤ ਰੋਸ ਹੈ ਕਿ ਸਾਢੇ ਚਾਰ ਸਾਲਾਂ ਤੋਂ ਸਾਡੇ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ। ਇਸ ਮੌਕੇ ਵਿਧਾਇਕ ਹੈਨਰੀ ਨੇ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਹੀ ਮੁੱਖ ਮੰਤਰੀ ਤੱਕ ਪਹੁੰਚਾਇਆ ਜਾਵੇਗਾ ਅਤੇ ਇਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨਿਆ ਜਾਵੇਗਾ। 

ਇਹ ਵੀ ਪੜ੍ਹੋ: ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਜਵਾਨ ਪੁੱਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News