ਪੰਜਾਬ ਕੇਸਰੀ ਦੀ ਆਵਾਜ਼ ਦਬਾਉਣ ਤੇ DM ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Wednesday, Mar 25, 2026 - 05:00 PM (IST)

ਪੰਜਾਬ ਕੇਸਰੀ ਦੀ ਆਵਾਜ਼ ਦਬਾਉਣ ਤੇ DM ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਹਾਜੀਪੁਰ (ਜੋਸ਼ੀ)- ਪੰਜਾਬ ਸਰਕਾਰ ਵੱਲੋਂ ਕਥਿਤ ਤੌਰ 'ਤੇ ਮੀਡੀਆ ਅਦਾਰੇ 'ਪੰਜਾਬ ਕੇਸਰੀ' ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਤੇ ਸਰਕਾਰੀ ਮੰਤਰੀ ਦੀ ਕਥਿਤ ਪ੍ਰਤਾੜਨਾ ਤੋਂ ਤੰਗ ਆ ਕੇ ਇਕ ਡੀ. ਐੱਮ. ਗਗਨਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਵਿਰੋਧ ਵਿੱਚ ਅੱਜ ਇਲਾਕੇ 'ਚ ਭਾਰੀ ਰੋਸ ਵੇਖਣ ਨੂੰ ਮਿਲਿਆ। 

ਇਸ ਘਟਨਾ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਨੇਤਾ ਅਤੇ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਪ੍ਰਧਾਨ ਕਿਰਪਾਲ ਸਿੰਘ ਗੇਰਾ ਦੀ ਅਗਵਾਈ ਹੇਠ ਪਿੰਡ ਗੇਰਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁੱਤਲਾ ਫੂਕਿਆ ਗਿਆ ਅਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੋਸ ਪ੍ਰਦਰਸ਼ਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਕਿਰਪਾਲ ਸਿੰਘ ਗੇਰਾ, ਟਕਸਾਲੀ ਆਗੂ ਲਖਵਿੰਦਰ ਸਿੰਘ ਟਿੰਮੀ, ਸਰਪੰਚ ਗੁਰਦੀਪ ਸਿੰਘ ਕਾਲਾ ਅਤੇ ਸਰਕਲ ਪ੍ਰਧਾਨ ਗੁਰਦਿਆਲ ਸਿੰਘ ਉਲਾਹਾ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ। 

ਇਹ ਵੀ ਪੜ੍ਹੋ: Punjab: ਗੈਸ ਤੋਂ ਬਾਅਦ ਹੁਣ ਤੇਲ ਦੀ ਕਿੱਲਤ ਸ਼ੁਰੂ! ਪੈਟਰੋਲ ਪੰਪ ਹੋਏ ਡਰਾਈ, ਵਿਕਰੀ ਬੰਦ

ਆਗੂਆਂ ਨੇ ਦੋਸ਼ ਲਾਇਆ ਕਿ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ
ਸਰਕਾਰ ਲੋਕਤੰਤਰ ਦੇ ਚੌਥੇ ਥੰਮ੍ਹ 'ਪੰਜਾਬ ਕੇਸਰੀ' ਦੀ ਆਵਾਜ਼ ਨੂੰ ਜਬਰੀ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਦੇ ਮੰਤਰੀਆਂ ਵੱਲੋਂ ਅਧਿਕਾਰੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਇਕ ਡੀ. ਐੱਮ. ਨੂੰ ਖ਼ੁਦਕੁਸ਼ੀ ਵਰਗਾ ਖ਼ੌਫ਼ਨਾਕ ਕਦਮ ਚੁੱਕਣਾ ਪਿਆ। ਬੁਲਾਰਿਆਂ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ। ਅਕਾਲੀ ਦਲ ਦੇ ਆਗੂਆਂ ਨੇ ਮੰਗ ਕੀਤੀ ਕਿ ਨੈਤਿਕਤਾ ਦੇ ਆਧਾਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਮੌਕੇ ਤੇ ਗੁਰਮੀਤ ਸਿੰਘ,ਰਾਮ ਦਸ, ਸੇਵਾ ਸਿੰਘ, ਕੁਲਦੀਪ ਸਿੰਘ, ਸੂਰਤ ਸਿੰਘ,ਸੁਖਦੇਵ ਸਿੰਘ ਠੇਕੇਦਾਰ,ਪਟਵਾਰੀ ਸੁਰਜੀਤ ਸਿੰਘ, ਰਾਜਵਿੰਦਰ ਕੌਰ, ਸੁਖਚੈਲ ਸਿੰਘ ਸਰਕਲ ਪ੍ਰਧਾਨ, ਕੁਲਦੀਪ ਕੌਰ ਅਤੇ ਗੁਰਨਾਮ ਸਿੰਘ ਦੇ ਇਲਾਵਾ ਭਾਰੀ ਗਿਣਤੀ ’ਚ ਅਕਾਲੀ ਵਰਕਰ ਹਾਜ਼ਰ ਸਨ ।

ਇਹ ਵੀ ਪੜ੍ਹੋ: ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM ਮਾਨ ਨੂੰ ਕਿਹਾ ਦਿੱਲੀ ਦਾ ‘ਪਾਇਲਟ’

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News