ਰਵਨੀਤ ਬਿੱਟੂ ਤੇ ਹਰਦੀਪ ਪੁਰੀ ਖ਼ਿਲਾਫ਼ ਕਾਰਵਾਈ ਕਰਨ ਨੂੰ ਲੈ ਕੇ ਮੰਗ ਪੱਤਰ ਦਿੱਤਾ

06/21/2021 5:55:27 PM

ਗੜ੍ਹਦੀਵਾਲਾ (ਜਤਿੰਦਰ)- ਗੜ੍ਹਦੀਵਾਲਾ ਵਿਖੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵੱਲੋਂ ਹਲਕਾ ਉੜਮੁੜ ਟਾਂਡਾ ਦੇ ਪ੍ਰਧਾਨ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਬੀਤੇ ਦਿਨੀਂ ਕਾਂਗਰਸੀ ਪਾਰਲੀਮੈਂਟ ਮੈਂਬਰ ਰਵਨੀਤ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ਦੇ ਮਾਮਲੇ 'ਚ ਦੋਨਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਥਾਣਾ ਗੜ੍ਹਦੀਵਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ਬਲਜੀਤ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। 

ਇਹ ਵੀ ਪੜ੍ਹੋ: ਜਨਮਦਿਨ ਦਾ ਕੇਕ ਕੱਟਣ ਜਾ ਰਿਹਾ ਸੀ ਸੁਖਮੀਤ, ਇਹ ਨਹੀਂ ਸੀ ਪਤਾ ਕਿ ਮੌਤ ਪਾ ਲਵੇਗੀ ਘੇਰਾ, ਰੇਕੀ ਤੋਂ ਬਾਅਦ ਹੋਇਆ ਕਤਲ

ਇਸ ਮੌਕੇ ਬਸਪਾ ਹਲਕਾ ਪ੍ਰਧਾਨ ਡਾਕਟਰ ਜਸਪਾਲ ਸਿੰਘ ਅਤੇ ਹੋਰਨਾਂ ਨੇ ਮੰਗ ਪੱਤਰ ਵਿਚ ਕਿਹਾ ਕਿ ਇਨਾਂ ਦੋਵਾਂ ਨੇਤਾਵਾਂ ਵੱਲੋਂ ਪਵਿੱਤਰ ਅਤੇ ਅਪਵਿੱਤਰ ਦਾ ਮੁੱਦਾ ਖੜ੍ਹਾ ਕੀਤਾ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ, ਜੋ ਕਿ ਸਦੀਆਂ ਤੋਂ ਲਤਾੜੇ ਲੋਕਾਂ ਦੀ ਨੁਮਾਇੰਦਗੀ ਕਰਦੀ ਆ ਰਹੀ ਹੈ ਅਤੇ ਜਿਨ੍ਹਾਂ ਨੂੰ ਪਹਿਲਾਂ ਵੀ ਅਛੂਤ ਐਲਾਨਿਆ ਗਿਆ ਸੀ, ਉਨ੍ਹਾਂ ਨੂੰ ਮੁੜ ਅਜਿਹਾ ਐਲਾਨਣ ਦੀ ਕੋਸ਼ਿਸ਼ ਕੀਤੀ ਹੈ। ਜਦਕਿ ਗੁਰੂ ਸਾਹਿਬਾਨ ਨੇ ਇਨ੍ਹਾਂ ਸਦੀਆਂ ਤੋਂ ਲਤਾੜੇ ਲੋਕਾਂ ਨੂੰ ਹੀ ਸਿੱਖੀ ਦੇ ਰਾਹੀਂ ਮਾਣ ਬਖਸ਼ਿਆ ਸੀ ਅਤੇ ਜਾਤ-ਪਾਤ ਦਾ ਖ਼ਾਤਮਾ ਕੀਤਾ ਸੀ। ਚਮਕੌਰ ਦੀ ਗੜੀ ਵਿੱਚ ਇਨ੍ਹਾਂ ਲਤਾੜੇ ਲੋਕਾਂ ਨੂੰ ਕਲਗੀ ਦੇ ਕੇ ਮਾਣ ਬਖਸ਼ਿਆ ਸੀ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸ਼ਮੇਸ਼ ਪਿਤਾ ਨੇ ਇਨ੍ਹਾਂ ਨੂੰ ਰੰਘਰੇਟੇ ਗੁਰੂ ਕੇ ਬੇਟੇ ਦਾ ਵੀ ਮਾਣ ਦਿੱਤਾ ਸੀ।

ਇਹ ਵੀ ਪੜ੍ਹੋ: ਜਲੰਧਰ: ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰੇ ਗਏ ਸੁਖਮੀਤ ਡਿਪਟੀ ਦਾ ਹੋਇਆ ਅੰਤਿਮ ਸੰਸਕਾਰ (ਤਸਵੀਰਾਂ)

ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭਾਜਪਾ ਦੇ ਇਨ੍ਹਾਂ ਲੀਡਰਾਂ ਵਲੋਂ ਸਦੀਆਂ ਤੋਂ ਲਤਾੜੇ ਲੋਕਾਂ ਨੂੰ ਅਪਮਾਨਤ ਕਰਨ ਵਾਲੇ ਬਿਆਨ ਦੇ ਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਗਈ। ਇਸ ਨੂੰ ਲੈ ਕੇ ਖਾਸ ਕਰਕੇ ਅਨੁਸੂਚਿਤ ਜਾਤੀ ਵਰਗਾਂ ਦੇ ਲੋਕਾਂ ਵਿੱਚ ਕਾਫ਼ੀ ਰੋਸ ਹੈ। ਇਸ ਕਰਕੇ ਪੰਜਾਬ ਦੇ ਮਾਹੌਲ ਨੂੰ ਵੇਖਦੇ ਹੋਏ ਇਨ੍ਹਾਂ ਆਗੂਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਕੀਤੀ ਜਾਵੇ। 
ਇਸ ਮੌਕੇ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਕਿਸਾਨ ਵਿੰਗ ਪ੍ਰਧਾਨ ਇਕਬਾਲ ਸਿੰਘ ਜੌਹਲ, ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਡੀ ਬੁੱਟਰ, ਸ਼ੁਭਮ ਸਹੋਤਾ, ਸ਼ੈਂਕੀ ਕਲਿਆਣ, ਵਿਵੇਕ ਗੁਪਤਾ, ਪਟੇਲ ਸਿੰਘ,ਨਰਿੰਦਰ ਸਿੰਘ, ਸੁਰਿੰਦਰ ਸਿੰਘ, ਨਰਿੰਦਰ ਸਿੰਘ, ਸੁਖਦੇਵ ਸਿੰਘ, ਜਸਵੀਰ ਸਿੰਘ ਰਾਹੀ, ਕੁਲਦੀਪ ਸਿੰਘ ਬਿੱਟੂ, ਗੁਰਦੀਪ ਸਿੰਘ, ਕਮਲਜੀਤ ਸਿੰਘ, ਉਕਾਰ ਸਿੰਘ, ਚਮਨ ਲਾਲ, ਰਤਨ ਸਿੰਘ, ਕੁਲਵਿੰਦਰ ਸਿੰਘ, ਬਲਵੀਰ ਸਿਘ, ਸਾਹਿਲ, ਰੋਹਿਤ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ, ਰਤਨ ਲਾਲ, ਚਮਨ ਲਾਲ ਤੱਖੀ, ਓਂਕਾਰ ਸਿੰਘ, ਬਲਵੀਰ ਸਿੰਘ, ਕੇਅਰ ਸਿੰਘ, ਗੁਰਦੀਪ ਸਿੰਘ ਆਦਿ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ:  ਤਰਸ ਦੇ ਆਧਾਰ 'ਤੇ ਨੌਕਰੀਆਂ ਦਾ ਮੁੱਦਾ ਭਖਣ ਮਗਰੋਂ ਪ੍ਰਤਾਪ ਬਾਜਵਾ ਦੀ ਵਿਧਾਇਕਾਂ ਨੂੰ ਸਲਾਹ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

shivani attri

This news is Content Editor shivani attri