ਪੈਗੰਬਰ ਮੁਹੰਮਦ ਸਾਹਿਬ ਵਿਰੁੱਧ ਭੱਦੀ ਟਿੱਪਣੀ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ, ਪੁਤਲਾ ਫੂਕਿਆ

06/11/2022 11:27:50 AM

ਜਲੰਧਰ (ਅਲੀ)– ਇਸਲਾਮ ਦੇ ਪੈਗੰਬਰ ਹਜ਼ਰਤ ਮੁਹੰਮਦ ਸਾਹਿਬ ਦੀ ਸ਼ਾਨ ਵਿਚ ਭੱਦੀ ਟਿੱਪਣੀ ਕੀਤੇ ਜਾਣ ਵਿਰੁੱਧ ਮਹਾਨਗਰ ਜਲੰਧਰ ਵਿਚ ਕਈ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਗੁਲਾਬ ਦੇਵੀ ਸਥਿਤ ਈਦਗਾਹ ਮਸਜਿਦ ਦੇ ਪ੍ਰਧਾਨ ਨਈਮ ਖਾਨ ਦੀ ਅਗਵਾਈ ਵਿਚ ਜੁੰਮੇ ਦੀ ਨਮਾਜ਼ ਤੋਂ ਬਾਅਦ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਨੂਪੁਰ ਸ਼ਰਮਾ ਅਤੇ ਨਵੀਨ ਜਿੰਦਲ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਨਈਮ ਖਾਨ ਨੇ ਪੈਗੰਬਰ ਮੁਹੰਮਦ ਸਾਹਿਬ ਵਿਰੁੱਧ ਭੱਦੀ ਟਿੱਪਣੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦੁਨੀਆ ਦਾ ਹਰੇਕ ਮੁਸਲਮਾਨ ਹਜ਼ਰਤ ਮੁਹੰਮਦ ਸਾਹਿਬ ਨਾਲ ਪਿਆਰ ਕਰਦਾ ਹੈ। ਉਨ੍ਹਾਂ ਦੀ ਸ਼ਾਨ ਖ਼ਿਲਾਫ਼ ਇਕ ਸ਼ਬਦ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਉਕਤ ਭੱਦੀ ਟਿੱਪਣੀ ਕਰਨ ਵਾਲੇ ਦੋਵਾਂ ਭਾਜਪਾ ਆਗੂਆਂ ਦੀ ਮੁਅੱਤਲੀ ਨਾਲ ਕੰਮ ਨਹੀਂ ਚੱਲੇਗਾ, ਸਗੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ, ਨਹੀਂ ਤਾਂ ਅਸੀਂ ਜੇਲ੍ਹ ਭੇਜੋ ਅੰਦੋਲਨ ਸ਼ੁਰੂ ਕਰਾਂਗੇ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਧਾਰਮਿਕ ਭਾਵਨਾਵਾਂ ਭੜਕਾਉਣ ਵਾਲਿਆਂ ਨੂੰ ਕੀਤਾ ਜਾਵੇ ਗ੍ਰਿਫ਼ਤਾਰ : ਨਾਸਿਰ ਸਲਮਾਨੀ
ਹਜ਼ਰਤ ਮੁਹੰਮਦ ਸਾਹਿਬ ਖ਼ਿਲਾਫ਼ ਭੱਦੀ ਟਿੱਪਣੀ ਕੀਤੇ ਜਾਣ ਵਿਰੁੱਧ ਸਲਮਾਨੀਆ ਮਸਜਿਦ ਦੇ ਦਾਨਿਸ਼ਮੰਦਾਂ ਵਿਚ ਕਾਂਗਰਸੀ ਆਗੂ ਨਾਸਿਰ ਹਸਨ ਸਲਮਾਨੀ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਸ਼ਹਿਜ਼ਾਦ ਸਲਮਾਨੀ, ਸਲਮਾਨ ਸਲਮਾਨੀ, ਇਸਲਾਮ ਸਲਮਾਨੀ, ਜੈਨੁਲ, ਸ਼ਕੀਲ ਸਲਮਾਨੀ, ਇਰਸ਼ਾਦ, ਮੁਸਤਕੀਮ ਅਤੇ ਸਿਕੰਦਰ ਨੇ ਸ਼ਾਮਲ ਹੋ ਕੇ ਨੂਪੁਰ ਸ਼ਰਮਾ ਅਤੇ ਨਵੀਨ ਜਿੰਦਲ ਖ਼ਿਲਾਫ਼ ਪ੍ਰਦਰਸ਼ਨ ਕੀਤਾ।

ਨਾਸਿਰ ਹਸਨ ਸਲਮਾਨੀ ਨੇਕਿਹਾ ਕਿ ਮੋਦੀ ਸਰਕਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਦੀ ਬਜਾਏ ਦੇਸ਼ ਭਰ ਪ੍ਰਦਰਸ਼ਨ ਕਰ ਰਹੇ ਮੁਸਲਮਾਨਾਂ ਨੂੰ ਜੇਲ੍ਹਾਂ ਵਿਚ ਡੱਕ ਰਹੀ ਜੋ ਕਿ ਲੋਕਤੰਤਰ ਦੀ ਭਾਵਨਾ ਦੇ ਖ਼ਿਲਾਫ਼ ਹੈ। ਭਾਜਪਾ ਵੱਲੋਂ ਮੁਸਲਮਾਨਾਂ ਦੀਆਂ ਧਾਰਮਿਕ ਭਾਵਨਾਵਾਂ ਹਮੇਸ਼ਾ ਭੜਕਾਈਆਂ ਗਈਆਂ ਹਨ ਅਤੇ ਅਸੀਂ ਕਾਨੂੰਨ ਦਾ ਪਾਲਣ ਕਰਦੇ ਆਏ ਹਾਂ ਪਰ ਆਪਣੇ ਨਬੀ ਦੀ ਸ਼ਾਨ ਵਿਚ ਭੱਦੀਆਂ ਟਿੱਪਣੀਆਂ ਬਰਦਾਸ਼ਤ ਨਹੀਂ ਕਰਾਂਗੇ। ਨਾਸਿਰ ਸਲਮਾਨੀ ਨੇ ਏ. ਸੀ. ਪੀ. ਵੈਸਟ ਕਰਨਵੀਰ ਸਿੰਘ ਸੰਧੂ ਨੂੰ ਰਾਸ਼ਟਰਪਤੀ ਦੇ ਨਾਂ ਮੰਗ-ਪੱਤਰ ਦਿੰਦਿਆਂ ਕਿਹਾ ਕਿ ਨੂਪੁਰ ਸ਼ਰਮਾ ਅਤੇ ਨਵੀਨ ਜਿੰਦਲ, ਜਿਨ੍ਹਾਂ ਨੂੰ ਪਾਰਟੀ ਨੇ ਬੁਲਾਰੇ ਦੇ ਅਹੁਦੇ ਤੋਂ ਹਟਾ ਦਿੱਤਾ ਹੈ, ਨੂੰ ਗ੍ਰਿਫ਼ਤਾਰ ਕਰ ਕੇ ਜੇਲ ਭੇਜਿਆ ਜਾਵੇ।

ਇਹ ਵੀ ਪੜ੍ਹੋ: ਜਲੰਧਰ ਦੇ ਪ੍ਰਾਈਵੇਟ ਸਕੂਲਾਂ ਵਿਰੁੱਧ ਜ਼ਿਲ੍ਹਾ ਰੈਗੂਲੇਟਰੀ ਬਾਡੀ ਦੀ ਵੱਡੀ ਕਾਰਵਾਈ, ਜਾਰੀ ਕੀਤਾ ਨੋਟਿਸ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri