ਪੁਲਸ ਦੀ ਢਿੱਲੀ ਕਾਰਵਾਈ ਤੋਂ ਦੁਖੀ ਹੋ ਪ੍ਰਦਰਸ਼ਨਕਾਰੀਆਂ ਨੇ ਜਲੰਧਰ-ਨਕੋਦਰ ਨੈਸ਼ਨਲ ਹਾਈਵੇਅ ''ਤੇ ਦਿੱਤਾ ਧਰਨਾ

Monday, Aug 08, 2022 - 02:52 PM (IST)

ਪੁਲਸ ਦੀ ਢਿੱਲੀ ਕਾਰਵਾਈ ਤੋਂ ਦੁਖੀ ਹੋ ਪ੍ਰਦਰਸ਼ਨਕਾਰੀਆਂ ਨੇ ਜਲੰਧਰ-ਨਕੋਦਰ ਨੈਸ਼ਨਲ ਹਾਈਵੇਅ ''ਤੇ ਦਿੱਤਾ ਧਰਨਾ

ਜਲੰਧਰ/ਲਾਂਬੜਾ (ਮਾਹੀ, ਸੁਨੀਲ)- ਲਾਂਬੜਾ ਪੁਲਸ ਦੀ ਢਿੱਲੀ ਕਾਰਵਾਈ ਤੋਂ ਦੁਖ਼ੀ ਹੋ ਕੇ ਗਊਸ਼ਾਲਾ ਲਾਂਬੜਾ ਦੇ ਪ੍ਰਬੰਧਕ ਅਭਿਸ਼ੇਕ ਬਖਸ਼ੀ ਨੇ ਸਾਥੀਆਂ ਸਮੇਤ ਜਲੰਧਰ-ਨਕੋਦਰ ਨੈਸ਼ਨਲ ਹਾਈਵੇਅ ’ਤੇ ਧਰਨਾ ਦੇ ਕੇ 1 ਘੰਟੇ ਤੱਕ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਧਰਨੇ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਕਰਤਾਰਪੁਰ ਸੁਰਿੰਦਰਪਾਲ ਧੋਗੜੀ, ਲਾਂਬੜਾ ਥਾਣੇ ਦੇ ਐੱਸ. ਐੱਚ. ਓ. ਅਮਨ ਸੈਣੀ, ਰਮਨਦੀਪ ਐੱਸ. ਐੱਚ. ਓ. ਕਰਤਾਰਪੁਰ, ਐੱਸ. ਐੱਚ. ਓ. ਮਕਸੂਦਾਂ ਮਨਜੀਤ ਸਿੰਘ ਆਪਣੀਆਂ ਪੁਲਸ ਪਾਰਟੀਆਂ ਸਮੇਤ ਧਰਨੇ ਵਾਲੀ ਥਾਂ ’ਤੇ ਪਹੁੰਚੇ।

ਅਭਿਸ਼ੇਕ ਬਖਸ਼ੀ ਨੇ ਦੱਸਿਆ ਕਿ ਲਾਂਬੜਾ ਸਥਿਤ ਗਊਸ਼ਾਲਾ ਨੇੜੇ ਕੁਝ ਸਥਾਨਕ ਲੋਕਾਂ ਵੱਲੋਂ ਨਾਜਾਇਜ਼ ਮਾਈਨਿੰਗ ਕਰਦੇ ਹੋਏ ਮਿੱਟੀ ਚੁੱਕ ਦਿੱਤੀ ਗਈ ਹੈ, ਜਿਸ ਦੀ ਸ਼ਿਕਾਇਤ ਲਾਂਬੜਾ ਪੁਲਸ ਨੂੰ ਕਾਫੀ ਸਮਾਂ ਪਹਿਲਾਂ ਦਿੱਤੀ ਗਈ ਸੀ। ਲਾਂਬੜਾ ਪੁਲਸ ਨੇ ਸ਼ਿਕਾਇਤ ਦੇਣ ਦੇ ਬਾਵਜੂਦ ਉਪਰੋਕਤ ਵਿਅਕਤੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਸ ਵੱਲੋਂ ਦਿੱਤੀਆਂ ਗਈਆਂ ਹੋਰ ਕਈ ਮਾਮਲਿਆਂ ’ਚ ਸ਼ਿਕਾਇਤਾਂ ਨੂੰ ਵੀ ਅਕਸਰ ਅਣਗੌਲਿਆ ਕਰ ਦਿੱਤਾ ਜਾਂਦਾ ਹੈ। ਇਸ ਕਾਰਨ ਉਨ੍ਹਾਂ ਨੂੰ ਅੱਜ ਜਲੰਧਰ-ਨਕੋਦਰ ਰੋਡ ਜਾਮ ਕਰਨ ਲਈ ਮਜਬੂਰ ਹੋਣਾ ਪਿਆ। ਬਖਸ਼ੀ ਨੇ ਕਿਹਾ ਕਿ ਜੇਕਰ ਉਸ ਨੂੰ ਇਨਸਾਫ ਨਹੀਂ ਦਿਵਾਇਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੰਦੇ ਹੋਏ ਪੀਏਪੀ ਚੌਕ ਜਾਮ ਕਾਰਨ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪੁਲਸ ਅਤੇ ਧਰਨਾਕਾਰੀਆਂ ਦਰਮਿਆਨ ਕਰੀਬ ਅੱਧਾ ਘੰਟਾ ਚੱਲੀ ਗੱਲਬਾਤ ਤੋਂ ਬਾਅਦ ਆਪਸੀ ਸਹਿਮਤੀ ਨਾਲ ਧਰਨਾ ਚੁੱਕਿਆ ਗਿਆ ਤੇ ਜਾਮ ਸ਼ਾਂਤ ਕੀਤਾ ਗਿਆ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਟੋਲ ਪਲਾਜ਼ਾ ’ਤੇ ਵਿਧਾਇਕ ਦੀ ‘ਦਬੰਗਈ’, VIP ਲੇਨ ਨਹੀਂ ਖੁੱਲ੍ਹੀ ਤਾਂ ਤੁੜਵਾ ਦਿੱਤਾ ਬੈਰੀਅਰ

PunjabKesari

ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ : ਡੀ. ਐੱਸ. ਪੀ.
ਡੀ. ਐੱਸ. ਪੀ. ਕਰਤਾਰਪੁਰ ਸੁਰਿੰਦਰਪਾਲ ਧੋਗੜੀ ਨੇ ਕਿਹਾ ਕਿ ਮਾਈਨਿੰਗ ਸਬੰਧੀ ਉਨ੍ਹਾਂ ਦੀ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਏ ਜਾਣਗੇ, ਉਨ੍ਹਾਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਭਿਸ਼ੇਕ ਬਖ਼ਸ਼ੀ ਦੇ ਪਿਤਾ ਧਰਮਵੀਰ ਧੰਮਾ ਦੀ ਮੌਤ ਸਬੰਧੀ ਐੱਸ. ਐਸ.ਪੀ. ਜਲੰਧਰ ਨੂੰ 2 ਵਜੇ ਮਿਲਣਗੇ।

ਇਹ ਵੀ ਪੜ੍ਹੋ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ 'ਤੇ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ, ਵੇਖੋ ਮੌਕੇ ਦੀਆਂ ਤਸਵੀਰਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News