ਵੱਖ-ਵੱਖ ਜਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਰੋਸ ਮਾਰਚ

Thursday, Nov 26, 2020 - 03:52 PM (IST)

ਵੱਖ-ਵੱਖ ਜਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਰੋਸ ਮਾਰਚ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ)— ਮੁਲਾਜ਼ਮ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀ ਵੱਲੋ ਅੱਜ ਦੁਪਹਿਰ ਟਾਂਡਾ 'ਚ ਆਪੋ-ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਅਤੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਵਿਖਾਵੇ ਕੀਤੇ ਗਏ। ਜੇ. ਪੀ. ਐੱਮ. ਓ. ਦੇ ਬੈਨਰ ਥੱਲੇ ਬਲਾਕ ਟਾਂਡਾ ਦੇ ਮੁਲਾਜ਼ਮ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਮੈਂਬਰਾਂ ਨੇ ਸ਼ਿਮਲਾ ਪਹਾੜੀ ਪਾਰਕ ਤੋਂ ਸਰਕਾਰੀ ਹਸਪਤਾਲ ਚੋਂਕ ਟਾਂਡਾ ਰੋਸ ਮਾਰਚ ਕੱਢਿਆ। ਮਨਜੀਤ ਸਿੰਘ ਦੀ ਪ੍ਰਧਾਨਗੀ 'ਚ ਕੱਢੀ ਗਈ ਇਸ ਰੋਸ ਰੈਲੀ ਦੌਰਾਨ ਮੁਲਜ਼ਮਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਅਤੇ ਮਜ਼ਦੂਰ ਮਾਰੂ ਨੀਤੀਆਂ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ: ਫਗਵਾੜਾ: ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ

ਇਸ ਦੌਰਾਨ ਪੰਜਾਬ ਸੁਬੋਰਡੀਨੇਟ ਸਰਵਿਸਜਿਸ ਫੈਡਰੇਸ਼ਨ ਦੇ ਜ਼ਿਲ੍ਹਾ ਆਗੂ ਸੁਖਦੇਵ ਜਾਜਾ ਅਤੇ ਪ੍ਰਧਾਨ ਮਨਜੀਤ ਸਿੰਘ ਨੇ ਕਿਰਤ ਕਾਨੂੰਨਾਂ 'ਚ ਮਜ਼ਦੂਰ ਵਿਰੋਧੀ ਸੋਧਾ ਕਰਨ ਦੀ ਬਜਾਏ ਕਿਰਤ ਕੋਡ ਰੱਦ ਕੀਤੇ ਜਾਣ, ਕਿਸਾਨ ਵਿਰੋਧੀ ਕਾਲੇ ਕਨੂੰਨ ਰੱਦ ਕੀਤੇ ਜਾਣ, ਘੱਟੋ ਘੱਟ ਉਜਰਤ 21 ਹਜ਼ਾਰ ਰੁਪਏ ਮਹੀਨਾ ਕੀਤੀ ਜਾਵੇ। ਪੁਰਾਣੀ ਪੈਨਸ਼ਨ ਬਹਾਲੀ ਕੀਤੀ ਜਾਵੇ, ਠੇਕੇਦਾਰੀ ਸਿਸਟਮ ਖਤਮ ਕੀਤਾ ਜਾਵੇ ਆਦਿ ਮੰਗਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ।

ਇਹ ਵੀ ਪੜ੍ਹੋ: ਕਿਸਾਨਾਂ ਨੂੰ ਹਰਿਆਣਾ ਸਰਹੱਦ 'ਤੇ ਰੋਕੇ ਜਾਣ ਨੂੰ ਲੈ ਕੇ ਕੈਪਟਨ ਦੀ ਖੱਟੜ ਨੂੰ ਖ਼ਾਸ ਅਪੀਲ

ਇਸ ਮੌਕੇ ਨਿਰਮਾਣ ਮਜ਼ਦੂਰ ਯੂਨੀਅਨ ਤੋਂ ਸੁਖਦੇਵ ਰਾਜ ਮਿਆਣੀ, ਪੀ. ਐੱਸ. ਐੱਸ. ਐੱਫ. ਤੋਂ ਗੁਰਮੀਤ ਸਿੰਘ, ਤਰਲੋਚਨ ਸਿੰਘ, ਲਖਵਿੰਦਰ ਸਿੰਘ, ਅਵਤਾਰ ਸਿੰਘ, ਤਰਸੇਮ ਲਾਲ, ਆਸ਼ਾ ਵਰਕਰ ਯੂਨੀਅਨ ਤੋਂ ਰਾਜ ਕੁਮਾਰੀ, ਸੰਜੀਵ ਧੂਤ, ਪਰਮਜੀਤ ਕੌਰ, ਆਸ਼ਾ ਰਾਣੀ, ਰਮੇਸ਼ ਹੁਸ਼ਿਆਰਪੁਰੀ, ਬਲਦੇਵ ਸਿੰਘ, ਮਨਜੀਤ ਕੌਰ, ਮਨਿੰਦਰ ਕੌਰ, ਰਜਿੰਦਰ ਕੌਰ ਆਦਿ ਮੌਜੂਦ ਸਨ। ਇਸੇ ਤਰ੍ਹਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਵਿਖਾਵਾ ਕੀਤਾ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਆਦਮਪੁਰ ਵਿਖੇ ਸੈਲੂਨ 'ਚ ਦਿਨ-ਦਿਹਾੜੇ ਗੈਂਗਵਾਰ, ਗੋਲੀਆਂ ਮਾਰ ਨੌਜਵਾਨ ਦਾ ਕੀਤਾ ਕਤਲ


author

shivani attri

Content Editor

Related News