ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਕੀਤੀ ਕਲਮਛੋੜ ਹੜਤਾਲ

08/01/2019 3:32:19 PM

ਕਪੂਰਥਲਾ (ਮਹਾਜਨ)— ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮੂਹ ਜਥੇਬੰਦੀਆਂ ਦੇ ਸਾਂਝੇ ਸੱਦੇ 'ਤੇ ਕਾਂਗਰਸੀ ਆਗੂ ਵੱਲੋਂ ਕੀਤੀ ਬਦਸਲੂਕੀ ਦੇ ਮੱਦੇਨਜ਼ਰ ਪੂਰੇ ਪੰਜਾਬ 'ਚ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ੁਰੂ ਕੀਤੀ ਗਈ ਕਲਮਛੋੜ ਹੜਤਾਲ ਦੇ ਮੱਦੇਨਜ਼ਰ ਬੁੱਧਵਾਰ ਨੂੰ ਬਲਾਕ ਦਫਤਰ ਕਪੂਰਥਲਾ 'ਚ ਏ. ਡੀ. ਸੀ. (ਡੀ.) ਅਵਤਾਰ ਸਿੰਘ ਭੁੱਲਰ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ, ਉੱਪ ਮੁੱਖ ਕਾਰਜਕਾਰੀ ਅਫਸਰ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਕਪੂਰਥਲਾ ਦੀ ਪ੍ਰਧਾਨਗੀ ਹੇਠ ਸਮੂਹ ਕਰਮਚਾਰੀਆਂ ਨੇ ਧਰਨਾ ਲਾਇਆ ਅਤੇ ਕਲਮਛੋੜ ਹੜਤਾਲ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦੇ ਹੋਏ ਏ. ਡੀ. ਸੀ. ਅਵਤਾਰ ਸਿੰਘ ਭੁੱਲਰ ਅਤੇ ਜ਼ਿਲਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਹਰਜਿੰਦਰ ਸਿੰਘ ਸੰਧੂ, ਉੱਪ ਮੁੱਖ ਕਾਰਜਕਾਰੀ ਅਧਿਕਾਰੀ ਜ਼ਿਲਾ ਪ੍ਰੀਸ਼ਦ ਗੁਰਦਰਸ਼ਨ ਸਿੰਘ ਕੁੰਡਲ, ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਅਮਰਜੀਤ ਸਿੰਘ ਨੇ ਕਿਹਾ ਕਿ ਜਦੋਂ ਤੱਕ ਏ. ਡੀ. ਸੀ. (ਡੀ) ਮਾਨਸਾ ਦੇ ਨਾਲ ਕੀਤੀ ਗਈ ਬਦਸਲੂਕੀ ਕਰਨ ਵਾਲੀ ਕਾਂਗਰਸੀ ਆਗੂ ਦੇ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਜਾਂਦਾ ਅਤੇ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਧਰਨਾ ਅਤੇ ਕਲਮਛੋੜ ਹੜਤਾਲ ਜਾਰੀ ਰਹੇਗੀ। ਅੱਜ ਇਸ ਧਰਨੇ 'ਚ ਪੰਜਾਬ ਸਰਕਾਰ ਅਤੇ ਮੁਲਜ਼ਮਾਂ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਡੀ. ਆਰ. ਡੀ. ਏ. ਸਤਨਾਮ ਸਿੰਘ, ਸੁਪਰਡੈਂਟ ਏ. ਡੀ. ਸੀ. ਸਾਹਿਲ, ਜੂਨੀਅਰ ਅਸਿਸਟੈਂਟ ਸੁਨੀਸ਼ ਚੌਧਰੀ, ਬਲਾਕ ਪ੍ਰਧਾਨ ਕਪੂਰਥਲਾ ਹਰਜੀਤ ਸਿੰਘ, ਤਰਲੋਚਨ ਸਿੰਘ, ਸੁਪਰਡੈਂਟ ਯੂਨੀਅਨ ਦੇ ਪ੍ਰਧਾਨ ਦਰਸ਼ਨ ਕੌਰ, ਹਰਜਿੰਦਰ ਕੁਮਾਰ, ਗੁਰਪ੍ਰੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।


shivani attri

Content Editor

Related News