ਜਲੰਧਰ : ਮਾਂ ਤੇ ਭੈਣ ਤੋਂ ਪਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ

11/07/2019 6:31:55 PM

ਜਲੰਧਰ,(ਸੋਨੂੰ) : ਸ਼ਹਿਰ 'ਚ ਇਕ  ਵਿਅਕਤੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ 'ਚ ਰਹਿ ਰਹੇ 38 ਸਾਲਾ ਸੰਨੀ ਕੱਕੜ ਨੇ ਆਪਣੀ ਮਾਂ ਤੇ ਭੈਣ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਇਸ ਦੀ ਜਾਣਕਾਰੀ ਮ੍ਰਿਤਕ ਦੀ ਪਤਨੀ ਕੀਰਤੀ ਨੇ ਪੁਲਸ ਨੂੰ ਦਿੰਦੇ ਹੋਏ ਕਿਹਾ ਕਿ ਉਸ ਦੇ ਪਤੀ ਦੀ ਮਾਂ ਤੇ ਭੈਣ ਨੇ ਉਨ੍ਹਾਂ ਨੂੰ ਘਰ ਖਾਲੀ ਕਰਨ ਲਈ ਕਿਹਾ ਸੀ, ਜਿਸ ਪਰੇਸ਼ਾਨੀ ਦੇ ਚੱਲਦੇ ਉਸ ਦੇ ਪਤੀ ਨੇ ਖੁਦਕੁਸ਼ੀ ਕਰ ਲਈ।